Monday, May 20, 2024

ਵਾਹਿਗੁਰੂ

spot_img
spot_img

ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ : ਸਿਰਸਾ – ਨੌਦੀਪ ਕੌਰ ਨੇ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਫਰਵਰੀ, 2021:
ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁੰਨ ਨੌਦੀਪ ਕੌਰ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰਾਂ ਨੇ ਨੌਦੀਪ ਕੌਰ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਨੌਦੀਪ ਕੌਰ ਨਾਲ ਜੋ ਬੇੇਇਨਸਾਫੀ ੀਤੀ ਗਈ, ਉਹ ਮਨੁੱਖਤਾ ਨੁੰ ਸ਼ਰਮਸ਼ਾਰ ਕਰਨ ਵਾਲੀ ਸੀ ਤੇ ਦੇਸ਼ ਦੇ ਸੰਵਿਧਾਨ ਖਿਲਾਫ ਸੀ। ਉਹਨਾਂ ਕਿਹਾ ਕਿ ਜਿਸ ਤਰੀਕੇ ਹਰਅਿਾਣਾ ਦੀ ਪੁਲਿਸ ਤੇ ਸਰਕਾਰ ਨੇ ਉਸ ਨਾਲ ਜ਼ਿਆਦਤੀ ਕੀਤੀ, ਉਸ ਦੀ ਮਰਿਆਦਾ ਨੁੰ ਤਾਰ ਤਾਰ ਕੀਤੀ, ਉਹ ਬੇਹੱਦ ਹੀ ਸ਼ਰਮਨਾਕ ਤੇ ਅਫਸੋਸਜਨਕ ਹੈ।

ਉਹਨਾਂ ਕਿਹਾ ਕਿ ਨੌਦੀਪ ਕੌਰ ਦੇ ਖਿਲਾਫ ਧਾਰਾ 307 ਆਈ ਪੀ ਸੀ ਤੇ ਡਕੈਤੀ ਤੇ ਜਬਰੀ ਪੈਸਾ ਵਸੂਲੀ ਵਰਗੀਆਂ ਧਾਰਾਵਾਂ ਲਗਾਈਆਂ ਗਈਆਂ ਜਦਕਿ ਅਸਲੀਅਤ ਇਹ ਹੈ ਕਿ ਪੁਲਿਸ ਨੇ ਧੱਕੇਸ਼ਾਹੀ ਕੀਤੀ ਜਿਸ ਨਾਲ ਅਸੀਂ ਸ਼ਰਮਾਸਾਰ ਹੋਏ। ਉਹਨਾਂ ਕਿਹਾ ਕਿ ਇਹ ਵੇਖ ਕੇ ਬਹੁਤ ਹੀ ਸ਼ਰਮ ਆਉਂਦੀ ਹੈ ਕਿ ਅਜਿਹੇ ਲੋਕ ਵੀ ਹਨ ਜਿਹਨਾਂ ਅੰਦਰ ਇਨਸਾਨੀਅਤ ਮਰ ਚੁੱਕੀ ਹੀੈ ਤੇ ਬੱਚਿਆਂ ਨਾਲ ਇਸ ਤਰੀਕੇ ਦਾ ਵਿਵਹਾਰ ਕਰ ਰਹੇ ਹਨ।

ਉਹਨਾਂ ਐਲਾਨ ਕੀਤਾ ਕਿ ਅਸੀਂ ਨੌਦੀਪ ਕੌਰ ਨਾਲ ਡੱਟ ਕੇ ਖੜ੍ਹੇ ਹਾਂ ਤੇ ਇਹਨਾ ਦੀ ਲੜਾਈ ਲੜਾਂਗੇ ਕਿਉ.ਕਿ ਇਹ ਸਾਡੇ ਪਰਿਵਾਰ ਦੇਸ਼ ਧਰੋਹੀ ਨਹੀਂ ਹਨ। ਉਹਨਾਂ ਕਿਹਾ ਕਿ ਸਾਡੇ ਖਿਲਾਫ ਬੋਲਣ ਵਾਲਿਆਂ ਦਾ ਮਕਸਦ ਕਿਸਾਨ ਅੰਦੋਲਨ ਨੂੰਕਮਜ਼ੋਰ ਕਰਨਾ ਹੈ ਤੇ ਇਸੇ ਮਕਸਦ ਨਾਲ ਨੌਦੀਪ ਖਿਲਾਫ ਵੀ ਬਿਆਨਬਾਜ਼ੀ ਕੀਤੀ ਗਈ।

ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਰਦੀਧਾਰੀ ਪੁਲਿਸ ਨੇ ਨੌਦੀਪ ਖਿਲਾਫ ਮੰਦੀ ਸ਼ਬਦਾਵਲੀ ਭਾਸ਼ਾ ਵਰਤੀ।

ਉਹਨਾਂ ਕਿਹਾ ਕਿ ਅਸੀਂ ਇਹਨਾਂ ਪੁਲਿਸ ਵਾਲਿਆਂ ਨੁੰ ਆਖ ਰਹੇ ਹਾਂ ਕਿ ਉਹ ਆਪਣੇ ਦਿਨ ਗਿਣਨੇ ਸ਼ੁਰੂ ਕਰਨ। ਉਹਨਾਂ ਕਿਹਾ ਕਿ ਸੱਜਣ ਕੁਮਾਰ ਤੇ ਕਮਲਨਾਥ ਵਾਲਿਆਂ ਨੂੰ ਅਸੀਂ 35-35 ਸਾਲ ਬਾਅਦ ਜੇਲ੍ਹਾਂ ਵਿਚ ਛੱਡ ਕੇ ਆਏ ਹਾਂ, ਮੁਖਰਜੀ ਨਗਰ ਪੁਲਿਸ ਵਾਲਿਆਂ ਖਿਲਾਫ ਅਸੀਂ ਲੱਭ ਕੇ ਮੁਕੱਦਮੇ ਦਰਜ ਕਰਾਵਾਂਗੇ ਤੇ ਇਹਨਾਂ ਨੂੰ ਸਜ਼ਾਵਾਂ ਦੁਆਵਾਂਗੇ।

ਉਹਨਾਂ ਕਿਹਾ ਕਿ ਅਸੀਂ ਸੀਨੀਅਰ ਐਡਵੋਕੇਅ ਆਰ ਐਸ ਚੀਮਾ ਤੇ ਸਮੁੱਚੀ ਲੀਗਲ ਟੀਮ ਦੇ ਧੰਨਵਾਦੀ ਹਾਂ ਜਿਹਨਾਂ ਨੇ ਨੌਦੀਪ ਕੌਰ ਸਮੇਤ ਹਰ ਕੇਸ ਪੂਰੀ ਮਿਹਨਤ ਨਾਲ ਲੜਿਆ ਤੇ ਇਹਨਾਂ ਦੀ ਰਿਹਾਈ ਯਕੀਨੀ ਬਣਾਈ ਹੈ। ਇਸ ਮੌਕੇ ਨੌਦੀਪ ਕੌਰ ਨੇ ਕਿਹਾ ਕਿ ਹਮੇਸ਼ਾ ਕਮਜ਼ੋਰ ਵਰਗਾਂ ਤੇ ਜਿਹਨਾਂ ਨਾਲ ਧੱਕੇਸ਼ਾਹੀ ਹੁੰਦੀ ਹੈ, ਉਹਨਾਂ ਖਿਲਾਫ ਲੜਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...