Sunday, May 19, 2024

ਵਾਹਿਗੁਰੂ

spot_img
spot_img

ਡਾ: ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ, 18 ਅਕਤੂਬਰ, 2021 –
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਕਾਲਜ ਅਤੇ ਹਸਪਤਾਲ ਲਈ 341.50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਵਿਵਸਥਾ ਕੀਤੀ ਗਈ ਹੈ।

ਡਾ. ਰਾਜ ਕੁਮਾਰ ਵੇਰਕਾ ਅੱਜ ਇੱਥੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ‘ਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵੀ.ਸੀ. ਡਾ. ਰਾਜ ਬਹਾਦਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜਾਇੰਟ ਡਾਇਰੈਕਟਰ ਡਾ. ਆਕਾਸ਼ਦੀਪ ਅਤੇ ਡਾ. ਪੁਨੀਤ ਗਿਰਧਰ ਹਾਜ਼ਰ ਸਨ।

ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਵੱਲੋਂ 1920 ਤੋਂ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਅੱਜ ਏਥੇ ਡਾ. ਵੇਰਕਾ ਨੇ ਕਿਹਾ ਉਹ ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਦਾ ਪੱਧਰ ਉੱਚਾ ਚੁੱਕਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਆਖਿਆ।

ਇਸੇ ਵੇਲੇ ਮੈਡੀਕਲ ਕਾਲਜ ਵਿੱਚ 190.36 ਕਰੋੜ ਦੇ ਪ੍ਰੋਜੈਕਟ ਚੱਲ ਰਹੇ ਹਨ। ਇਨਾਂ ਵਿੱਚੋਂ ਰੈਜੀਡੈਂਟ ਹੋਸਟਲ, ਸਟੇਟ ਕੈਂਸਰ ਇੰਸਟੀਚਿਊਟ, ਗਰਲਜ਼ ਹੋਸਟਲਜ਼ ਦਾ ਕੰਮ ਇਸੇ ਸਾਲ ਅਕੂਤਬਰ ਵਿੱਚ ਮੁਕੰਮਲ ਹੋ ਜਾਵੇਗਾ ਜਦਕਿ ਗਰੁੱਪ ਸੀ./ਡੀ ਲਈ 50 ਕੁਆਟਰ, ਮੋਰਚਰੀ, ਡੈਂਟਲ ਹੋਸਟਲਜ਼ ਅਤੇ ਨਰਸਿੰਗ ਹੋਸਟਲ ਇਸੇ ਸਾਲ ਦਸਬੰਰ ਵਿੱਚ ਬਣ ਕੇ ਤਿਆਰ ਹੋ ਜਾਣ ਦੀ ਪੱਕੀ ਸੰਭਾਵਨਾ ਹੈ। 104 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਮਾਰਚ 2022 ਵਿੱਚ ਮੁਕੰਮਲ ਹੋ ਜਾਵੇਗਾ।

ਇਸ ਦਾ ਇਸੇ ਸਮੇਂ ਤੱਕ 60 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਗੌਰਤਲਬ ਹੈ ਕਿ ਮੈਡੀਕਲ ਕਾਲਜ ਵਿੱਚ 16.5 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਿਨਾਂ ਵਿੱਚ ਬੇਸਿਕ ਸਾਇੰਸ ਬਲਾਕ ਅਤੇ ਸਟੂਡੈਂਟ ਸੈਂਟਰ ਸ਼ਾਮਲ ਹਨ।

ਡਾ. ਵੇਰਕਾ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਵਿੱਚ 134.64 ਕਰੋੜ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਪ੍ਰਵਾਨਗੀ ਦੀ ਪ੍ਰਕਿਰਿਆ ਅਧੀਨ ਹਨ।

ਇਨਾਂ ਵਿੱਚ ਐਸ.ਟੀ.ਪੀ., ਈ.ਟੀ.ਪੀ., ਸੀਵਰੇਜ ਲਾਈਨ, ਵਾਰਡਨ ਹਾਊਸਜ਼, ਓਪਨ ਏਅਰ ਥੀਏਟਰ, ਡਾਕਰਟਾਂ ਦੀ ਰਿਹਾਇਸ਼, ਲੜਕਿਆਂ ਦਾ ਨਵਾਂ ਹੋਸਟਲ, ਖੇਡ ਸੁਵਿਧਾਵਾਂ, ਟੀ ਬੀ ਹਸਪਤਾਲ, ਮਾਡਲ ਬਲੱਡ ਬੈਂਕ, ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਦਾ ਕੰਮ ਸ਼ਾਮਲ ਹਨ ਜਿਸਨੂੰ ਦਸੰਬਰ 2022 ਤੱਕ ਪੂਰੇ ਕੀਤੇ ਜਾਣ ਦਾ ਪ੍ਰਸਤਾਵ ਹੈ ਜਦਕਿ ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਨੂੰ ਮੁਕੰਮਲ ਕਰਨ ਦਾ ਟੀਚਾ ਮਾਰਚ 2023 ਨਿਰਧਾਰਤ ਕੀਤਾ ਗਿਆ ਹੈ। ਡਾ. ਵੇਰਕਾ ਨੇ ਇਸ ਸਾਰੇ ਕੰਮਾਂ ਨੂੰ ਸਮੇਂ ਸਿਰ ਅਮਲ ਵਿੱਚ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...