Sunday, May 19, 2024

ਵਾਹਿਗੁਰੂ

spot_img
spot_img

ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਣ ਵਾਲੇ ਕਿਸਾਨ ਮਾਰਚ ’ਚ 2 ਲੱਖ ਲੋਕ ਭਾਗ ਲੈਣਗੇ: ਅਕਾਲੀ ਦਲ

- Advertisement -

ਚੰਡੀਗੜ੍ਹ, 30 ਸਤੰਬਰ, 2020:

ਸ਼੍ਰੋਮਣੀ ਅਕਾਲੀ ਵੱਲੋਂ ਕੱਲ੍ਹ ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਵਿਚ 40 ਹਜ਼ਾਰ ਵਾਹਨਾਂ ਵਿਚ 2 ਲੱਖ ਲੋਕ ਭਾਗ ਲੈਣਗੇ। ਇਹ ਮਾਰਚ ਚੰਡੀਗੜ੍ਹ ਪੁੱਜੇਗਾ ਜਿਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ ਵਿਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ।

ਇਸ ਗੱਲ ਦੀ ਜਾਣਕਾਰੀ ਦਿਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਕਰਨਗੇ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰਨਗੇ।

ਹੋਰ ਵੇਰੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ।

ਉਹਨਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ, ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਉਹਨਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਰੋਪੜ ਬਾਈਪਾਸ ’ਤੇ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਹੇਠ ਆ ਰਹੇ ਮਾਰਚ ਵਿਚ ਰਲ ਜਾਵੇਗਾ।

ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਤੋਂ ਮਾਰਚ ਸਵੇਰੇ 8.00 ਵਜੇ ਸ਼ੁਰੂ ਹੋਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਵੇਰੇ 10.00 ਵਜੇ ਮਾਰਚ ਸ਼ੁਰੂ ਹੋਵੇਗਾ। ਉਹਨਾਂ ਦੱਸਿਆ ਕਿ ਸਮੇਂ ਦੀ ਘਾਟ ਕਾਰਨ ਮੁਹਾਲੀ ਦੇ ਦੁਸ਼ਹਿਰਾ ਗਰਾਉਂਡ ਵਿਚ ਇਕੱਠੇ ਹੋਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਤੇ ਇਹ ਮਾਰਚ ਸਿੱਧਾ ਰਾਜ ਭਵਨ ਚੰਡੀਗੜ੍ਹ ਪੁੱਜਣਗੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...