Friday, May 24, 2024

ਵਾਹਿਗੁਰੂ

spot_img
spot_img

ਜਲੰਧਰ ’ਚ ਕਾਂਗਰਸ ਰਵਿਦਾਸ ਭਾਈਚਾਰੇ ਦੇ ਸਮਰਥਨ ’ਚ ਨਿੱਤਰੀ, ਪ੍ਰਮੁੱਖ ਆਗੂ ਧਰਨੇ ’ਚ ਸ਼ਾਮਿਲ ਹੋਏ

- Advertisement -

ਯੈੱਸ ਪੰਜਾਬ

ਜਲੰਧਰ, 13 ਅਗਸਤ, 2019 –

ਦਿੱਲੀ ਦੇ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਵਿਰੋਧ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਵਿਚ ਕਾਂਗਰਸ ਵੱਲੋਂ ਸਮਰਥਨ ਦਿੱਤੇ ਜਾਣ ਦੇ ਐਲਾਨ ’ਤੇ ਖ਼ਰੇ ਉੱਤਰਦਿਆਂ ਅੱਜ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਜਲੰਧਰ ਵਿਚ ਭਾਈਚਾਰੇ ਦੇ ਸਮਰਥਨ ਲਈ ਧਰਨੇ ’ਤੇ ਬੈਠੇ।

ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਹੀ ਪੰਜਾਬ ਕਾਂਗਰਸ ਨੇ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਸੀ।

ਅੱਜ ਜਲੰਧਰ ਵਿਚ ਰਵਿਦਾਸ ਭਾਈਚਾਰੇ ਦੇ ਪ੍ਰਭਾਵ ਵਾਲੇ ਇਲਾਕੇ ਰਵਿਦਾਸ ਚੌਂਕ ਵਿਚ ਲਗਾਏ ਗਏ ਧਰਨੇ ’ਤੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਪੁੱਜੇ ਆਗੂਆਂ ਵਿਚ ਸੰਸਦ ਮੈਂਬਰ ਸ੍ਰੀ ਸੰਤੋਖ਼ ਸਿੰਘ ਚੌਧਰੀ, ਵਿਧਾਇਕ ਸ: ਪਰਗਟ ਸਿੰਘ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਰਿੰਦਰ ਕੌਰ, ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਤੇ ਕੌਂਸਲਰ ਡਾ:ਜਸਲੀਨ ਸੇਠੀ ਸਣੇ ਹੋਰ ਬਹੁਤ ਸਾਰੇ ਆਗੂ ਸ਼ਾਮਿਲ ਸਨ।

ਇਸ ਤੋਂ ਇਲਾਵਾ ਰਵਿਦਾਸ ਸੰਘਰਸ਼ ਕਮੇਟੀ ਵੱਲੋਂ ਸ੍ਰੀ ਰੌਬਿਨ ਸਾਂਪਲਾ ਆਦਿ ਵੀ ਇਸ ਧਰਨੇ ਵਿਚ ਸ਼ਾਮਿਲ ਹੋਏ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ੍ਰੀ ਸੁਸ਼ੀਲ ਰਿੰਕੂ ਵੀ ਆਪਣੇ ਸਮਰਥਕਾਂ ਨਾਲ ਰਵਿਦਾਸ ਚੌਂਕ ਪੁੱਜੇ ਜਿੱਥੇ ਉਹਨਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ।

ਯਾਦ ਰਹੇ ਕਿ ਐਮ.ਪੀ.ਸ੍ਰੀ ਸੰਤੋਖ਼ ਸਿੰਘ ਚੌਧਰੀ ਅਤੇ ਵਿਧਾਇਥ ਸ੍ਰੀ ਸੁਸ਼ੀਲ ਰਿੰਕੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਸੰਬੰਧੀ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਵਿਚ ਵੀ ਸ਼ਾਮਿਲ ਹਨ। ਇਸ ਕਮੇਟੀ ਦੇ ਹੋਰਨਾਂ ਮੈਂਬਰਾਂ ਵਿਚ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਅਰੁਨਾ ਚੌਧਰੀ ਅਤੇ ਵਿਧਾਇਕ ਸ੍ਰੀ ਰਾਜ ਕੁਮਾਰ ਚੱਬੇਵਾਲ ਸ਼ਾਮਿਲ ਹਨ।

ਇਸ ਨੂੰ ਵੀ ਪੜ੍ਹੋ

ਰਵਿਦਾਸ ਮੰਦਿਰ ਤੋੜੇ ਜਾਣ ਵਿਰੁੱਧ ਜਲੰਧਰ ਸਣੇ ਕਈ ਸ਼ਹਿਰਾਂ ਵਿਚ ਮੁਕੰਮਲ ਬੰਦ, ਆਵਾਜਾਈ ’ਤੇ ਵੀ ਪਿਆ ਅਸਰ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...