Monday, May 27, 2024

ਵਾਹਿਗੁਰੂ

spot_img
spot_img

ਜਰਖੜ ਖੇਡਾਂ ਦਾ 5ਵਾਂ ਦਿਨ: ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਓਲੰਪੀਅਨ ਪ੍ਰਿਥੀਪਾਲ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

- Advertisement -

ਯੈੱਸ ਪੰਜਾਬ
ਲੁਧਿਆਣਾ, 22 ਮਈ, 2022:
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ 35ਵੀਆਂ ਜਰਖੜ ਖੇਡਾਂ ਦੀ ਕੜੀ ਦਾ ਹਿੱਸਾ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਪੰਜਵੇਂ ਦਿਨ ਜਰਖੜ ਹਾਕੀ ਅਕੈਡਮੀ ਨੇ ਜਿੱਥੇ ਸੀਨੀਅਰ ਵਰਗ ਵਿੱਚ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਉਥੇ ਕਿਲ੍ਹਾ ਰਾਏਪੁਰ ਅਤੇ ਬੈਚਮੇਟ ਕਲੱਬ ਸਾਹਨੇਵਾਲ ਨੇ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਬਣਾਈ ।

ਫਲੱਡ ਲਾਈਟਾਂ ਦੀ ਰੋਸ਼ਨੀ ਵਿਚ ਬਨਾਵਟੀ ਘਾਹ ਵਾਲੇ ਖੇਡ ਮੈਦਾਨ ਤੇ ਖੇਡੇ ਜਾ ਰਹੇ ਇਸ ਹਾਕੀ ਫੈਸਟੀਵਲ ਵਿੱਚ ਅੱਜ ਓਲੰਪੀਅਨ ਪ੍ਰਿਥੀਪਾਲ ਸਿੰਘ ਨੂੰ ਉਨ੍ਹਾਂ ਦੀ 39ਵੀਂ ਬਰਸੀ ਮੌਕੇ ਖਿਡਾਰੀਆਂ ਪ੍ਰਬੰਧਕਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਇਸ ਮੌਕੇ ਉਨ੍ਹਾਂ ਦੇ ਆਦਮਕੱਦ ਬੁੱਤ ਉੱਤੇ ਫੁੱਲਮਾਲਾ ਭੇਟ ਕਰਦਿਆਂ ਰਾਸ਼ਟਰੀ ਗਾਇਣ ਦੀ ਧੁਨ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ ।

ਅੱਜ ਦੇ ਮੈਚਾਂ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਹਲਕਾ ਪਾਇਲ ,ਦਲਜੀਤ ਸਿੰਘ ਗਰੇਵਾਲ ਭੋਲਾ ਵਿਧਾਇਕ ਹਲਕਾ ਪੂਰਬੀ ਲੁਧਿਆਣਾ, ਹਰਿੰਦਰ ਸਿੰਘ ਭੁੱਲਰ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਪੀਏਯੂ ਲੁਧਿਆਣਾ, ਸ: ਹਿੰਮਤ ਸਿੰਘ ਪਾਇਲਟ ਅਮਰੀਕਾ , ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਵੱਖ ਵੱਖ ਟੀਮਾਂ ਨਾਲ ਜਾਣ ਪਹਿਚਾਣ ਕਰਦਿਆਂ ਓਲੰਪੀਅਨ ਪ੍ਰਿਥੀਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਬਾਰੇ ਖਿਡਾਰੀਆਂ ਨੂੰ ਜਾਗਰੂਕ ਕਰਵਾਇਆ ।

ਅੱਜ ਖੇਡੇ ਗਏ ਮੈਚਾਂ ਵਿੱਚ ਸਬ ਜੂਨੀਅਰ ਵਰਗ ਵਿਚ ਏਕ ਨੂਰ ਅਕੈਡਮੀ ਤੇੰਗ ਨੇ ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ਅਮਰਗੜ੍ਹ ਨੂੰ 3-1ਗੋਲਾਂ ਨਾਲ ਹਰਾਇਆ, ਜੇਤੂ ਟੀਮ ਵੱਲੋਂ ਮੋਹਿਤ ਨੇ 2 ਪਵਨ ਨੇ 1 ਗੋਲ ਕੀਤਾ ਜਦਕਿ ਅਮਰਗਡ਼੍ਹ ਵੱਲੋਂ ਜੋਬਨ ਨੇ ਇੱਕੋ ਇੱਕ ਗੋਲ ਕੀਤਾ । ਜਦ ਕਿ ਦੂਸਰੇ ਮੁਕਾਬਲੇ ਵਿਚ ਹਾਕੀ ਸੈਂਟਰ ਰਾਮਪੁਰ ਦੋਰਾਹਾ ਨੇ ਕਿਲ੍ਹਾ ਰਾਏਪੁਰ ਨੂੰ 4-0 ਗੋਲਾਂ ਦੀ ਕਰਾਰੀ ਮਾਤ ਦਿੱਤੀ।

ਸੀਨੀਅਰ ਵਰਗ ਵਿੱਚ ਅੱਜ ਜਰਖੜ ਹਾਕੀ ਅਕੈਡਮੀ ਅਤੇ ਬੈਚਮੇਟ ਸਪੋਰਟਸ ਕਲੱਬ ਸਾਹਨੇਵਾਲ ਵਿਚਕਾਰ ਖੇਡਿਆ ਗਿਆ ਬਹੁਤ ਹੀ ਕਾਂਟੇਦਾਰ ਅਤੇ ਸੰਘਰਸ਼ਪੂਰਨ ਮੁਕਾਬਲਾ ਨਿਰਧਾਰਤ ਸਮੇਂ ਤਕ 7-7 ਗੋਲਾਂ ਤੇ ਬਰਾਬਰ ਰਿਹਾ। ਅੱਧੇ ਸਮੇਂ ਤੱਕ ਜਰਖੜ 3-2 ਗੋਲਾਂ ਨਾਲ ਅੱਗੇ ਸੀ । ਪਨੈਲਟੀ ਸ਼ੂਟਆਊਟ ਵਿੱਚ ਸਾਹਨੇਵਾਲ ਕਲੱਬ 2-1 ਗੋਲਾਂ ਨਾਲ ਜੇਤੂ ਰਿਹਾ ।

ਇਸ ਜਿੱਤ ਨਾਲ ਜਰਖੜ ਹਾਕੀ ਅਕੈਡਮੀ ਕੁੱਲ 12 ਅੰਕਾਂ ਨਾਲ ਪੂਲ ਵਿੱਚੋਂ ਸਰਵੋਤਮ ਰਹਿ ਕੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਗਈ ਹੈ । ਜਦਕਿ ਸਾਹਨੇਵਾਲ ਕਲੱਬ ਨੂੰ 11 ਅੰਕਾਂ ਨਾਲ ਕੁਆਰਟਰ ਫਾਈਨਲ ਮੁਕਾਬਲਾ ਖੇਡਣਾ ਪਵੇਗਾ। ਸੀਨੀਅਰ ਵਰਗ ਦੇ ਦੂਸਰੇ ਮੁਕਾਬਲੇ ਵਿਚ ਕਿਲਾ ਰਾਏਪੁਰ ਨੇ ਏਕ ਨੂਰ ਅਕੈਡਮੀ ਤੇਂਗ ਨੂੰ 8-1 ਗੋਲਾਂ ਦੀ ਵੱਡੀ ਜਿੱਤ ਹਾਸਲ ਕਰਦਿਆਂ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ ।

ਇਸ ਮੌਕੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰੋ ਰਜਿੰਦਰ ਸਿੰਘ, ਜਗਮੋਹਨ ਸਿੰਘ ਸਿੱਧੂ ,ਸਰਪੰਚ ਹਰਨੇਕ ਸਿੰਘ ਲਾਦੀਆਂ , ਕੁਲਵਿੰਦਰ ਸਿੰਘ ਲਾਦੀਆਂ, ਗੁਰਜੀਤ ਸਿੰਘ ਪੋਹੀੜ , ਸਰਪੰਚ ਜਸਮੇਲ ਸਿੰਘ ਖਾਨਪੁਰ ,ਜਸਵੰਤ ਸਿੰਘ ਹਰਨਾਮਪੁਰਾ , ਸਾਬਕਾ ਸਰਪੰਚ ਬਲਵੰਤ ਸਿੰਘ ਚਾਹਲ , ਦਲਵੀਰ ਸਿੰਘ ਜਰਖੜ, ਸਾਬੀ ਜਰਖੜ , ਮਨਜਿੰਦਰ ਸਿੰਘ ਇਯਾਲੀ , ਸੰਦੀਪ ਸਿੰਘ ਪੰਧੇਰ ,ਰਜਿੰਦਰ ਸਿੰਘ ਜਰਖੜ, ਲਖਵੀਰ ਸਿੰਘ ਜਰਖੜ ,ਸ਼ਿੰਗਾਰਾ ਸਿੰਘ ਜਰਖੜ , ਬਾਬਾ ਰੁਲਦਾ ਸਿੰਘ ਸਾਇਆਂ ਕਲਾਂ,ਸੁਖਵਿੰਦਰ ਸਿੰਘ ਭੰਗੂ , ਗੁਰਵਿੰਦਰ ਸਿੰਘ ਕਿਲਾ ਰਾਏਪੁਰ , ਕੁਲਦੀਪ ਸਿੰਘ ਘਵੱਦੀ , ਰਾਜ ਸਿੰਘ ਘਵੱਦੀ,ਗੁਰਸਤਿੰਦਰ ਸਿੰਘ ਪਰਗਟ, ਗੁਰਤੇਜ ਸਿੰਘ ਬਾਕਸਿੰਗ ਕੋੋਚ, ਗੁਰਦੀਪ ਸਿੰਘ ਟੀਟੂ ਆਦਿ ਹੋਰ ਪ੍ਰਬੰਧਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ । ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਸਬ ਜੂਨੀਅਰ ਅਤੇ ਸੀਨੀਅਰ ਵਰਗ ਦੇ ਕੁਆਰਟਰ ਫਾਈਨਲ ਮੁਕਾਬਲੇ 25 ਮਈ ਦਿਨ ਬੁੱਧਵਾਰ ਨੂੰ ਸ਼ਾਮ 5 ਤੋਂ 9 ਵਜੇ ਤੱਕ ਖੇਡੇ ਜਾਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...