Monday, May 20, 2024

ਵਾਹਿਗੁਰੂ

spot_img
spot_img

ਡਾ: ਸੰਦੀਪ ਕੁਮਾਰ ਗਰਗ ਆਈ.ਪੀ.ਐਸ. ਨੇ ਐਸ.ਐਸ.ਪੀ. ਮਾਨਸਾ ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਮਾਨਸਾ, 15 ਅਕਤੂਬਰ 2021 –
ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜ਼ਿਲ੍ਹੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਨੇ ਅੱਜ ਮਾਨਸਾ ਵਿਖੇ ਬਤੌਰ ਐਸ. ਐਸ.ਪੀ ਅਹੁਦਾ ਸੰਭਾਲਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਫ—ਸੁਥਰਾ, ਕੁਰੱਪਸ਼ਨ ਰਹਿਤ, ਪਾਰਦਰਸ਼ੀ ਪੁਲਿਸ ਪ੍ਰਸਾਸ਼ਨ ਮੁਹੱਈਆ ਕਰਵਾਉਣ ਵਿੱਚ ਉਹ ਕੋੋਈ ਕਸਰ ਬਾਕੀ ਨਹੀ ਛੱਡਣਗੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਲੋਕਾਂ ਨੂੰ ਸਮਾਂਬੱਧ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਗੈਰ—ਕਾਨੂੰਨੀ ਕੰਮ ਕਰਨ ਵਾਲੇ ਅਨਸਰਾਂ ਨੂੰ ਬਖਸਿ਼ਆ ਨਹੀਂ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜਿਲਾ ਮਾਨਸਾ ਨੂੰ ਨਸ਼ਾ—ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਐਸ.ਐਸ.ਪੀ. ਡਾ. ਸੰਦੀਪ ਗਰਗ ਪਹਿਲਾਂ ਵੀ ਜਿਲਾ ਸੰਗਰੂਰ, ਜਲੰਧਰ ਅਤੇ ਪਟਿਆਲਾ ਵਿਖੇ ਬਤੌਰ ਐਸ.ਐਸ.ਪੀ. ਡਿਊਟੀ ਕਰ ਚੁੱਕੇ ਹਨ ਅਤੇ ਉਹ ਜਿਥੇ ਵੀ ਰਹੇ ਹਨ, ਜ਼ਿਲ੍ਹਾ ਵਾਸੀਆਂ ਵੱਲੋਂ ਉਹਨਾਂ ਨੂੰ ਹਮੇਸ਼ਾ ਸਹਿਯੋਗ ਦਿੱਤਾ ਗਿਆ ਹੈ ਅਤੇ ਇਸੇ ਤਰਾ ਹੀ ਉਨ੍ਹਾਂ ਨੇ ਮਾਨਸਾ ਨਿਵਾਸੀਆਂ ਪਾਸੋੋਂ ਵੀ ਉਮੀਦ ਜਤਾਈ ਹੈ ਕਿ ਉਹ ਵੀ ਭਰਪੂਰ ਸਹਿਯੋਗ ਦੇਣਗੇ।

ਉਨ੍ਹਾ ਮਾਨਸਾ ਨਿਵਾਸ਼ੀਆ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚਲਦਿਆਂ ਵੀ ਨਿਵਾਸੀਆਂ ਨੇ ਪਿੰਡਾਂ ਵਿੱਚ ਸੈਲਫ ਲਾਕਡਾਊਨ ਲਗਾ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰੋਨਾ ਵੈਕਸੀਨ ਜ਼ਰੂਰ ਲਗਵਾਉਣ ਅਤੇ ਆਪਣੇ ਨੇੜਲਿਆਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਅਤੇ ਹੋਰ ਸਿਹਤ ਸਾਵਧਾਨੀਆਂ ਦੀ ਵਰਤੋਂ ਜਰੂਰ ਕਰਨ।

ਇਸ ਮੌਕੇ ਐਸ.ਪੀ. ਸ਼੍ਰੀ ਰਾਕੇਸ਼ ਕੁਮਾਰ, ਐਸ.ਪੀ. ਸ਼੍ਰੀ ਸਤਨਾਮ ਸਿੰਘ ਸਿੱਧੂ ਅਤੇ ਐਸ.ਪੀ. ਸ਼੍ਰੀ ਦਿਗਵਿਜੇ ਕਪਿਲ ਤੋਂ ਇਲਾਵਾ ਸਮੂਹ ਡੀ.ਐਸ.ਪੀਜ. ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...