Monday, May 27, 2024

ਵਾਹਿਗੁਰੂ

spot_img
spot_img

ਚੰਡੀਗੜ੍ਹ ਪ੍ਰਸ਼ਾਸਨ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ’ਤੇ ਬੈਠੇ ਲਖ਼ਵਿੰਦਰ ਸਿੰਘ ਲੱਖਾ ਨੂੰ ਮਨਾ ਕੇ ਹੜਤਾਲ ਖ਼ਤਮ ਕਰਾਵੇ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲਖਵਿੰਦਰ ਸਿੰਘ ਲੱਖਾ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਲਈ ਮਨਾਉਣ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਲੱਖਾ ਦੀ ਭੁੱਖ ਹੜਤਾਲ 17ਵੇਂ ਦਿਨ ਵਿਚ ਦਾਖਲ ਹੋ ਗਈ ਹੈ।

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਬਿਆਨ ਵਿਚ ਕਿਹਾ ਕਿ ਲਖਵਿੰਦਰ ਸਿੰਘ ਲੱਖਾ ਦੀ ਸਿਹਤ ਵਿਗੜ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਲਖਵਿੰਦਰ ਲੱਖਾ ਨੂੰ ਕੁਝ ਹੋ ਗਿਆ ਤਾਂ ਫਿਰ ਯੂ ਟੀ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ।

ਡਾ. ਚੀਮਾ ਨੇ ਲੱਖਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਕਿਹਾ ਕਿ ਅਕਾਲੀ ਦਲ ਬੰਦੀ ਸਿੰਘਾਂ ਦੀ ਛੇਤੀ ਰਿਹਾਈ ਵਾਸਤੇ ਪੁਰਜ਼ੋਰ ਯਤਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਤੁਸੀਂ ਪਹਿਲਾਂ ਹੀ ਬਹੁਤ ਸਰੀਰਕ ਤੇ ਮਾਨਸਿਕ ਤਸ਼ੱਦਦ ਝੱਲਿਆ ਹੈ। ਸਾਰੀ ਕੌਮ ਤੁਹਾਡੇ ਨਾਲ ਹੈ ਪਰ ਤੁਸੀਂ ਕ੍ਰਿਪਾ ਕਰ ਕੇ ਆਪਣੀ ਭੁੱਖ ਹੜਤਾਲ ਖਤਮ ਕਰੋ।

ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁੁਖਬੀਰ ਸਿੰਘ ਬਾਦਲ ਨੇ ਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਆਜ਼ਾਦੀ ਦੇ 75ਵੇਂ ਦਿਹਾੜੇ ’ਤੇ ਉਹਨਾਂ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਜਿਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਬਦਲਣ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾਕਿ ਇਹ ਵਾਅਦਾ ਹਾਲੇ ਪੂਰਾ ਨਹੀਂ ਹੋਇਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...