Wednesday, May 29, 2024

ਵਾਹਿਗੁਰੂ

spot_img
spot_img

ਟਰਾਈਡੈਂਟ ਗਰੁੱਪ ਵਲੋਂ ਸਰਸ ਮੇਲਾ ਸੰਗਰੂਰ ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ

- Advertisement -

ਯੈੱਸ ਪੰਜਾਬ
ਸੰਗਰੂਰ, 1 ਅਕਤੁਬਰ 2022 –
ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਸ ਮੇਲਾ ਸੰਗਰੂਰ-2022 ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ , ਅਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਸ੍ਰੀ ਰੁਪਿੰਦਰ ਗੁਪਤਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਵਰਜੀਤ ਵਾਲੀਆ ਨੂੰ ਸੌਂਪਿਆ ਗਿਆ।

ਸ੍ਰੀ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸਰਸ ਮੇਲਾ ਮਿਤੀ 8 ਅਕਤੂਬਰ ਤੋਂ 17 ਅਕਤੂਬਰ ਤੱਕ ਰਣਬੀਰ ਕਾਲਜ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪੂਰੇ ਭਾਰਤ ਵਿਚੋਂ ਵੱਖ-ਵੱਖ ਉਤਪਾਦ ਬਣਾਉਣ ਵਾਲੇ 300 ਅਤੇ ਪੰਜਾਬ ਦੇ 80 ਤੋਂ ਵਧੇਰੇ ਕਾਰੀਗਰ ਹਿੱਸਾ ਲੈਣਗੇ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਟੀਮਾਂ ਆਪਣੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨਗੀਆਂ।

ਉਨਾਂ ਦੱਸਿਆ ਕਿ ਟਰਾਈਡੈਂਟ ਗਰੁੱਪ ਵਲੋਂ ਹਮੇਸ਼ਾਂ ਹੀ ਸਮਾਜਿਕ ਅਤੇ ਧਾਰਮਿਕ ਕੰਮਾਂ ਵਿਚ ਵੱਧ ਚੜਕੇ ਯੋਗਦਾਨ ਪਾਇਆ ਜਾਂਦਾ ਹੈ ਅਤੇ ਇਸੇ ਤਹਿਤ ਹੀ ਸਰਸ ਮੇਲਾ ਸੰਗਰੂਰ ਲਈ ਯੋਗਦਾਨ ਪਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਵਲੋਂ ਜਿੱਥੇ ਸਮੇਂ-ਸਮੇਂ ’ਤੇ ਇਲਾਕੇ ਦੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਕਰੋਨਾ ਮਹਾਂਮਾਰੀ ਸਮੇਂ ਵੀ ਲੋਕਾਂ ਨੂੰ ਇਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਬਰਨਾਲਾ ਦੀ ਪੂਰੀ ਮਦਦ ਕੀਤੀ ਗਈ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...