Monday, May 20, 2024

ਵਾਹਿਗੁਰੂ

spot_img
spot_img

ਗੰਧਲੀ ਸਿਆਸਤ ਦੀ ਭੇਟ ਚੜ੍ਹ ਗਈ ਕੋਟਕਪੂਰਾ ਮਾਮਲੇ ’ਚ ਐਸ.ਆਈ.ਟੀ. ਦੀ ਨਿਰਪੱਖ ਰਿਪੋਰਟ: ਜਥੇਦਾਰ ਹਵਾਰਾ ਕਮੇਟੀ

- Advertisement -

ਯੈੱਸ ਪੰਜਾਬ
ਅ੍ਰੰਮਿਤਸਰ, 10 ਅਪ੍ਰੈਲ, 2021 –
ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਕਿਹਾ ਆਈ ਜੀ ਕੁਵੰਰ ਵਿਜੇ ਪ੍ਰਤਾਪ ਸਿੰਘ ਦੀ ਸਿੱਟ ਰਿਪੋਰਟ ਗੰਦਲੀ ਸਿਆਸਤ ਦਾ ਸ਼ਿਕਾਰ ਹੋ ਗਈ ਜਿਸ ਕਰਕੇ ਪੰਜਾਬ ਹਾਈ ਕੋਰਟ ਨੇ ਇਸਨੂੰ ਰੱਦ ਕਰ ਦਿੱਤਾ ਹੈ।

ਕੋਰਟ ਦੇ ਫ਼ੈਸਲੇ ਨੇ ਬਾਦਲਕਿਆਂ ਨੂੰ ਛੱਡ ਕੇ ਹਰ ਇੰਸਾਫ ਪਸੰਦ ਸਿੱਖ ਨੂੰ ਨਿਰਾਸ ਕੀਤਾ ਹੈ। ਇਹ ਸਪਸ਼ਟ ਹੋ ਗਿਆ ਹੈ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈਆ ਬੇਅਦਬੀਆਂ ਤੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸਿੱਖਾਂ ਦਾ ਇੰਸਾਫ ਅਕਾਲੀਆਂ ਤੇ ਕਾਂਗਰਸ ਕੋਲੋਂ ਨਹੀਂ ਮਿਲ ਸਕਦਾ।ਅਦਾਲਤਾਂ ਵੀ ਸਿਆਸਤਦਾਨਾਂ ਤੇ ਦੋਸ਼ੀਆਂ ਦਾ ਪ੍ਰਭਾਵ ਕਬੂਲਦੀਆਂ ਨਜ਼ਰ ਆਉਦੀਆ ਹਨ।

ਕਮੇਟੀ ਆਗੂਆਂ ਨੇ ਕਿਹਾ ਕਿ ਕਾਂਗਰਸ 2017 ਦੀ ਚੋਣਾਂ ਸਮੇਂ ਬੇਅਦਬੀਆਂ ਤੇ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਸਿੰਘਾਂ ਦਾ ਇਨਸਾਫ ਦੇਣ ਦਾ ਭਰੋਸਾ ਦੇਕੇ ਸੱਤਾ ਵਿੱਚ ਆਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਕਿਆ ਨਾਲ ਦੋਸਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦਾ ਰਾਜਨੀਤੀਕਰਣ ਕਰ ਦਿੱਤਾ ਹੈ ਤੇ ਹੁਣ ਸਿੱਖਾਂ ਨੂੰ ਪੂਰਾ ਵਿਸ਼ਵਾਸ ਹੋ ਚੁੱਕਿਆਂ ਹੈ ਕਿ ਕੈਪਟਨ, ਬਾਦਲਕਿਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰੇਗਾ ਬਲਕਿ ਉਨ੍ਹਾਂ ਦਾ ਬਚਾਓ ਕਰੇਗਾ।

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਨਿਰਪੱਖ ਤੇ ਤੱਥਾਂ ਤੇ ਅਧਾਰਿਤ ਦੱਸਦੇ ਹੋਏ ਹਵਾਰਾ ਕਮੇਟੀ ਆਗੂਆਂ ਨੇ ਕਿਹਾ ਜਦ ਵੀ ਦੋਸ਼ੀ ਸਿਆਸਤਦਾਨ ਤੇ ਪੁਲਿਸ ਅਫਸਰਾਂ ਨੂੰ ਜੇਲ੍ਹ ਦੀ ਕਾਲ ਕੋਠੜੀ ਹਕੀਕਤ ਬਣਦੀ ਨਜ਼ਰ ਆਉਦੀ ਹੈ ਤਾਂ ਇਹ ਬੇਬੁਨਿਆਦ ਦੋਸ਼ ਲਗਾ ਕੇ ਸੱਚੀ ਰਿਪੋਰਟ ਨੂੰ ਪੱਖਪਾਤੀ ਬਣਾ ਦੇੰਦੇ ਹਨ। ਸ਼ੁਰੂ ਤੋ ਬਾਦਲਕਿਆ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਹਟਉਣ ਦੀ ਰੱਟ ਲਗਾਈ ਹੋਈ ਸੀ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੇ ਮਸਲੇ ਤੇ ਨਾਂ ਮਿਲ ਰਹੇ ਇੰਸਾਫ ਤੇ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਤੇ ਤਖਤਾ ਦੇ ਜਥੇਦਾਰ ਵੀ ਮੁਹ ਬੰਦ ਰੱਖਕੇ ਆਪਣੇ ਸਿਆਸੀ ਆਕਾ ਦਾ ਧਰਮ ਪਾਲਨ ਕਰ ਰਹੇ ਹਨ।

ਕਮੇਟੀ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਦਿਲਸ਼ੇਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਬਲਬੀਰ ਸਿੰਘ ਹਿਸਾਰ ਆਦਿ ਨੇ ਪੰਜਾਬ ਸਰਕਾਰ ਤੇ ਦੌਸ਼ ਲਗਾਇਆ ਕਿ ਉਸਨੇ ਹਾਈ ਕੋਰਟ ਵਿੱਚ ਦੋਸ਼ੀ ਪੁਲਿਸ ਅਫਸਰਾਂ ਵੱਲੋਂ ਲਗਾਈ ਪਟੀਸ਼ਨ ਦੀ ਪੈਰਵੀ ਕਰਨ ਵਿੱਚ ਦਿਆਨਤਦਾਰੀ ਨਹੀਂ ਦਿਖਾਈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...