Monday, May 20, 2024

ਵਾਹਿਗੁਰੂ

spot_img
spot_img

ਠੇਕੇ ਵਿੱਚੋਂ ਬਿਨਾਂ ਆਬਕਾਰੀ ਡਿਊਟੀ ਅਦਾ ਕੀਤੀ ਸ਼ਰਾਬ ਬਰਾਮਦ, ਆਬਕਾਰੀ ਵਿਭਾਗ ਨੇ ਸ਼ਰਾਬ ਠੇਕੇਦਾਰ ਖਿਲਾਫ਼ ਦਰਜ ਕਰਵਾਈ ਐਫ.ਆਈ.ਆਰ.

- Advertisement -

ਯੈੱਸ ਪੰਜਾਬ
ਜਲੰਧਰ, 18 ਅਕਤੂਬਰ, 2021 –
ਆਬਕਾਰੀ ਵਿਭਾਗ ਵੱਲੋਂ ਇਕ ਵਿਸ਼ੇਸ਼ ਅਚਨਚੇਤ ਚੈਕਿੰਗ ਦੌਰਾਨ ਐਸ.ਬੀ.ਐਸ. ਨਗਰ ਅਧਾਰਿਤ ਸ਼ਰਾਬ ਦੇ ਠੇਕੇਦਾਰ ਦੀ ਇਕ ਦੁਕਾਨ ਵਿੱਚੋਂ ਅਜਿਹੀ ਸ਼ਰਾਬ, ਜਿਸ ‘ਤੇ ਆਬਕਾਰੀ ਡਿਊਟੀ ਅਦਾ ਨਹੀਂ ਕੀਤੀ ਗਈ, ਬਰਾਮਦ ਹੋਣ ਉਪਰੰਤ ਉਸ ਖਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।

ਡਵੀਜ਼ਨਲ ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ (ਡੀ.ਈ.ਟੀ.ਸੀ.) ਸ੍ਰੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਰਜਤ ਅਗਰਵਾਲ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਸ਼ਰਾਬ ਦੇ ਠੇਕਿਆਂ ‘ਤੇ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਨਿਰੀਖਣ ਟੀਮਾਂ ਵੱਲੋਂ ਚੀਵਾਸ ਰੀਗਲ ਅਤੇ ਬੈਲੇਨਟਾਈਨ ਸਮੇਤ 17 ਬੋਤਲਾਂ ਸ਼ਰਾਬ ਸ਼ਰਾਬ ਬਰਾਮਦ ਕੀਤੀ ਗਈ, ਜਿਸ ‘ਤੇ ਆਬਕਾਰੀ ਡਿਊਟੀ ਅਦਾ ਨਹੀਂ ਕੀਤੀ ਗਈ, ਜਿਸ ਨਾਲ ਟੈਕਸ ਚੋਰੀ ਦਾ ਖੁਲਾਸਾ ਹੋਇਆ। ਡੀ.ਈ.ਟੀ.ਸੀ. ਨੇ ਅੱਗੇ ਦੱਸਿਆ ਕਿ ਇਹ ਠੇਕੇ ਸੋਹਣ ਸਿੰਘ ਉੱਪਲ ਅਤੇ ਐਸੋਸੀਏਟਸ ਲਾਇਸੈਂਸਧਾਰਕ ਵੱਲੋਂ ਚਲਾਏ ਜਾ ਰਹੇ ਹਨ।

ਡੀ.ਈ.ਟੀ.ਸੀ. ਨੇ ਕਿਹਾ ਕਿ ਆਯਾਤ ਕੀਤੇ ਬ੍ਰਾਂਡਾਂ ਦੀਆਂ ਬਰਾਮਦ ਕੀਤੀਆਂ ਬੋਤਲਾਂ ਨੂੰ ਟੈਸਟਿੰਗ ਲਈ ਭੇਜਿਆ ਗਿਆ ਹੈ ਤਾਂ ਜੋ ਇਸ ਦੇ ਅਸਲੀ ਹੋਣ ਦੀ ਜਾਂਚ ਕੀਤੀ ਜਾ ਸਕੇ। ਇਸ ਤੋਂ ਇਲਾਵਾ ਆਬਕਾਰੀ ਵਿਭਾਗ ਵੱਲੋਂ ਲਾਇਸੈਂਸਧਾਰਕ ਵਿਰੁੱਧ ਪੰਜਾਬ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਵਿਭਾਗ ਵੱਲੋਂ ਮੁਲਜ਼ਮਾਂ ਖਿਲਾਫ਼ ਆਈਪੀਸੀ ਅਤੇ ਆਬਕਾਰੀ ਐਕਟ ਦੀਆਂ ਵੱਖ -ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...