ਯੈੱਸ ਪੰਜਾਬ
ਫਾਜ਼ਿਲਕਾ, 11 ਮਾਰਚ, 2025
Fazilka ਦੇ ਵਿਧਾਇਕ Narinder Pal Singh ਸਵਨਾ ਨੇ ਦੱਸਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ Dharminder Singh ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਬਾਬਤ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਜਿਸ ਤੋਂ ਬਾਅਦ ਉਹਨਾਂ ਨੂੰ ਅੱਜ Chandigarh ਵਿਖੇ ਵਿਭਾਗ ਦੇ ਮੁੱਖ ਦਫਤਰ ਵਿਖੇ ਬੁਲਾਇਆ ਗਿਆ ਸੀ।
ਪਰ ਅਧਿਕਾਰੀ ਉਥੇ ਨਹੀਂ ਪਹੁੰਚੇ ਜਿਸ ਤੋਂ ਬਾਅਦ ਕੈਬਨਟ ਮੰਤਰੀ Hardeep Singh Mundian ਨੇ ਅੱਜ ਉਹਨਾਂ ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਕੁਤਾਹੀ ਵਰਤੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਲਈ ਲੋਕ ਸਭ ਤੋਂ ਪਹਿਲਾਂ ਹਨ ਅਤੇ ਜੋ ਕੋਈ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਕੁਤਾਹੀ ਵਰਤੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।