Sunday, May 19, 2024

ਵਾਹਿਗੁਰੂ

spot_img
spot_img

ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਰਾਜ ਭਰ ਵਿੱਚ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ: ਸੋਨੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਅਕਤੂਬਰ, 2021 –
ਰਾਜ ਭਰ ਵਿੱਚ ਡੇਂਗੂ ਦੇ ਮਰੀਜਾਂ ਦੀ ਸਾਂਭ-ਸੰਭਾਲ ਅਤੇ ਠੀਕ ਇਲਾਜ ਸਾਡੀ ਪਹਿਲੀ ਜਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅਧਿਕਾਰੀਆਂ ਨੂੰ ਇਹ ਸੁਨੇਹ ਦਿੰਦੇ ਹੋਏ ਰਾਜ ਭਰ ਵਿੱਚ ਹਸਪਤਾਲਾਂ ਦੀ ਜਾਂਚ-ਪੜਤਾਲ ਕਰਨ ਅਤੇ ਮਰੀਜਾਂ ਦਾ ਹਾਲ-ਚਾਲ ਜਾਣਨ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਦਿੱਤੀਆਂ ਹਨ।

ਦੱਸਣਯੋਗ ਹੈ ਕਿ ਉਪ ਮੁੱਖ ਮੰਤਰੀ ਨੇ ਬੀਤੇ ਦਿਨ ਖੁਦ ਸਿਵਲ ਹਸਪਤਾਲ ਅੰਮ੍ਰਿਤਸਰ ਦੀ ਚੈਕਿੰਗ ਅਚਨਚੇਤ ਪੁੱਜ ਕੇ ਕੀਤੀ ਸੀ ਅਤੇ ਡੇਂਗੂ ਵਾਰਡ ਵਿਚ ਮਰੀਜਾਂ ਦਾ ਹਾਲ-ਚਾਲ ਪੁੱਛਿਆ ਸੀ।

ਅੱਜ ਉਸੇ ਤਰਜ ’ਤੇ ਰਾਜ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਚੱਲ ਰਹੇ ਡੇਂਗੂ ਦੇ ਇਲਾਜ ਦੀ ਮੌਜੂਦਾ ਹਾਲਤ ਜਾਣਨ ਅਤੇ ਮਰੀਜਾਂ ਦਾ ਹਾਲ ਪੁੱਛਣ ਲਈ ਸਿਹਤ ਵਿਭਾਗ ਦੇ ਅਮੈ.ਡੀ., ਡਾਇਰੈਕਟਰ ਅਤੇ ਹੋਰ ਅਧਿਕਾਰੀਆਂ ਦੀ ਡਿਊਟੀ ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲਗਾਈ ਗਈ ਹੈ।

ਜਾਰੀ ਪੱਤਰ ਅਨੁਸਾਰ ਐਮ.ਡੀ. ਨੈਸ਼ਨਲ ਹੈਲਥ ਮਿਸ਼ਨ ਸ੍ਰੀ ਕੁਮਾਰ ਰਾਹੁਲ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੋਪੜ ਅਤੇ ਸ਼ਹੀਦ ਭਗਤ ਸਿੰਘ ਦੇ ਸਾਰੇ ਹਸਪਤਾਲਾਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀ ਅਮਿਤ ਕੁਮਾਰ ਨੂੰ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਦੇ ਸਰਕਾਰੀ ਹਸਪਤਾਲਾਂ ਵਿਚ ਹੋ ਰਹੇ ਡੇਂਗੂ ਦੇ ਇਲਾਜ ਦਾ ਪਤਾ ਲਗਾਉਣ ਲਈ ਤਾਇਨਾਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਦੀ ਜਿੰਮੇਵਾਰੀ ਡਾਇਰੈਕਟਰ ਸ੍ਰੀਮਤੀ ਅੰਦੇਸ਼ ਕੰਗ ਨੂੰ ਲਗਾਇਆ ਗਿਆ ਹੈ।

ਡਾਇਰੈਕਟਰ ਪਰਿਵਾਰ ਕਲਿਆਣ ਸ੍ਰੀ ਓ.ਪੀ. ਗੁਜਰਾਂ ਨੂੰ ਲੁਧਿਆਣਾ, ਮੋਗਾ, ਫਰੀਦਕੋਟ, ਬਠਿੰਡਾ ਅਤੇ ਮਲੇਰਕੋਟਲਾ ਦੀ ਜਿੰਮੇਵਾਰੀ ਦਿੱਤੀ ਹੈ ਅਤੇ ਡਾ. ਜੀ.ਬੀ. ਸਿੰਘ ਨੂੰ ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ ਅਤੇ ਜਲੰਧਰ ਜਿਲਿ੍ਹਆਂ ਦੀ ਜਿੰਮੇਵਾਰੀ ਦਿੰਦੇ ਤੁਰੰਤ ਫੀਲਡ ਵਿਚ ਜਾਣ ਦੀਆਂ ਹਦਾਇਤਾਂ ਕੀਤੀ ਗਈਆਂ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਾਰੇ ਅਧਿਕਾਰੀ ਚਾਰ ਦਿਨਾਂ ਵਿਚ ਸਾਰੀ ਸਥਿਤੀ ਦੀ ਸਮੀਖਿਆ ਕਰਕੇ ਰਿਪੋਰਟ ਦੇਣਗੇ ਜਿਸ ਅਧਾਰ ਉਤ ਹੋਰ ਉਚੇਚੇ ਕਦਮ ਚੁੱਕੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...