Wednesday, May 22, 2024

ਵਾਹਿਗੁਰੂ

spot_img
spot_img

ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬਾਨ ਅੰਦਰ ਰੋਜ਼ਾਨਾ ਬੱਚਿਆਂ ਨੂੰ ਦੇਣ ਗੁਰਮਤਿ ਦੀ ਸਿੱਖਿਆ: ਗਿਆਨੀ ਹਰਪ੍ਰੀਤ ਸਿੰਘ

- Advertisement -

ਯੈੱਸ ਪੰਜਾਬ
ਮਾਨਸਾ, 30 ਜੂਨ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਤੋਂ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਪਿਛਲੇ ਇਕ ਮਹੀਨੇ ਤੋਂ ਲਗਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਸਮੇਂ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਸਨਮਾਨ ਸਮਾਗਮ ਕੀਤਾ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਜਿਹੇ ਕੈਂਪਾਂ ਦੀ ਵੱਡੀ ਲੋੜ ਹੈ, ਤਾਂ ਜੋ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ। ਗਿਆਨੀ ਹਰਪ੍ਰੀਤ ਸਿੰਘ ਨੇ ਗ੍ਰੰਥੀ ਸਿੰਘਾਂ ਨੂੰ ਕੈਂਪ ਵਿਚ ਸਹਿਯੋਗ ਕਰਨ ਲਈ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਹਰ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਅੰਦਰ ਰੋਜ਼ਾਨਾ ਬੱਚਿਆਂ ਦੀ ਗੁਰਮਤਿ ਕਲਾਸ ਲਗਾਏ ਤਾਂ ਅਗਲੀ ਪੀੜ੍ਹੀ ਨੂੰ ਸਹਿਜੇ ਹੀ ਸਿੱਖੀ ਸਿਧਾਂਤਾਂ ਵਿਚ ਪ੍ਰਪੱਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਸੰਗਤਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰੁੱਖਾਂ ਦੀ ਮਹੱਤਤਾ ਦੱਸਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਪ੍ਰੇਰਣਾ ਵੀ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨੌਜੁਆਨਾਂ ਅਤੇ ਬੱਚਿਆਂ ਅੰਦਰ ਗੁਰਮਤਿ ਦਾ ਸੰਚਾਰ ਕਰਨ ਲਈ ਅਹਿਮ ਰੋਲ ਨਿਭਾਉਂਦੇ ਹਨ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਗ੍ਰੰਥੀਆਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਗੁਰਮਤਿ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਤਿੰਨ ਗਰੁੱਪਾਂ ਵਿਚ ਵੰਡਿਆ ਗਿਆ ਸੀ, ਜਿਸ ਵਿਚ ਪਹਿਲੇ ਗਰੁੱਪ ਵਿਚ ਪਹਿਲੀ ਤੋਂ ਛੇਵੀਂ, ਦੂਸਰੇ ਗਰੁੱਪ ਵਿਚ ਸੱਤਵੀਂ ਤੋਂ ਦੱਸਵੀਂ ਤੱਕ ਅਤੇ ਤੀਸਰੇ ਗਰੁੱਪ ਵਿਚ ਗਿਆਰ੍ਹਵੀਂ ਤੋਂ ਉਪਰਲੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਸੀ।

ਤਿੰਨਾਂ ਗਰੁੱਪਾਂ ਵਿਚ ਪਹਿਲੀ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਅੱਜ ਲਿਖਤੀ ਪੇਪਰ ਲਿਆ ਗਿਆ, ਜਿਸ ਵਿੱਚੋਂ ਵਿੱਚੋਂ ਅੱਵਲ ਆਏ 9 ਬੱਚਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ।

ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ 3500 ਦੇ ਕਰੀਬ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਤੇ ਬੂਟੇ ਦੇ ਕੇ ਸਨਮਾਨ ਦਿੱਤਾ ਗਿਆ।

ਸਮਾਗਮ ਸਮੇਂ ਕੈਂਪਾਂ ਦੌਰਾਨ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਤਲਵੰਡੀ ਸਾਬੋ ਦੀ ਟੀਮ ਵੱਲੋਂ ਗੱਤਕਾ ਪ੍ਰਦਰਸ਼ਨ ਦੇ ਜੌਹਰ ਵੀ ਵਿਖਾਏ। ਇਸ ਮੌਕੇ ਸ. ਮਹਾਂਬੀਰ ਸਿੰਘ ਵਾਸੀ ਕੈਨੇਡਾ, ਡਾ. ਹਰਵੀਰ ਸਿੰਘ ਕੈਨੇਡਾ, ਸਰਦਾਰ ਇੰਡਸਟਰੀ ਦੇ ਐਮਡੀ ਸ. ਰੂਪ ਸਿੰਘ ਤੇ ਦਸਮੇਸ਼ ਕਮੇਟੀ ਵੱਲੋਂ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਸਟੇਜ ਸੰਚਾਲਨ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਨੇ ਨਿਭਾਈ।

ਇਸ ਮੌਕੇ ਸ. ਹਰਦੇਵ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਗੁਰਮੇਲ ਸਿੰਘ ਫਫੜੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਅਜੈਬ ਸਿੰਘ ਜੋਗਾ ਮੈਨੇਜਰ, ਸ. ਭੋਲਾ ਸਿੰਘ ਇੰਚਾਰਜ, ਪ੍ਰਿੰਸੀਪਲ ਜਸਵਿੰਦਰ ਸਿੰਘ, ਇੰਸਪੈਕਟਰ ਗੁਰਚਰਨ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਮੀਤ ਕੌਰ, ਬਾਬਾ ਗੁਰਜੰਟ ਸਿੰਘ, ਸ. ਮੋਹਨਦੀਪ ਸਿੰਘ, ਸ. ਸੋਹਨ ਸਿੰਘ ਅਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,108FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...