Sunday, May 19, 2024

ਵਾਹਿਗੁਰੂ

spot_img
spot_img

ਜੱਲ੍ਹਿਆਂਵਾਲਾ ਬਾਗ ਸਮਾਰਕ ਦੇ ਸਰੂਪ ਨਾਲ ਕੀਤੀ ਛੇੜ-ਛਾੜ ਦੇ ਮਾਮਲੇ ਵਿੱਚ ਕੇਂਦਰ ਵਾਂਗ ਚੰਨੀ ਸਰਕਾਰ ਵੀ ਗੰਭੀਰ ਨਹੀਂ: ਦੇਸ਼ ਭਗਤ ਯਾਦਗਾਰ ਕਮੇਟੀ

- Advertisement -

ਯੈੱਸ ਪੰਜਾਬ
ਜਲੰਧਰ, 14 ਅਕਤੂਬਰ, 2021 –
ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਅਜਮੇਰ ਸਿੰਘ ਤੇ ਜਨਰਲ ਸਕੱਤਰ ਗੁਰਮੀਤ ਨੇ ਜੱਲ੍ਹਿਆਂਵਾਲ਼ਾ ਬਾਗ ਸਮਾਰਕ ਦੇ ਸਰੂਪ ਨਾਲ਼ ਕੀਤੀ ਗਈ ਛੇੜਛਾੜ ਪ੍ਰਤੀ ਤਿੱਖਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਾਂਗ ਹੀ ਪੰਜਾਬ ਸਰਕਾਰ ਵੀ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਗੰਭੀਰ ਨਹੀਂ ਹੈ। ਬੀਤੇ ਦਿਨੀਂ ਜਨਤਕ ਧਿਰਾਂ ਦੇ ਵਫ਼ਦ ਪ੍ਰਤੀ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਵਤੀਰੇ ਨੇ ਸਪੱਸ਼ਟ ਕੀਤਾ ਹੈ ਕਿ ਲੋਕਾਂ ਦੀ ਇਤਿਹਾਸਕ ਵਿਰਾਸਤ ਨੂੰ ਮਿਟਾ ਕੇ ਆਉਣ ਵਾਲੀਆਂ ਨਸਲਾਂ ਉੱਤੇ ਮਨਮਰਜ਼ੀ ਦਾ ਇਤਿਹਾਸ ਥੋਪਣ ਦੀ ਸਾਜ਼ਿਸ਼ ਵਿੱਚ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਭਾਈਵਾਲ ਹੈ।

ਮੁੱਖ ਮੰਤਰੀ ਸ੍ਰੀ ਚੰਨੀ ਦੇ ਵਤੀਰੇ ਸਖਤ ਨਰਾਜ਼ਗੀ ਪ੍ਰਗਟ ਕਰਦਿਆਂ ਉਹਨਾਂ ਕਿਹਾ ਕਿ ਇਹ ਵਤੀਰਾ ਗਦਰ ਲਹਿਰ ਅਤੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਪ੍ਰਤੀ ਦਾ ਨਿਰਾਦਰ ਅਤੇ ਅਪਮਾਨ ਕਰਨ ਵਾਲਾ ਹੈ, ਜਿਸ ਦੇ ਵਿਰੋਧ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ਵਿੱਚ ਸਮੂਹ ਜਨਤਕ ਧਿਰਾਂ ਵੱਲੋਂ 22 ਅਕਤੂਬਰ ਨੂੰ ਅੰਮਿ੍ਰਤਸਰ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਅੰਮਿ੍ਰਤਸਰ ਪ੍ਰਸ਼ਾਸਨ ਵੱਲੋਂ ਜਨਤਕ ਧਿਰਾਂ ਨੂੰ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਸੀ। ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਅਤੇ ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ ਸੱਤ ਮੈਂਬਰੀ ਵਫ਼ਦ ਦੇ ਪ੍ਰਤੀਨਿਧਾਂ ਵਜੋਂ ਸ੍ਰੀ ਚੰਨੀ ਨਾਲ਼ ਮੁਲਾਕਾਤ ਕੀਤੀ।

ਸ੍ਰੀ ਚੰਨੀ ਨੇ ਨਾ ਸਿਰਫ਼ ਇਸ ਮੁੱਦੇ ਬਾਰੇ ਵਿਸਥਾਰ ਵਿੱਚ ਗੱਲਾਂ ਕਰਨ ਤੋਂ ਇਨਕਾਰ ਕੀਤਾ, ਸਗੋਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਸਮਾਰਕ ਸੰਬੰਧੀ ਭੇਜੇ ਜਾਣ ਵਾਲ਼ੇ ਇਤਰਾਜ਼ਾਂ ਲਈ ਮਾਹਿਰ ਇਤਿਹਾਸਕਾਰਾਂ ਦੀ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਵੀ ਨਕਾਰ ਦਿੱਤਾ।

ਉਹਨਾਂ ਦਾ ਇਹ ਹੁੰਗਾਰਾ ਕੇਂਦਰੀ ਸਰਕਾਰ ਦੀ ਹਾਮੀ ਭਰਨ ਦੇ ਹੀ ਬਰਾਬਰ ਸੀ। ਉਹਨਾਂ ਨੇ ਪੰਜਾਬ, ਭਾਰਤ ਅਤੇ ਸੰਸਾਰ ਦੀਆਂ ਸਮੂਹ ਲੋਕ-ਪੱਖੀ ਜਨਤਕ ਧਿਰਾਂ ਨੂੰ ਸਰਕਾਰਾਂ ਦੇ ਇਤਿਹਾਸ ਵਿਰੋਧੀ ਪੈਂਤੜਿਆਂ ਵਿਰੁੱਧ ਡਟਣ ਦਾ ਸੱਦਾ ਦੇ ਕੇ, 22 ਅਕਤੂਬਰ ਦੇ ਰੋਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,119FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...