Thursday, May 23, 2024

ਵਾਹਿਗੁਰੂ

spot_img
spot_img

ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ: ਸੰਯੁਕਤ ਰਾਸ਼ਟਰ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਮਾਰਚ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਐਨ.ਓ. ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਲਿਖ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰੇ੍ਹ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।

ਯੂ.ਐਨ.ਓ. ਦੇ ਸਕੱਤਰ ਜਨਰਲ ਉਨਟੋਨੀਓ ਗੁਟਰਸ ਨੂੰ ਲਿਖੇ ਆਪਣੇ ਪੱਤਰ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਜੀ ਨੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦੇ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਸਿਰਜੀਆਂ ਹਨ।

ਗੁਰੂ ਸਾਹਿਬ ਦੀ ਸ਼ਹਾਦਤ ਧਾਰਮਿਕ ਅਜ਼ਾਦੀ ਨੂੰ ਜਿੰਦਾ ਰੱਖਣ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਨੇ ਪੂਰੀ ਦੁਨੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਧਾਰਮਿਕ ਅਜ਼ਾਦੀ ਨੂੰ ਯਕੀਨੀ ਬਣਾਈ ਰੱਖਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖੀ ਬਰਾਬਰਤਾ ਤੇ ਭਾਈਚਾਰੇ ਦੀ ਇਕਜੁੱਟਤਾ ਲਈ ਜੋ ਮਾਰਗ ਦਿਖਾਇਆ ਉਹ ਪੂਰੀ ਦੁਨੀਆਂ ਨੂੰ ਅਗਵਾਈ ਦੇਣ ਵਾਲਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਜਰਵਾਣਿਆਂ ਦੇ ਸਤਾਏ ਹੋਏ ਲੋਕਾਂ ਨੂੰ ਗਲ੍ਹ ਨਾਲ ਲਾ ਕੇ ਉਨ੍ਹਾਂ ਅੰਦਰ ਸਵੈਮਾਣ ਦੀ ਭਾਵਨਾ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂ.ਐਨ.ਓ. ਜਨਰਲ ਸਕੱਤਰ ਜਨਰਲ ਨੂੰ ਆਪਣੇ ਪੱਤਰ ਰਾਹੀਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਇਸੇ ਸਾਲ ਵਿਚ 1 ਮਈ ਨੂੰ ਆ ਰਿਹਾ ਹੈ, ਜਿਸ ਨੂੰ ਲੈ ਕੇ ਸਾਰਾ ਸਾਲ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਸਮਾਗਮ ਕੀਤੇ ਜਾਣਗੇ।

ਇਸ ਲਈ ਗੁਰੂ ਸਾਹਿਬ ਦੀ ਮਨੁੱਖਤਾ ਪ੍ਰਤੀ ਵੱਡੀ ਦੇਣ ਨੂੰ ਵੇਖਦਿਆਂ ਉਨ੍ਹਾਂ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰੇ੍ਹ ਵਜੋਂ ਮਨਾਇਆ ਜਾਵੇ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...