Wednesday, May 22, 2024

ਵਾਹਿਗੁਰੂ

spot_img
spot_img

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੈਰਿਟ ’ਚ ਆਏ 12ਵੀਂ ਦੇ ਵਿਦਿਆਰਥੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ

- Advertisement -

ਸੰਗਰੂਰ, 30 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਜ਼ਿਲ੍ਹਾ ਸੰਗਰੂਰ ਵਿੱਚੋਂ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ’ਤੇ ਆਏ 5 ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੇ ਦਫ਼ਤਰ ਵਿਖੇ ਬੁਲਾਇਆ ਗਿਆ ਅਤੇ ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਨ੍ਹਾਂ ਬੱਚਿਆਂ ਦੀ ਕਾਮਯਾਬੀ ਨਾਲ ਉਤਸ਼ਾਹਿਤ ਹਨ ਅਤੇ ਇਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾ ਕਰਦੇ ਹਨ।

ਸ਼੍ਰੀ ਜੋਰਵਾਲ ਨੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਪਾਇਲ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਅਤੇ ਵਿਦਿਆਰਥੀ ਅੰਸ਼ ਕਾਂਤ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਤੇ ਸਕੂਲ ਪਿ੍ਰੰਸੀਪਲਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ।

ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਦੇ ਟੀਚਿਆਂ ਬਾਰੇ ਵੀ ਗੱਲਬਾਤ ਕੀਤੀ ਅਤੇ ਆਪਣੀ ਮਿਹਨਤ, ਲਗਨ ਤੇ ਦਿ੍ਰੜਤਾ ਨਾਲ ਹੋਰ ਉਚਾਈਆਂ ਛੂਹਣ ਲਈ ਪ੍ਰੇਰਿਆ। ਸ਼੍ਰੀ ਜੋਰਵਾਲ ਨੇ ਕਿਹਾ ਕਿ ਨਿਰੰਤਰ ਤੇ ਅਣਥੱਕ ਮਿਹਨਤ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਨੁਕਤਿਆਂ ’ਤੇ ਅਮਲ ਕਰਕੇ ਭਵਿੱਖ ਵਿੱਚ ਵੀ ਮਿਹਨਤ ਦੇ ਰਾਹ ’ਤੇ ਚੱਲਣ ਦਾ ਵਿਸ਼ਵਾਸ ਦਿਵਾਇਆ। ਵਿਦਿਆਰਥੀਆਂ ਨੇ ਕਿਹਾ ਕਿ ਉਹ ਇਸ ਮੁਲਾਕਾਤ ਨਾਲ ਕਾਫੀ ਉਤਸ਼ਾਹਿਤ ਹੋਏ ਹਨ ਅਤੇ ਭਵਿੱਖ ਵਿੱਚ ਵੀ ਚੰਗੇ ਮੁਕਾਮ ਹਾਸਲ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੁਲਤਰਨਜੀਤ ਸਿੰਘ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...