Saturday, May 25, 2024

ਵਾਹਿਗੁਰੂ

spot_img
spot_img

ਤੇਲ, ਗੈਸ ਤੇ ਹੋਰ ਜ਼ਰੂਰੀ ਵਸਤਾਂ ਦੀ ਮਹਿੰਗਾਈ ਖਿਲਾਫ਼ ਪੰਜਾਬ ਕਾਂਗਰਸ 1 ਮਾਰਚ ਨੂੰ ਕਰੇਗੀ ਰਾਜ ਭਵਨ ਦਾ ਘਿਰਾਓ: ਸੁਨੀਲ ਜਾਖ਼ੜ

- Advertisement -

ਯੈੱਸ ਪੰਜਾਬ
ਚੰਡੀਗੜ, 25 ਫਰਵਰੀ, 2021 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ 1 ਮਾਰਚ 2021 ਨੂੰ ਪੰਜਾਬ ਰਾਜ ਭਵਨ ਚੰਡੀਗੜ ਦਾ ਘਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਦਿੱਤੀ ਹੈ।

ਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਰਸੋਈ ਗੈਸ, ਡੀਜਲ ਅਤੇ ਪੈਟਰੋਲ ਸਮੇਤ ਜਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਖਿਲਾਫ ਪਾਰਟੀ ਵੱਲੋਂ ਕੇਂਦਰ ਸਰਕਾਰ ਤੱਕ ਲੋਕਾਂ ਦੀ ਅਵਾਜ ਪੁੱਜਦੀ ਕਰਨ ਲਈ ਇਹ ਰੋਸ਼ ਪ੍ਰਦਰਸ਼ਨ ਉਲੀਕਿਆ ਗਿਆ ਹੈ ਅਤੇ ਪਾਰਟੀ ਅੱਗੇ ਵੀ ਮੋਦੀ ਸਰਕਾਰ ਖਿਲਾਫ ਇਸ ਤਰਾਂ ਦੇ ਰੋਸ਼ ਪ੍ਰਦਰਸ਼ਨ ਕਰਦੀ ਰਹੇਗੀ ਤਾਂ ਕੇਂਦਰ ਸਰਕਾਰ ਨੂੰ ਮਹਿੰਗਾਈ ਨੂੰ ਕਾਬੂ ਕਰਨ ਲਈ ਮਜਬੂਰ ਕੀਤਾ ਜਾ ਸਕੇ।

ਸ੍ਰੀ ਸੁਨੀਲ ਜਾਖੜ ਨੇ ਦੱਸਿਆ ਕਿ ਰਸੋਈ ਗੈਸ ਦੀਆਂ ਕੀਮਤਾਂ ਵਿਚ ਮੁੜ 25 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਦ ਕਿ ਪਿੱਛਲੇ ਇਕ ਮਹੀਨੇ ਵਿਚ ਹੀ ਸਿਲੰਡਰ ਦੀ ਕੀਮਤ ਵਿਚ 100 ਰੁਪਏ ਤੋਂ ਜਿਆਦਾ ਦਾ ਵਾਧਾ ਕੀਤਾ ਜਾ ਚੁੱਕਾ ਹੈ ਜਦ ਕਿ ਡੀਜਲ ਪੈਟ੍ਰੋਲ ਦੀਆਂ ਕੀਮਤਾਂ ਲਗਭਗ ਰੋਜਾਨਾਂ ਹੀ ਵੱਧ ਰਹੀਆਂ ਹਨ।

ਉਨਾਂ ਨੇ ਕਿਹਾ ਕਿ ਇਹ ਤਦ ਹੋ ਰਿਹਾ ਹੈ ਜਦ ਮਨਮੋਹਨ ਸਿੰਘ ਸਰਕਾਰ ਦੇ ਸਮੇਂ ਦੇ ਮੁਕਾਬਲੇ ਦੇਸ਼ ਨੂੰ ਵਿਦੇਸਾਂ ਤੋਂ ਕੱਚਾ ਤੇਲ ਲਗਭਗ ਅੱਧੀ ਕੀਮਤ ਤੇ ਮਿਲ ਰਿਹਾ ਹੈ ਜਦ ਕਿ ਮੋਦੀ ਸਰਕਾਰ ਲੋਕਾਂ ਤੇ ਵਾਧੂ ਬੋਝ ਪਾ ਕੇ ਉਨਾਂ ਨੂੰ ਲੁੱਟ ਰਹੀ ਹੈ ਅਤੇ ਆਮ ਲੋਕਾਂ ਤੋਂ ਇਕੱਠਾ ਕੀਤਾ ਇਹ ਸ਼ਰਮਾਇਆ ਆਪਣੇ ਚਹੇਤੇ ਕਾਰਪੋਰੇਟਾਂ ਨੂੰ ਲੁਟਾਇਆ ਜਾ ਰਿਹਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਪੂਰੀ ਤਰਾਂ ਨਾਲ ਵਿਸਾਰ ਦਿੱਤਾ ਹੈ ਅਤੇ ਇਹ ਸਰਕਾਰ ਸਿਰਫ ਚੁਨਿੰਦਾ ਕਾਰਪੋਰੇਟਾਂ ਦੀ ਸਰਕਾਰ ਬਣ ਕੇ ਕੰਮ ਕਰ ਰਹੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਇਹ ਚਿੱਟਾ ਸੱਚ ਯਾਦ ਰੱਖੇ ਕੇ ਕੋਈ ਵੀ ਸਰਕਾਰ ਲੋਕਾਂ ਨੂੰ ਵਿਸਾਰ ਕੇ ਨਹੀਂ ਚੱਲ ਸਕਦੀ।

ਉਨਾਂ ਨੇ ਕਿਹਾ ਕਿ ਇਹੀ ਸੱਚ ਦੱਸਣ ਲਈ ਪਾਰਟੀ ਵੱਲੋਂ 1 ਮਾਰਚ ਦਾ ਰਾਜ ਭਵਨ ਦਾ ਘਿਰਾਓ ਉਲੀਕਿਆ ਗਿਆ ਹੈ ਤਾਂ ਜੋ ਰਾਜਪਾਲ ਨੂੰ ਲੋਕਾਂ ਦੀ ਹਾਲਤ ਦੱਸੀ ਜਾ ਸਕੇ ਅਤੇ ਉਹ ਆਪਣੀ ਰਿਪੋਰਟ ਭਾਰਤ ਸਰਕਾਰ ਨੂੰ ਭੇਜ ਸਕਨ। ਉਨਾਂ ਨੇ ਕਿਹਾ ਕਿ ਪਾਰਟੀ ਇਸ ਤੋਂ ਬਾਅਦ ਵੀ ਆਪਣਾ ਸੰਘਰਸ਼ ਜਾਰੀ ਰੱਖੇਗੀ।

ਇਸ ਮੌਕੇ ਪੱਤਰਕਾਰਾਂ ਵੱਲੋਂ ਅਕਾਲੀ ਦਲ ਦੀ ਭੁਮਿਕਾ ਸੰਬਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦੇ ਪਰਛਾਵੇਂ ਵਜੋਂ ਵਿਚਰ ਰਿਹਾ ਹੈ ਅਤੇ ਉਹ ਮਹਿੰਗਾਈ ਅਤੇ ਕਾਲੇ ਖੇਤੀ ਕਾਨੂੰਨਾਂ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਕੇ ਮੋਦੀ ਸਰਕਾਰ ਦੀ ਲੁਕਵੀਂ ਟੀਮ ਵਜੋਂ ਕੰਮ ਕਰ ਰਿਹਾ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...