Tuesday, May 28, 2024

ਵਾਹਿਗੁਰੂ

spot_img
spot_img

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕਾਂ, ਅਧਿਆਪਕਾਂ ਦਾ ਕੀਤਾ ਗਿਆ ਸਨਮਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 1 ਜੁਲਾਈ, 2022 –
ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ ਬੱਚਿਆਂ ਨੂੰ ਗੁਰਬਾਣੀ ਦੀ ਸਿਖਲਾਈ ਦੇਣ ਵਾਲੇ ਅਧਿਆਪਕਾਂ ਦਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਨਮਾਨ ਕੀਤਾ ਗਿਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਆਤਮਾ ਸਿੰਘ ਲੁਬਾਣਾ, ਸ. ਐੱਮ.ਪੀ.ਐੱਸ ਚੱਢਾ ਸੀਨੀਅਰ ਮੈਂਬਰ, ਸ.ਅਮਰਜੀਤ ਸਿੰਘ ਪਿੰਕੀ, ਸ੍ਰ.ਗੁਰਦੇਵ ਸਿੰਘ, ਸ.ਪਰਮਜੀਤ ਸਿੰਘ ਚੰਢੋਕ, ਸ੍ਰ.ਭੁਪਿੰਦਰ ਸਿੰਘ ਭੁੱਲਰ, ਸ੍ਰ. ਹਰਜੀਤ ਸਿੰਘ ਪੱਪਾ ਜੀ ਨੇ ਆਏ ਅਧਿਆਪਕ ਸਾਹਿਬਾਨਾਂ ਨੂੰ ਸਿਰਪਾਓ ਅਤੇ ਮੋਮੈਂਟੋ ਦੇ ਕੇ ਸਨਮਾਨ ਕੀਤਾ।

ਇਸ ਮੌਕੇ ਸ੍ਰ.ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਬੋਲਦਿਆਂ ਕਿਹਾ ਪ੍ਰਚਾਰਕ ਸਾਹਿਬਾਨਾਂ ਅਤੇ ਅਧਿਆਪਕਾਂ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਸੀ ਕਿਉਂਕਿ ਇਹਨਾਂ ਨੇ ਬੱਚਿਆਂ ਨੂੰ ਗੁਰਮਤਿ ਦੀ ਵਿਦਿਆ ਦਾਨ ਵਿੱਚ ਦਿੱਤੀ ਹੈ। ਇਹਨਾਂ ਪ੍ਰਚਾਰਕਾਂ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸਭ ਤੋਂ ਪਹਿਲਾਂ ਪੰਜਾਬੀ ਸਿਖਾਈ ਗਈ।

ਸਾਡੇ ਬੱਚੇ ਪੰਜਾਬੀ ਸਿੱਖਣਗੇ ਤਾਂ ਉਹ ਗੁਰਮੁਖੀ ਸਿੱਖਣਗੇ ਤਾਂ ਗੁਰਬਾਣੀ ਪੜ੍ਹਨਾਂ ਸਿੱਖਣਗੇ, ਗੁਰਬਾਣੀ ਪੜਨਾਂ ਸਿੱਖਣਗੇ ਤਾਂ ਉਹ ਗੁਰਬਾਣੀ ਦੇ ਅਰਥਾਂ ਨੂੰ ਸਮਝਣਗੇ,ਗੁਰਬਾਣੀ ਦੇ ਅਰਥ ਸਮਝ ਕੇ ਗੁਰਸਿੱਖੀ ਜੀਵਨ ਜਾਚ ਨਾਲ ਇਸ ਭਵ ਸਾਗਰ ਵਿੱਚੋਂ ਤਰਨ ਵਿੱਚ ਕਾਮਯਾਬ ਹੋ ਜਾਂਣਗੇ।

ਉਨ੍ਹਾਂ ਕਿਹਾ ਕਿ ਸ੍ਰ ਹਰਮੀਤ ਸਿੰਘ ਕਾਲਕਾ ਪ੍ਰਧਾਨ, ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਵੱਲੋਂ ਬਹੁਤ ਵੱਡਾ ਸਾਥ ਮਿਲਿਆ ਜਿਸ ਨਾਲ ਇਨ੍ਹਾਂ ਗੁਰਮਤਿ ਕੈਪਾਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਸੰਪਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਜੀ ਦਾ ਸ਼ੁਕਰਾਨਾ ਜਿਨ੍ਹਾਂ ਸਿਰ ਤੇ ਮਿਹਰ ਭਰਿਆ ਹੱਥ ਰੱਖ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਕੋਲੋਂ 4 ਜੂਨ ਤੋਂ 25 ਜੂਨ ਤੱਕ ਗੁਰਮਤਿ ਕੈਂਪ ਲਗਾਉਣ ਦੀ ਸੇਵਾ ਲਈ ।

ਖ਼ਾਸ ਧੰਨਵਾਦ ਉਨ੍ਹਾਂ ਸਹਿਯੋਗੀ ਸੰਸਥਾਵਾਂ ਦੇ ਅਤੇ ਧਾਰਮਿਕ ਅਧਿਆਪਕਾਂ ਅਤੇ ਪ੍ਰਚਾਰਕ ਸਾਹਿਬਾਨ ਦੇ ਜਿਨ੍ਹਾਂ ਨੇ ਆਪਣੇ ਸਮੇਂ ਵਿੱਚੋਂ ਕੀਮਤੀ ਸਮਾਂ ਕੱਢ ਕੇ ਗੁਰਮਤਿ ਕੈਂਪਾਂ ਵਿੱਚ ਬੱਚਿਆਂ ਨੂੰ ਧਾਰਮਿਕ ਵਿਦਿਆ ਦਿੱਤੀ ਅਤੇ ਅੱਗੋਂ ਇਹ ਆਸ ਰੱਖਦੇ ਹਾਂ ਕਿ ਜਦੋਂ ਵੀ ਸਾਡੀ ਧਰਮ ਪ੍ਰਚਾਰ ਕਮੇਟੀ ਧਰਮ ਪ੍ਰਚਾਰ ਦੀ ਲਹਿਰ ਨੂੰ ਅੱਗੇ ਤੋਰਦਿਆਂ ਭਵਿੱਖ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕੇਗੀ ।ਆਪ ਜੀ ਇਸੇ ਤਰ੍ਹਾਂ ਵੱਡੀ ਗਿਣਤੀ ਵਿੱਚ ਸਾਨੂੰ ਆਪਣਾ ਸਹਿਯੋਗ ਦੇਵੋਗੇ ਜੀ। ਗੁਰਦੁਆਰਾ ਬੰਗਲਾ ਸਾਹਿਬ ਸ਼ੁੱਕਰਾਨਾ ( ਸਨਮਾਨ ) ਸਮਾਗਮ ਵਿੱਚ ਪੁੱਜਣ ਤੇ ਆਪ ਸਾਰਿਆਂ ਦਾ ਦਿਲੋਂ ਧੰਨਵਾਦ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,091FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...