Sunday, May 19, 2024

ਵਾਹਿਗੁਰੂ

spot_img
spot_img

ਜਲੰਧਰ ਵਿੱਚ 10 ਹੋਰ ਪੀ.ਐਸ.ਏ. ਆਧਾਰਤ ਆਕਸੀਜਨ ਪਲਾਂਟ ਲੱਗਣਗੇ: ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 31 ਜੁਲਾਈ, 2021 –
ਜ਼ਿਲ੍ਹਾ ਜਲੰਧਰ ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦਸ ਹੋਰ ਪ੍ਰਾਈਵੇਟ ਹਸਪਤਾਲ ਆਪਣੇ ਹਸਪਤਾਲਾਂ ਵਿੱਚ ਪੀ.ਐਸ.ਏ. ਆਧਾਰਿਤ ਆਕਸੀਜਨ ਪਲਾਂਟ ਲਗਾਉਣ ਦੀ ਪ੍ਰਕਿਰਿਆ ਵਿੱਚ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਰਨਜੀਤ ਹਸਪਤਾਲ, ਕਿਡਨੀ ਹਸਪਤਾਲ, ਸੈਕਰਡ ਹਾਰਟ ਹਸਪਤਾਲ, ਗੁਲਾਬ ਦੇਵੀ ਹਸਪਤਾਲ, ਸਰਵੋਦਿਆ ਹਸਪਤਾਲ, ਜੋਹਲ ਹਸਪਤਾਲ, ਜੰਮੂ ਹਸਪਤਾਲ, ਇਨੋਸੈਂਟ ਹਾਰਟ ਹਸਪਤਾਲ, ਕੇਅਰ ਮੈਕਸ ਹਸਪਤਾਲ ਅਤੇ ਆਕਸਫੋਰਡ ਹਸਪਤਾਲ ਸਮੇਤ 10 ਹਸਪਤਾਲਾਂ ਵੱਲੋਂ ਪੀ.ਐਸ.ਏ. ਅਧਾਰਤ ਆਕਸੀਜਨ ਉਤਪਾਦਨ ਪਲਾਂਟ ਮੰਗਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਨਵੇਂ ਪਲਾਂਟ ਸਿਹਤ ਸੰਭਾਲ ਸੰਸਥਾਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ, ਜਿਸ ਨਾਲ ਉਹ ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਆਤਮ ਨਿਰਭਰ ਹੋ ਸਕਣਗੀਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਿਵਲ ਹਸਪਤਾਲ, ਸੀ.ਐਚ.ਸੀ. ਬਸਤੀ ਗੁਜ਼ਾਂ ਅਤੇ ਨਕੋਦਰ ਸਮੇਤ ਸਰਕਾਰੀ ਅਦਾਰਿਆਂ ਵਿਚ ਤਿੰਨ ਨਵੇਂ ਆਕਸੀਜਨ ਪਲਾਂਟ ਲਗਾਏ ਜਾ ਰਹੇ ਹਨ, ਜਿਸ ਸਦਕਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸੰਭਾਲ ਸੰਸਥਾਵਾਂ ਦੀ ਸਮਰੱਥਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਆਕਸੀਜਨ ਪਲਾਂਟਾਂ ਦੀ ਸਥਾਪਨਾ ਤੋਂ ਬਾਅਦ ਜ਼ਿਲ੍ਹੇ ਦੀ ਮੈਡੀਕਲ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਵਿੱਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੀ ਘੱਟੋ ਘੱਟ ਅਤੇ ਵੱਧ ਤੋਂ ਵੱਧ O2 ਉਤਪਾਦਨ ਸਮਰੱਥਾ 250 ਤੋਂ 750 ਐਲਪੀਐਮ ਤੱਕ ਹੋਵੇਗੀ।

ਸ਼੍ਰੀ ਥੋਰੀ ਨੇ ਅੱਗੇ ਕਿਹਾ ਕਿ ਦੂਜੀ ਲਹਿਰ ਦੌਰਾਨ ਓ 2 ਸੰਕਟ ਦਾ ਸਾਹਮਣਾ ਕਰਨ ਤੋਂ ਬਾਅਦ ਜ਼ਿਲ੍ਹੇ ਦੀ ਆਕਸੀਜਨ ਉਤਪਾਦਨ ਸਮਰੱਥਾ ਵਿੱਚ ਵਾਧਾ ਕਰਨ ਲਈ ਕੁਝ ਮਹੀਨੇ ਪਹਿਲਾਂ ਇੱਕ ਵਿਸ਼ਾਲ ਅਭਿਆਸ ਸ਼ੁਰੂ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸ਼੍ਰੀਮਨ ਸੁਪਰ ਸਪੈਸ਼ਲਿਟੀ, ਐਨ.ਐਚ.ਐਸ., ਨਿਊ ਰੂਬੀ, ਅਰਮਾਨ, ਰਤਨ, ਜੋਸ਼ੀ, ਗਲੋਬਲ, ਟੈਗੋਰ, ਪਟੇਲ, ਕੈਪੀਟੋਲ ਹਸਪਤਾਲ ਅਤੇ ਪਿਮਸ ਸਮੇਤ ਕਈ ਹਸਪਤਾਲਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਪਹਿਲਾਂ ਹੀ ਆਪਣੇ ਪਲਾਂਟ ਸਥਾਪਤ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਹਸਪਤਾਲਾਂ ਵੱਲੋਂ ਆਪਣੇ ਆਕਸੀਜਨ ਉਤਪਾਦਨ ਪਲਾਂਟ ਲਗਾਉਣ ਦੇ ਨਾਲ ਇਹ ਪਹਿਲ ਅਗਲੀਆਂ ਲਹਿਰਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਸਹਾਈ ਸਾਬਤ ਹੋਵੇਗੀ ਕਿਉਂਕਿ ਆਕਸੀਜਨ ਦੀ ਸਪਲਾਈ ਲਈ ਦੂਜੇ ਰਾਜਾਂ ‘ਤੇ ਨਿਰਭਰ ਨਹੀਂ ਹੋਣਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਹਸਪਤਾਲਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਅਜਿਹੇ ਪਲਾਂਟ ਸਥਾਪਤ ਕਰਕੇ ਕੋਵਿਡ-19 ਮਹਾਂਮਾਰੀ ਖਿਲਾਫ਼ ਚੱਲ ਰਹੀ ਲੜਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਕਜੁੱਟਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਬਾਕੀ ਹਸਪਤਾਲਾਂ ਨੂੰ ਵੀ ਇਨ੍ਹਾਂ ਦੇ ਨਕਸ਼-ਏ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...