Sunday, May 19, 2024

ਵਾਹਿਗੁਰੂ

spot_img
spot_img

ਢੀਂਡਸਾ ਸਾਹਿਬ ਦਾ ਟੈਲੀਫ਼ੋਨ ਆਇਆ ਹੈ – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਟੈਲੀਫ਼ੋਨ ਚੋਣ ਨਿਸ਼ਾਨ ਅਲਾਟ

- Advertisement -

ਯੈੱਸ ਪੰਜਾਬ
ਚੰਡੀਗੜ੍ਹ /ਐੱਸ.ਏ.ਐੱਸ ਨਗਰ,13 ਜਨਵਰੀ 2022:
ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਨੂੰ ਮਿਲੇ ਚੋਣ ਨਿਸ਼ਾਨ ਟੈਲੀਫੋਨ ਦੀ ਸੂਚਨਾ ਮੀਡੀਆ ਨੂੰ ਸਾਂਝੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਿਲਿਆ ਨਵਾਂ ਚੋਣ ਨਿਸ਼ਾਨ ਟੈਲੀਫੋਨ ਸ਼ੁੱਭ ਸ਼ਗੁਨ ਹੈ।

ਸ: ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਟੈਲੀਫੋਨ ਵਿਗਿਆਨ ਦੀ ਸਭ ਤੋਂ ਸ਼ਾਨਦਾਰ ਖੋਜ ਹੈ ਅਤੇ ਟੈਲੀਫੋਨ ਜਿਥੇ ਸਮੁੱਚੇ ਵਿਸ਼ਵ ਦੇ ਵਿਕਾਸ ਵਿੱਚ ਸੰਚਾਰ ਦਾ ਵੱਡਾ ਮਾਧਿਅਮ ਹੈ ਉਥੇ ਹੀ ਟੈਲੀਫੋਨ ਆਪਸੀ ਭਾਈਚਾਰਕ ਸਾਂਝ ਵਧਾਉਣ ਦਾ ਵੀ ਬਿਹਤਰੀਨ ਜਰੀਆ ਹੈ। ਪਾਰਟੀ ਦੀ ਸਮੁੱਚੀ ਲੀਡਰਸਿ਼ਪ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਿਲੇ ਟੈਲੀਫੋਨ ਚੋਣ ਨਿਸ਼ਾਨ `ਤੇ ਖ਼ੁਸੀ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਪੰਜਾਬ ਦੇ ਲੋਕ ਇਕ ਉਮੀਦ ਦੀ ਕਿਰਨ ਦੇ ਰੂਪ ਵਿੱਚ ਵੇਖ ਰਹੇ ਹਨ ਅਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੋਂ ਜੋ ਉਮੀਦਾਂ ਹਨ ਪਾਰਟੀ ਉਨ੍ਹਾਂ `ਤੇ ਖਰਾ ਉਤਰ ਕੇ ਵਿਖਾਵੇਗੀ।

ਜਿ਼ਕਰਯੋਗ ਹੈ ਕਿ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਸਿਆਸੀ ਪਾਰਟੀਆਂ ਦਾ ਮੁਕਾਬਲਾ ਕਰਨ ਲਈ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨਾਲ ਚੋਣ ਸਮਝੌਤਾ ਕੀਤਾ ਗਿਆ ਹੈ।

ਇਸ ਦੌਰਾਨ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਕ ਪੰਥਕ ਪਾਰਟੀ ਹੈ ਅਤੇ ਸਾਡਾ ਮੁੱਖ ਮਨੋਰਥ ਪੰਜਾਬ ਦੇ ਰੌਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਦਾ ਸਮੁੱਚੇ ਪੰਜਾਬ ਵਿੱਚ ਬੂਥ ਪੱਧਰ ਤੱਕ ਦਾ ਜਥੇਬੰਦਕ ਢਾਂਚਾ ਮਜਬੂਤ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥ ਅਤੇ ਪੰਜਾਬੀ ਵਿਰੋਧੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਇਕ ਵੱਡੀ ਜਿੱਤ ਹਾਸਿਲ ਕਰਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...