Sunday, May 19, 2024

ਵਾਹਿਗੁਰੂ

spot_img
spot_img

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ, 15 ਟਨ ਫੁੱਲ ਬਣਨਗੇ ਖਿੱਚ ਦਾ ਕੇਂਦਰ

- Advertisement -

ਅੰਮ੍ਰਿਤਸਰ, 13 ਅਕਤੂਬਰ, 2019:
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ। ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਇਕਬਾਲ ਸਿੰਘ ਮੁੰਬਈ ਵੱਲੋਂ ਫੁੱਲਾਂ ਦੀ ਸੇਵਾ ਆਰੰਭੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਜ਼ਾਵਟ ਲਈ 15 ਟਨ ਤੋਂ ਵੱਧ ਫੁੱਲ ਲਗਾਏ ਜਾਣਗੇ।

ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿਲੀਅਮ, ਕਾਰਨੇਸ਼ਨ, ਟਾਇਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੁਗੰਧੀ ਭਰਪੂਰ ਸੋਨ ਚੰਪਾ, ਗੁਲਾਬ, ਸਟਾਰ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ, ਹਾਈਡੇਂਜਰ ਵਿਸ਼ੇਸ਼ ਹਨ।

ਭਾਰਤ ਦੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਕਲਕੱਤਾ, ਮੁੰਬਈ, ਪੂਨਾ, ਬੈਂਗਲੋਰ, ਹਾਲੈਂਡ, ਥਾਈਲੈਂਡ, ਮਲੇਸ਼ੀਆਂ ਮੁੱਖ ਹਨ। ਫੁੱਲ ਲਗਾਉਣ ਲਈ ਕਲਕੱਤਾ ਤੋਂ ਸੌਂ ਦੇ ਕਰੀਬ ਕਾਰੀਗਰ ਕੰਮ ਰਹੇ ਹਨ। ਇਸ ਤੋਂ ਇਲਾਵਾ ਮੁੰਬਈ ਤੋਂ ਵੀ ਇਕ ਸੌਂ ਤੋਂ ਵੱਧ ਸੰਗਤਾਂ ਸਹਿਯੋਗ ਲਈ ਪੁੱਜੀਆਂ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਫੁੱਲ ਲਗਾਉਣ ਦੀ ਆਰੰਭਤਾ ਅੱਜ ਕਰ ਦਿੱਤੀ ਗਈ ਹੈ, ਜੋ ਭਲਕ ਤੱਕ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਥੇ ਪੁੱਜਣ ਵਾਲੀਆਂ ਸੰਗਤਾਂ ਲਈ ਫੁੱਲਾਂ ਦੀ ਸਜ਼ਾਵਟ ਅਕਰਸ਼ਣ ਬਣੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਫੁੱਲਾਂ ਦੀ ਸਜ਼ਾਵਟ ਜਿਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾਂ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਜਾਵੇਗੀ, ਉਥੇ ਹੀ ਨਗਰ ਕੀਰਤਨ ਦੌਰਾਨ ਗੱਡੀਆਂ ਵੀ ਇਨ੍ਹਾਂ ਫੁੱਲਾਂ ਨਾਲ ਸ਼ਿੰਗਾਰੀਆਂ ਜਾਣਗੀਆਂ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...