Thursday, December 12, 2024
spot_img
spot_img
spot_img

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance ਵੱਲੋਂ ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ
ਚੰਡੀਗੜ, 2 ਦਸੰਬਰ, 2024

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ SBS Nagar ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ Gaurav Gupta, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ