Saturday, May 18, 2024

ਵਾਹਿਗੁਰੂ

spot_img
spot_img

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦਿੱਲੀ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਅਗਸਤ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

ਮੁੱਖ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਜਿਥੇ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਸਮੇਤ ਟੀਮ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸੰਗਤਾਂ ਨੁੰ ਸੰਬੋਧਨ ਕਰਦਿਆਂ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਦਿੱਤੀ।

ਦੋਹਾਂ ਆਗੂਆਂ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਜੋ ਵੀ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਤੇ ਜ਼ਿੰਦਗੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਦਾ ਆਸਰਾ ਲੈ ਕੇ ਚੱਲਦਾ ਹੈ, ਉਹ ਕਦੇ ਵੀ ਮੁਸ਼ਕਿਲਾਂ ਵਿਚ ਨਹੀਂ ਰਹਿੰਦਾ।

ਇਸ ਮੌਕੇ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਪਹਿਲਾਂ ਅਸੀਂ ਜਿਥੇ 250 ਬੈਡਾਂ ਦਾ ਕੋਰੋਨਾ ਕੇਅਰ ਸੈਂਟਰ ਸ਼ੁਰੂ ਕਰਨਾ ਚਾਹ ਰਹੇ ਸੀ, ਉਥੇ ਹੀ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕਰ ਕੇ ਇਹ 400 ਬੈਡ ਦਾ ਕਰਵਾ ਲਿਆ ਤੇ ਇਹ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਬਣਿਆ।

ਉਹਨਾਂ ਕਿਹਾ ਕਿ ਇਸੇ ਤਰੀਕ ਹੁਣ 125 ਬੈਡਾਂ ਦਾ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਫਰਾਂਸ, ਅਮਰੀਕਾ ਤੇ ਆਸਟਰੇਲੀਆ ਦੀਆਂ ਸਰਕਾਰਾਂ ਆਪ ਅੱਗੇ ਆਈਆਂ ਹਨ ਤੇ ਇਸ ਹਸਪਤਾਲ ਵਾਸਤੇ ਆਕਸੀਜ਼ਨ ਪਲਾਂਟ, ਵੈਂਟੀਲੇਟਰ ਤੇ 3 ਲੱਖ ਡਾਲਰ ਪ੍ਰਦਾਨ ਕੀਤੇ ਹਨ।

ਇਹਨਾਂ ਆਗੂਆਂ ਨੇ ਦੱਸਿਆ ਕਿ ਇਹਨਾਂ ਮੁਲਕਾਂ ਦੀਆਂ ਸਰਕਾਰਾਂ ਨੇ ਦੇਸ਼ ਵਿਚ ਸੇਵਾ ਕਰ ਰਹੀ ਦਿੱਲੀ ਕਮੇਟੀ ਦੀ ਸੇਵਾ ਨੂੰ ਵੇਖਦਿਆਂ ਇਹ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਇਹਨਾਂ ਸਰਕਾਰਾਂ ਨੇ ਆਪੋ ਆਪਣੇ ਮੁਲਕ ਵਿਚ ਸਿੱਖ ਪ੍ਰਤੀਨਿਧਾਂ ਨਾਲ ਸੰਪਰਕ ਕਰ ਕੇ ਇਹ ਸਹਿਯੋਗ ਦਿੱਤਾ ਹੈ ਜੋ ਸਭ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਹੈ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਸੋਨੀ ਟੀ ਵੀ ਐਂਟਰਟੈਨਮੈਂਟ ਵਰਗੇ ਅਦਾਰਿਆਂ ਨੇ ਬਹੁਤ ਵੱਡੇ ਯੋਗਦਾਨ ਪਾਏ ਤੇ ਦਿੱਲੀ ਦੀਆਂ ਸੰਗਤਾਂ ਨੇ ਤਾਂ ਸੇਵਾ ਵਾਸਤੇ ਕੋਈ ਕਸਰ ਹੀ ਨਹੀਂ ਛੱਡੇ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਉਹ ਦਿੱਲੀ ਦੀਆਂ ਸੰਗਤਾਂ ਦੇ ਕੋਟਿ ਕੋਟਿ ਧੰਨਵਾਦੀ ਹਨ ਜਿਹਨਾਂ ਦੇ ਸਹਿਯੋਗ ਸਦਕਾ 125 ਬੈਡਾਂ ਦਾ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਤਿਆਰ ਕੀਤਾ ਗਿਆ ਹੈ ਜਿਸ ਵਿਚ ਅਤਿ ਆਧੁਨਿਕ ਮਸ਼ੀਨਾਂ ਤੇ ਸਹੂਲਤਾਂ ਉਪਲਬਧ ਹਨ। ਉਹਨਾਂ ਕਿਹਾ ਕਿ ਇਹ ਹਸਪਤਾਲ ਰਿਕਾਰਡ 60 ਦਿਨਾਂ ਵਿਚ ਤਿਆਰ ਕੀਤਾ ਗਿਆ ਹੈ ਜਿਸਨੂੰ 13 ਅਗਸਤ ਨੂੰ ਦਿੱਲੀ ਦੀਆਂ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਲੋਕਾਂ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਕਦਮ ਚੁੱਕ ਰਹੀ ਹੈ। ਉਹਨਾਂ ਕਿਹਾ ਕਿ ਯੋਜਨਾ ਤਿਆਰ ਕਰ ਕੇ ਅਸੀ ਬਾਲਾ ਪ੍ਰੀਤਮ ਦਵਾਖਾਨੇ ਖੋਲੇ ਗਏ।

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਖੋਲੇ ਗਏ ਮੁਫਤ ਡਾਇਲਸਿਸ ਹਸਪਤਾਲ ਵਿਚ ਹਜ਼ਾਰਾਂ ਲੋਕਾਂ ਨੇ ਮੁਫਤ ਇਲਾਜ ਕਰਵਾਇਆ ਹੈ। ਇਸ ਹਸਪਤਾਲ ਵਿਚ ਕੋਈ ਕੈਸ਼ ਕਾਉਂਟਰ ਹੀ ਨਹੀਂ ਹੈ।

ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਮਦਦ ਮਿਲੀ ਹੈ ਜਿਹਨਾਂ ਦੇ ਘਰ ਬਾਰ ਵੀ ਬਿਮਾਰੀ ਨਾਲ ਨਜਿੱਠਦਿਆਂ ਵਿਕ ਗਏ। ਉਹਨਾਂ ਕਿਹਾ ਕਿ ਇਸੇ ਤਰੀਕੇ ਐਮ ਆਰ ਆਈ ਤੇ ਸੀ ਟੀ ਸਕੈਨ ਦੀ ਸਹੂਲਤ ਲੋੜਵੰਦਾਂ ਵਾਸਤੇ ਸਿਰਫ 50 ਰੁਪਏ ਵਿਚ ਦਿੱਤੀ ਜਾ ਰਹੀ ਹੈ ਤੇ ਹੁਣ ਤੱਕ ਕੁੱਲ 6800 ਮਰੀਜ਼ਾਂ ਨੇ ਇਸਦਾ ਲਾਭ ਲਿਆ ਹੈ।

ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਰੋਜ਼ਾਨਾ 3 ਤੋਂ 5 ਵਜੇ ਤੱਕ 12 ਅਗਸਤ ਤੱਕ ਸੁਖਮਾਨੀ ਸਾਹਿਬ ਪਾਠ ਬਾਲਾ ਸਾਹਿਬ ਹਸਪਤਾਲ ਵਿਚ ਕੀਤੇ ਜਾ ਰਹੇ ਹਨਜਿਸ ਵਿਚ ਸੰਗਤਾਂ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰੀ ਭਰਨ।
ਇਸ ਮੌਕੇ ਸਮਾਗਮ ਵਿਚ ਕੋਰੋਨਾ ਕਾਲ ਦੌਰਾਨ ਸੇਵਾਵਾਂ ਦੇਣ ਵਾਲੇ ਕਮੇਟੀ ਦੇ ਮੁਲਾਜ਼ਮਾਂ ਤੇ ਹੋਰਨਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...