Sunday, May 19, 2024

ਵਾਹਿਗੁਰੂ

spot_img
spot_img

ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਅਤੇ ਅਲਾਰਮ ਸਿਸਟਮ ਲਾਉਣ ਤੇ ਸੁਰੱਖ਼ਿਆ ਗਾਰਡ ਤਾਇਨਾਤ ਕਰਨ ਦੇ ਆਦੇਸ਼

- Advertisement -

ਯੈੱਸ ਪੰਜਾਬ
ਜਲੰਧਰ, 27 ਜੁਲਾਈ, 2021 –
ਬੈਂਕਾਂ, ਗਹਿਣੀਆਂ ਦੀਆਂ ਦੁਕਾਨਾਂ, ਮਨੀ ਐਕਸਚੇਂਜਿਜ਼ ਅਤੇ ਵਿੱਤੀ ਕੰਪਨੀਆਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਇਨ੍ਹਾਂ ਸੰਸਥਾਵਾਂ ਦੇ ਮੁੱਖੀਆਂ ਨੂੰ ਆਪੋ-ਆਪਣੀਆਂ ਸ਼ਾਖਾਵਾਂ ਵਿਖੇ ਸੁਰੱਖਿਆ ਦੇ ਸਾਰੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।

ਇਨ੍ਹਾਂ ਸੰਸਥਾਂਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਸਾਰੇ ਬੈਂਕਾਂ (ਰਾਸ਼ਟਰੀ ਅਤੇ ਨਿੱਜੀ), ਫਾਇਨਾਂਸ ਕੰਪਨੀਆਂ ਅਤੇ ਕਰਜ਼ ਮੁਹੱਈਆ ਕਰਵਾਉਣ ਵਾਲਿਆਂ ਨੂੰ ਸੁਰੱਖਿਆ ਦੇ ਪੁਖ਼ਤਾਂ ਇੰਤਜ਼ਾਮ, ਜਿਨ੍ਹਾਂ ਵਿੱਚ ਸੀ.ਸੀ.ਟੀ.ਵੀ.ਕੈਮਰੇ ਲਗਾਉਣੇ, ਸੁਰੱਖਿਆ ਅਲਾਰਮ ਤੋਂ ਇਲਾਵਾ ਬਰਾਂਚਾਂ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਕਰਨਾ ਆਦਿ ਸ਼ਾਮਲ ਹੈ, ਨੂੰ ਯਕੀਨੀ ਬਣਾਉਣ ਲਈ ਕਿਹਾ ।

ਉਨ੍ਹਾਂ ਇਨਾਂ ਬਰਾਂਚਾਂ ਦੇ ਮੁੱਖੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਮੋਬਾਇਲ ਪੁਲਿਸ ਪਾਰਟੀਆਂ ਨਾਲ ਨਿਯਮਤ ਤੌਰ ’ਤੇ ਤਾਲਮੇਲ ਰੱਖਿਆ ਜਾਵੇ ਤਾਂ ਜੋ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਉਪਕਰਨਾਂ ਖਾਸ ਕਰਕੇ ਸੁਰੱਖਿਆ ਅਲਾਰਮਾਂ ਅਤੇ ਹੋਰ ਪ੍ਰਬੰਧਾਂ ਦੀ ਨਿਯਮਤ ਜਾਂਚ ਕਰਦਿਆਂ ਇਨ੍ਹਾਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੀਟਿੰਗ ਦੌਰਾਨ 136 ਬਰਾਂਚ ਮੁੱਖੀਆਂ, ਜਿਨਾਂ ਵਿੱਚ 89 ਬੈਂਕ ਤੋਂ, ਕਰਜ਼ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਜਿਵੇਂ ਮੁਥੂਟ ਆਦਿ ਤੋਂ 28 ਅਤੇ ਵੈਸਟਰਨ ਯੂਨੀਅਨ ਮਨੀ ਟਰਾਂਸਫਰ ਤੋਂ 10 ਅਤੇ ਹੋਰ ਸ਼ਾਮਲ ਹਨ, ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...