Sunday, May 19, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਚੋਣਾਂ ਵਿਚ ਗੁਰੂ ਦੀ ਗੋਲਕ ਦੀ ਲੁੱਟ ਬਨਾਮ ਗੁਰੂ ਦੀ ਸੇਵਾ ਰਹੇਗਾ ਅਹਿਮ ਮੁੱਦਾ: ਕਾਲਕਾ

- Advertisement -

ਨਵੀਂ ਦਿੱਲੀ, 13 ਜੁਲਾਈ, 2020 –

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਦੀਆਂ ਚੋਣਾਂ ਪਹਿਲੇ ਪ੍ਰਧਾਨਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਕਾਂਗਰਸ ਤੇ ਉਸਦੇ ਏਜੰਟ ਬਨਾਮ ਸਿੱਖ ਪੰਥ ਹੋਣਗੀਆਂ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਕਾਲਕਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖ ਪੰਥ ਨੇ ਵੇਖ ਲਿਆ ਹੈ ਕਿ ਕਿਵੇਂ ਪਿੱਛਲੇ ਰਹੇ ਪ੍ਰਧਾਨਾਂ ਨੇ ਸਿੱਖ ਕੌਮ ਅਤੇ ਗੁਰੂ ਘਰਾਂ ਦੇ ਸਰਮਾਏ ਦੀ ਲੁੱਟ ਖਸੁੱਟ ਕੀਤੀ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਇਹ ਸੇਵਾ ਗੁਰੂ ਘਰਾਂ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਤੇ ਸੰਗਤ ਦੇ ਇਕ ਇਕ ਪੈਸੇ ਦੀ ਵਰਤੋਂ ਦਾ ਹਿਸਾਬ ਰੱਖਣ ਵਾਸਤੇ ਦਿੱਤੀ ਸੀ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਗੱਲ ਹੈ ਕਿ ਇਹਨਾਂ ਲੋਕਾਂ ਨੇ ਬਜਾਏ ਗੁਰੂ ਘਰ ਦੀ ਸੇਵਾ ਕਰਨ ਦੇ, ਗੁਰੂ ਦੀ ਗੋਲਕ ਨੂੰ ਆਪਣਾ ਸਰਮਾਇਆ ਸਮਝ ਲਿਆ ਤੇ ਉਸਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਸਿੱਖਾਂ ਦੇ ਹਿਰਦੇ ਉਦੋਂ ਹਲੂੰਧਰੇ ਗਏ ਜਦੋਂ ਗੋਲਕ ਚੋਰੀ ਦੇ ਦੋਸ਼ਾਂ ਵਿਚ ਇਹਨਾਂ ਵਿਅਕਤੀਆਂ ਦੇ ਖਿਲਾਫ ਅਦਾਲਤਾਂ ਵਿਚ ਮੁਕੱਦਮੇ ਸ਼ੁਰੂ ਹੋ ਗਏ।

ਉਹਨਾਂ ਕਿਹਾ ਕਿ ਭਾਵੇਂ ਅਦਾਲਤ ਦਾ ਫੈਸਲਾ ਸਿਰ ਮੱਥੇ ਹੋਵੇਗਾ ਪਰ ਗੁਰੂ ਘਰਾਂ ਦੀ ਗੋਲਕ ਦਾ ਲੁੱਟ ਦਾ ਮੁਕੱਦਮਾ ਚਲੱਣਾ ਹੀ ਆਪਣੇ ਆਪ ਵਿਚ ਸ਼ਰਮਨਾਕ ਹੈ। ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਜਿਹਨਾਂ ਨੇ ਗੋਲਕ ਚੋਰੀ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ।

ਸ੍ਰੀ ਕਾਲਕਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਤੇ ਇਸਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੁੱਕੇ ਕਦਮਾਂ ਤੋਂ ਸੰਗਤ ਭਲੀ ਭਾਂਤ ਜਾਣੂ ਹੈ। ਉਹਨਾਂ ਕਿਹਾ ਕਿ ਇਹ ਚੋਣਾਂ ਅਸਲ ਵਿਚ ਗੋਲਕ ਦੀ ਲੁੱਟ ਬਨਾਮ ਸੇਵਾ ਦੇ ਨਾਮ ‘ਤੇ ਹੋਣਗੀਆਂ।

ਉਹਨਾਂ ਕਿਹਾ ਕਿ ਜੋ ਕੁਝ ਵੀ ਸਿੱਖਾਂ ਦੇ ਪਵਿੱਤਰ ਅਸਥਾਨਾਂ ਦੀ ਸੇਵਾ ਕਰਦਿਆਂ ਕੀਤਾ ਗਿਆ, ਉਸਦੇ ਸਮੁੱਚੇ ਸੰਸਾਰ ਵਿਚ ਸਿੱਖਾਂ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਾ ਪਹਿਲਾਂ ਕਦੇ ਭ੍ਰਿਸ਼ਟਾਚਾਰ ਨੂੰ ਸਵੀਕਾਰ ਕੀਤਾ ਸੀ ਤੇ ਨਾ ਹੀ ਹੁਣ ਤੇ ਭਵਿੱਖ ਵਿਚ ਕਰੇਗਾ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...