Tuesday, January 7, 2025
spot_img
spot_img
spot_img
spot_img

ਜੌੜਾਮਾਜਰਾ ਵੱਲੋਂ ਪੰਜਾਬ ਕੇਸਰੀ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 23 ਜੂਨ, 2024

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਰੋਜ਼ਾਨਾ ਹਿੰਦੀ ਅਖ਼ਬਾਰ ਪੰਜਾਬ ਕੇਸਰੀ ਦੇ ਰੈਜ਼ੀਡੈੰਟ ਐਡੀਟਰ ਸ੍ਰੀ ਦਰਪਣ ਚੌਧਰੀ ਦੇ ਪਿਤਾ ਸ੍ਰੀ ਖੇਮ ਰਾਜ ਚੌਧਰੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ।

ਸ੍ਰੀ ਖੇਮ ਰਾਜ ਚੌਧਰੀ (81) ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਸ੍ਰੀ ਖੇਮ ਰਾਜ ਚੌਧਰੀ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿਚ ਹਿੱਸਾ ਲਿਆ ਸੀ।

ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ ਦਿੰਦਾ ਹੈ।

ਸ੍ਰੀ ਖੇਮ ਰਾਜ ਚੌਧਰੀ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ 24 ਜੂਨ (ਸੋਮਵਾਰ) ਨੂੰ ਐਸ.ਏ.ਐਸ.ਨਗਰ (ਮੋਹਾਲੀ) ਦੇ ਇੰਡਸਟਰੀਅਲ ਏਰੀਆ, ਫ਼ੇਜ਼-7 ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ