Sunday, May 19, 2024

ਵਾਹਿਗੁਰੂ

spot_img
spot_img

ਚੋਣਾਂ ਤਕ ਬੈਂਕਾਂ ਰਾਹੀਂ ਸ਼ੱਕੀ ਲੈਣ-ਦੇਣ ’ਤੇ ਸਖ਼ਤ ਨਜ਼ਰ ਰੱਖੀ ਜਾਵੇ: ਆਈ.ਏ.ਐਸ. ਗਿਰੀਸ਼ ਦਿਆਲਨ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 24 ਜਨਵਰੀ, 2022 –
ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਿਆਲਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਨੂੰ ਸ਼ੱਕੀ ਲੈਣ-ਦੇਣ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹੇ ਦੇ ਬੈਂਕਾਂ ਦੇ ਪ੍ਰਬੰਧਕਾਂ ਨਾਲ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਤੱਕ ਰੋਜ਼ਾਨਾ ਕੈਸ਼ ਕਢਵਾਉਣ ਅਤੇ ਇੱਕ ਲੱਖ ਰੁਪਏ ਤੋਂ ਵੱਧ ਦੀ ਜਮ੍ਹਾਂ ਰਾਸ਼ੀ ਉਤੇ ਨਿਗਰਾਣੀ ਰੱਖੀ ਜਾਵੇ ਅਤੇ ਰੋਜਾਨਾ ਇਸ ਦੀ ਰਿਪੋਰਟ ਜ਼ਿਲ੍ਹਾ ਚੋਣ ਅਫਸਰ ਨਾਲ ਸਾਂਝੀ ਕੀਤੀ ਜਾਵੇ।

ਉਨ੍ਹਾਂ ਨੇ ਚੋਣ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਵਿਚ ਬੈਂਕ ਖਾਤਿਆਂ ਤੋਂ ਆਰ.ਟੀ.ਜੀ.ਐਸ. ਦੁਆਰਾ ਅਸਾਧਾਰਨ ਟਰਾਂਸਫਰ ਦੀ ਨਿਗਰਾਨੀ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੁਆਰਾ ਦਾਇਰ ਹਲਫ਼ਨਾਮੇ ਵਿੱਚ ਜ਼ਿਕਰ ਕੀਤੀ ਡਿਟੇਲ ਦੇ ਆਧਾਰ ਉਤੇ ਉਸ ਦੇ ਜੀਵਨ ਸਾਥੀ ਜਾਂ ਉਸਦੇ ਆਸ਼ਰਿਤਾਂ ਦੇ ਬੈਂਕ ਖਾਤੇ ਵਿੱਚੋਂ 1 ਲੱਖ ਤੋਂ ਵੱਧ ਦੀ ਟਰਾਂਜੈਕਸ਼ਨ ਹੁੰਦੀ ਹੈ, ਉਸ ਤੇ ਵੀ ਨਜ਼ਰ ਰੱਖਣ ਦੀ ਲੋੜ ਹੇ।

ਡੀਈਓ ਨੇ ਅੱਗੇ ਹਦਾਇਤਾਂ ਜਾਰੀ ਕੀਤੀਆਂ ਕਿ ਚੋਣਾਂ ਦੌਰਾਨ ਜੇਕਰ ਉਮੀਦਵਾਰਾਂ ਦੇ ਖਾਤਿਆਂ ਵਿਚ 1 ਲੱਖ ਤੋਂ ਵੱਧ ਦਾ ਕੋਈ ਵੀ ਲੈਣ-ਦੇਣ ਹੁੰਦਾਂ ਹੈ ਤਾਂ ਉਸ ਤੇ ਵੀ ਧਿਆਨ ਰੱਖਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ਬੈਂਕ ਚੋਣ ਪ੍ਰਕਿਰੀਆ ਦੌਰਾਨ ਹਰ ਤਰ੍ਹਾਂ ਦੇ ਸ਼ੱਕੀ ਲੈਣ-ਦੇਣ ਜਿਸ ਦੀ ਵਰਤੋਂ ਵੋਟਰਾਂ ਨੂੰ ਭਰਮਾਉਣ ਲਈ ਕੀਤੀ ਜਾ ਸਕਦੀ ਹੈ, ਉਤੇ ਆਪਣੀ ਨਜ਼ਰ ਯਕੀਨੀ ਬਣਾਉਣ।

ਉਨ੍ਹਾਂ ਬੈਂਕ ਮੈਨੇਜਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੈਸ਼ ਵੈਨ ਚਾਲਕ, ਜਿਸ ਦੁਆਰਾ ਵੱਖ-ਵੱਖ ਬੈਂਕਾਂ ਨੂੰ ਕੈਸ਼ ਪਹੁੰਚਾਇਆ ਜਾਂਦਾ ਹੈ, ਦੇ ਕੋਲ ਬੈਂਕ ਦੁਆਰਾ ਜਾਰੀ ਕੀਤਾ ਗਿਆ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਇਸ ਸਰਟੀਫਿਕੇਟ ਵਿੱਚ ਸਾਫ਼ ਤੌਰ ਉਤੇ ਲਿਖਿਆ ਹੋਣਾ ਚਾਹੀਦਾ ਹੈ ਕਿ ਕਿਸ ਬੈਂਕ ਕੋਲ ਕਿੰਨਾ ਕੈਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਕੈਸ਼ ਵੈਨ ਚਾਲਕ ਦੇ ਕੋਲ ਕੈਸ਼ ਸਬੰਧੀ ਕੋਈ ਡਿਟੇਲ ਨਹੀਂ ਪਾਈ ਜਾਂਦੀ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨੋਮੀਨੇਸ਼ਨ ਪ੍ਰਕਿਰਿਆ ਵੀ ਸ਼ੁਰੂ ਹੋ ਰਹੀ ਹੈ ਅਤੇ ਉਮੀਦਵਾਰ ਵੱਲੋਂ ਖੋਲ੍ਹੇ ਜਾਣ ਵਾਲੇ ਅਕਾਉਂਟ ਦੀ ਫੈਸਿਲਿਟੀ ਵੀ ਹਰੇਕ ਬੈਂਕ ਕੋਲ ਉਪਲਬਧ ਹੋਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...