Thursday, May 30, 2024

ਵਾਹਿਗੁਰੂ

spot_img
spot_img

ਗੈਂਗ ਰੇਪ ਦੇ ਦੋਸ਼ੀਆਂ ਨੂੰ ਸੋਮਵਾਰ ਤਕ ਨਾ ਫ਼ੜਿਆ ਤਾਂ ਕਲੈਕਟਰ ਆਫ਼ਿਸ ਦਾ ਹੋਵੇਗਾ ਘਿਰਾਓ: ਦਿੱਲੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਚੇਤਾਵਨੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 14 ਜਨਵਰੀ, 2022 –
ਰਾਜਥਾਨ ਦੇ ਅਲਵਰ ਜ਼ਿਲ੍ਹੇ ’ਚ ਸਿੱਖ ਭਾਈਚਾਰੇ ਦੀ ਬੱਚੀ ਨਾਲ ਹੋਏ ਗੈਂਗਰੇਪ ਮਾਮਲੇ ਨੂੰ ਤਿੰਨ ਦਿਨ ਬੀਤ ਚੁਕੇ ਹਨ ਪਰ ਹਾਲੇ ਤਕ ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਪਾਈ ਹੈ। ਪ੍ਰਸ਼ਾਸਨ ਦੋਸ਼ੀਆਂ ਨੂੰ ਬਚਾ ਰਿਹਾ ਹੈ ਜਿਸ ਨੂੰ ਲੈ ਕੇ ਦੇਸ਼ ਭਰ ਦੇ ਸਿੱਖ ਸਮੁਦਾਇ ਅੰਦਰ ਰੋਸ਼ ਵੇਖਣ ਨੂੰ ਮਿਲ ਰਿਹਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਜਾਰੀ ਸੰਯੁਕਤ ਬਿਆਨ ’ਚ ਰਾਜਸਥਾਨ ਦੀ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸੋਮਵਾਰ ਤਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇਸਲਾਖਾਂ ਪਿੱਛੇ ਨਹੀਂ ਭੇਜਿਆ ਗਿਆ ਤਾਂ ਦਿੱਲੀ ਗੁਰਦੁਆਰਾ ਕਮੇਟੀ ਸਥਾਨਕ ਸਿੱਖਾਂ ਦੇ ਸਹਿਯੋਗ ਨਾਲ ਅਲਵਰ ਜ਼ਿਲੇ ਦੇ ਕਲੈਕਟਰ ਆਫ਼ਿਸ ਦਾ ਘੇਰਾਓ ਕਰੇਗੀ ਅਤੇ ਲੋੜ ਪੈਣ ’ਤੇ ਮੁੱਖਮੰਤਰੀ ਨਿਵਾਸ ਅੱਗੇ ਵੀ ਪ੍ਰਦਰਸ਼ਨ ਕੀਤਾ ਜਾਵੇਗਾ।

ਸ. ਕੁਲਵੰਤ ਸਿੰਘ ਬਾਠ ਤੇ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਜਰਨੈਲ ਮੁਗਲਾਂ ਤੋਂ ਹਿੰਦੂ ਬੱਚੀਆਂ ਦੀ ਹਿਫ਼ਾਜ਼ਤ ਕਰਦੇ ਸਨ ਇਸੇ ਕਾਰਣ ਜੇਕਰ ਕੋਈ ਵੀ ਸਮੁਦਾਇ ਦੀ ਮਹਿਲਾ, ਬੱਚੀ ਸਿੱਖ ਨੂੰ ਦੇਖ ਲੈਂਦੀ ਸੀ ਤਾਂ ਖੁਦ ਨੂੰ ਮਹਿਫ਼ੂਜ਼ ਸਮਝਦੀ ਸੀ ਪਰ ਅਫ਼ਸੋਸ ਕਿ ਅੱਜ ਸਾਡੀ ਆਪਣੀ ਬੱਚੀਆਂ ਹੀ ਸੁਰੱਖਿਅਤ ਨਹੀਂ ਹਨ। ਅਲਵਰ ਦੀ ਘਟਨਾ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਜਿੱਥੇ ਇੱਕ ਨਾਬਾਲਿਗ ਸਿੱਖ ਬੱਚੀ ਨਾਲ ਜ਼ਾਲਿਮਾਂ ਨੇ ਗੈਂਗਰੇਪ ਕਰਕੇ ਲਹੂ-ਲੂਹਾਨ ਹਾਲਤ ’ਚ ਸੜਕ ’ਤੇ ਸੁੱਟ ਦਿੱਤਾ।

ਉਪਰੋਕਤ ਆਗੂਆਂ ਨੇ ਕਿਹਾ ਕਿ ਸਭ ਤੋਂ ਵੱਧ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਕਰਨਾ ਤਾਂ ਦੂਰ ਸਗੋਂ ਦੋਸ਼ੀਆਂ ਨੂੰ ਬਚਾਉਂਦਾ ਦਿਖ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਨਿਰਭਯਾ ਕਾਂਡ ਸਮੇਂ ਚੀਖ-ਚੀਖ ਕੇ ਹੋ ਹੱਲਾ ਕਰਨ ਵਾਲੀ ਗਾਂਧੀ ਪਰਿਵਾਰ ਦੀ ਬੇਟੀ ਪ੍ਰਿੰਯਕਾ ਗਾਂਧੀ ਨੇ ਅੱਜ ਇਸ ਘਟਨਾ ’ਤੇ ਚੁੱਪੀ ਵੱਟ ਰੱਖੀ ਹੈ ਕੀ ਇਸਲਈ ਕਿਉਂਕਿ ਇਹ ਇੱਕ ਸਿੱਖ ਪਰਿਵਾਰ ਦੀ ਬੱਚੀ ਹੈ ਇਸ ਲਈ ਕੋਈ ਇਸ ਬੱਚੀ ਦੀ ਮਦਦ ਲਈ ਅਤੇ ਇਸ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਨਿਰਭਯਾ ਕਾਂਡ ਸਮੇਂ ਸਿੱਖ ਸਮੁਦਾਇ ਦੇ ਲੋਕਾਂ ਨੇ ਦੇਸ਼ ਦੇ ਵੱਖ-ਵੱਖ ਲੋਕਾਂ ਨਾਲ ਮਿਲ ਕੇ ਨਿਰਭਯਾ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਆਵਾਜ਼ ਬੁਲੰਦ ਕੀਤੀ ਸੀ ਅੱਜ ਵੀ ਸਾਨੂੰ ਸਾਰਿਆਂ ਨੂੰ ਮਿਲ ਕੇ ਅਲਵਰ ਜ਼ਿਲ੍ਹੇ ਦੀ ਬੱਚੀ ਦੀ ਆਵਾਜ਼ ਬਣਨਾ ਚਾਹੀਦਾ ਹੈ ਤਾਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਉਪਰੋਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਚੁੱਪੀ ਨੇ ਇੱਕ ਵਾਰ ਫ਼ੇਰ ਸਾਬਤ ਕਰ ਦਿੱਤਾ ਹੈ ਕਿ ਉਹ ਸਿੱਖ ਵਿਰੋਧੀ ਹਨ ਸ਼ਾਇਦ ਇਸ ਲਈ ਹੁਣ ਤਕ ਗਾਂਧੀ ਪਰਿਵਾਰ ਜਾਂ ਕਿਸੇ ਕਾਂਗਰਸੀ ਆਗੂ ਦੀ ਕੋਈ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ।

ਇਸ ਮਾਮਲੇ ’ਤੇ ਸਾਰਿਆਂ ਨੂੰ ਪਾਰਟੀਵਾਦ ਤੋਂ ਉੱਪਰ ਉਠ ਕੇ ਬੱਚੀ ਦੀ ਆਵਾਜ਼ ਬਣਨਾ ਚਾਹੀਦਾ ਹੈ ਕਿਉਂਕਿ ਅੱਜ ਇਹ ਇੱਕ ਸਿੱਖ ਪਰਿਵਾਰ ਦੀ ਬੱਚੀ ਨਾਲ ਹੋਇਆ ਹੈ ਕਲ੍ਹ ਨੂੰ ਕਿਸੇ ਹੋਰ ਸਮੁਦਾਇ ਨਾਲ ਵੀ ਘਟਨਾ ਵਾਪਰ ਸਕਦੀ ਹੈ ਇਸ ਲਈ ਸਾਰਿਆਂ ਨੂੰ ਮਿਲ ਕੇ ਬੱਚੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਹੋਏ ਇਨਸਾਫ਼ ਦੁਆਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,084FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...