Tuesday, May 28, 2024

ਵਾਹਿਗੁਰੂ

spot_img
spot_img

ਦਿੱਲੀ ਦਾ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਹਮਾਇਤ ਕਰੇਗਾ: ਕਾਲਕਾ, ਕਾਹਲੋਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਨਵੰਬਰ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਡਟਵੀਂ ਹਮਾਇਤ ਕਰੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਸਿੱਖ ਭਾਈਚਾਰੇ ਨੁੰ ਹਮੇਸ਼ਾ ਵੱਡਮੁੱਲਾ ਸਹਿਯੋਗ ਦਿੱਤਾ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਇਹ ਐਲਾਨਕੀਤਾ। ਇਸ ਮੌਕੇ ਭਾਜਪਾ ਦੇ ਦਿੱਲੀ ਦੇ ਪ੍ਰਧਾਨ ਆਦੇਸ਼ ਗੁਪਤਾ, ਲੋਕ ਸਭਾ ਐਮ ਪੀ ਪ੍ਰਰਵੇਜ਼ ਸਾਹਿਬ ਸਿੰਘ ਵਰਮਾ, ਭਾਜਪਾ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਮੀਤ ਪ੍ਰਧਾਨ ਰਾਜੀਵ ਬੱਬਰ, ਹਰੀਸ਼ ਖੁਰਾਣਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਾਡਾ ਸਭ ਦਾ ਇਕ ਮੰਚ ’ਤੇ ਇਕੱਠੇ ਹੋਣ ਦਾ ਮਕਸਦ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੰਮਾਂ ਨੂੰ ਸੁਚਾਰੂ ਰੂਪ ਵਿਚ ਨੇਪਰੇ ਚੜ੍ਹਾਉਣ ਵਿਚ ਵੱਡਮੁੱਲਾ ਸਹਿਯੋਗ ਦੇ ਰਹੀਹੈ, ਉਥੇ ਹੀ ਇਸਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਸਮੇਤ ਅਜਿਹੇ ਇਤਿਹਾਸਕ ਕਾਰਜ ਕੀਤੇ ਹਨ ਜੋ ਪਿਛਲੇ 70 ਸਾਲਾਂ ਵਿਚ ਨਹੀਂ ਹੋ ਸਕੇ।

ਉਹਨਾਂ ਕਿਹਾ ਕਿ ਲਾਂਘਾ ਖੋਲ੍ਹਣ ਨੇ ਜਿਥੇ ਸਿੱਖਾਂ ਦੀ 70 ਸਾਲਾਂ ਤੋਂ ਪਾਕਿਸਤਾਨ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਪੂਰੀ ਹੋਈ, ਉਥੇ ਹੀ ਮੋਦੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਉਸੇ ਲਾਲ ਕਿਲ੍ਹੇ ’ਤੇ ਮਨਾਇਆ ਜਿਥੇ 350 ਸਾਲ ਪਹਿਲਾਂ ਗੁਰੂ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਜੋ ਮੁੱਦਾ ਚੁੱਕਿਆ ਤੇ ਸ੍ਰੀ ਪਰਵੇਜ਼ ਸਾਹਿਬ ਸਿੰਘ ਵਰਮਾ ਨੇ ਜਿਸ ਵਿਚ ਵੱਡਾ ਸਹਿਯੋਗ ਦਿੱਤਾ, ਪ੍ਰਧਾਨ ਮੰਤਰੀ ਨੇ ਉਸਨੁੰ ਸਵੀਕਾਰ ਕਰ ਕੇ ਹਰ ਸਾਲ 26 ਨੂੰ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਜੋ ਆਪਣੇ ਆਪ ਵਿਚ ਬਹੁਤ ਇਤਿਹਾਸ ਫੈਸਲਾ ਹੈ ਜਿਸ ਸਦਕਾ ਸਾਰੇ ਦੇਸ਼ ਤੇ ਦੁਨੀਆਂ ਦੇ ਬੱਚੇ ਗੁਰੂ ਗੋਬਿੰਦ ਸਿੰਘ ਸਾਹਿਬਜ਼ਾਦਿਆਂ ਦੇ ਬਹਾਦਰੀ ਭਰੇ ਇਤਿਹਾਸ ਤੋਂ ਜਾਣੂ ਹੋਣਗੇ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਮੋਦੀ ਸਰਕਾਰ ਨੇ ਕੋਰੋਨਾ ਕਾਲ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਲਈ ਐਫ ਸੀ ਆਰ ਏ ਤਹਿਤ ਮਨਜ਼ੂਰੀ ਇਕ ਹਫਤੇ ਦੇ ਰਿਕਾਰਡ ਸਮੇਂ ਵਿਚ ਦਿੱਤੀ ਜਿਸ ਸਦਕਾ ਵਿਦੇਸ਼ਾਂ ਵਿਚ ਬੈਠੀਆਂ ਸਿੱਖ ਸੰਗਤਾਂ ਤੇ ਹੋਰ ਸਹਿਯੋਗੀਆਂ ਨੇ ਕਰੋੜਾਂ ਰੁਪਏ ਭੇਜੇ ਜਿਹਨਾਂ ਦੀ ਬਦੌਲਤ ਦਿੱਲੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਕਾਲ ਵਿਚ ਰੋਜ਼ਾਨਾ 2 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਭੋਜਨ ਛਕਾਇਆ ਤੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਿਸ ਬਦਲੇ ਦਿੱਲੀ ਪੁਲਿਸ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਸਾਇਰਨ ਸਲੂਟ ਦੇ ਕੇ ਇਤਿਹਾਸਕ ਕਾਰਜ ਕੀਤਾ।

ਉਹਨਾਂ ਕਿਹਾ ਕਿ ਇਸਦੇ ਨਾਲ ਸੀ ਏ ਏ ਐਕਟ ਜਦੋਂ ਲਿਆਂਦਾ ਗਿਆ ਸੀ ਤਾਂ ਸਾਡੀ ਬੇਨਤੀ ’ਤੇ ਤਤਕਾਲੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਜੀ ਨੇ ਇਸ ਵਿਚ ਅਫਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਨਾਂ ਵੀਸ਼ਮੂਲੀਅਤ ਕਰਵਾਈ। ਐਚ ਆਰ ਡੀ ਮੰਤਰੀ ਵਜੋਂ ਸ੍ਰੀਮਤੀ ਸਮ੍ਰਿਤੀ ਇਰਾਨੀ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਆਪਣੇ ਕਾਲਜਾਂ ਵਿਚ ਸਿੱਖਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਕਰਨ ਦੀ ਪ੍ਰਵਾਨਗੀ ਦਿੱਤੀ ਜਿਸ ਸਦਕਾ ਸਾਡੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਇਆ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਮੋਦੀ ਸਰਕਾਰ ਹੀ ਹੈ ਜਿਸਨੇ ਐਸ ਆਈ ਟੀ ਦਾ ਗਠਨ ਕਰ ਕੇ 35 ਸਾਲਾਂ ਤੋਂ 1984 ਦੇ ਸਿੱਖ ਕਤਲੇਆਮ ਕੇਸਾਂ ਦਾ ਇਨਸਾਫ ਉਡੀਕ ਰਹੀ ਸਿੱਖ ਕੌਮ ਨੂੰ ਇਤਿਹਾਸ ਦਿੱਤਾ ਤੇ ਸੱਜਣ ਕੁਮਾਰ ਤੇ ਹੋਰ ਕਾਤਲਾਂ ਨੂੰ ਜੇਲ੍ਹਾਂ ਪਿੱਛੇ ਭੇਜਿਆ ਜਦੋਂ ਕਿ ਇਹਨਾਂ ਆਗੂਆਂ ਨੂੰ ਕਾਂਗਰਸ ਆਪਣੀਆਂ ਸਰਕਾਰਾਂ ਵੇਲੇ ਬਚਾਉਂਦੀ ਰਹੀ ਤੇ ਅਹੁਦੇ ਦੇ ਕੇ ਸਨਮਾਨਤ ਕਰਦੀ ਰਹੀ। ਉਹਨਾਂਕਿਹਾ ਕਿ ਅੱਜ ਵੀ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਜਗਦੀਸ਼ ਟਾਈਟਲਰ ਨੂੰ ਚੋਣ ਕਮੇਟੀ ਦਾ ਮੈਂਬਰ ਬਣਾ ਸਨਮਾਨਤ ਕੀਤਾ ਹੈ ਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।

ਉਹਨਾਂ ਕਿਹਾ ਕਿ ਕਾਂਗਰਸ ਵਰਗੀ ਹੀ ਆਮ ਆਦਮੀ ਪਾਰਟੀ ਹੈ ਜਿਸਨੇ ਤਿਲਕ ਵਿਹਾਰ ਵਿਚ ਰਹਿੰਦੀਆਂ 1984 ਦੀਆਂ ਸਿੱਖ ਵਿਧਵਾਵਾਂ ਨੂੰ ਮਕਾਨਾਂ ਦੇ ਮਾਲਕਾਨਾ ਹੱਕ ਦੇਣ ਦੇ ਵਾਅਦੇ ਕੀਤੇ ਪਰ ਸੱਤਾ ਵਿਚ ਆਉਣ ਮਗਰੋਂ ਮੁਕਰ ਗਈ ਤੇ 8 ਸਾਲ ਲੰਘਣ ’ਤੇ ਵੀ ਇਹ ਹੱਕ ਨਹੀਂ ਦਿੱਤੇ ਤੇ ਹਰ ਸਾਲ ਜਦੋਂ ਵੀ ਸਿੱਖ ਨਸਲਕੁਸ਼ੀ ਦੀ ਵਰ੍ਹੇਗੰਢ ਆਉਂਦੀਹੈ ਤਾਂ 1, 2 ਅਤੇ 3 ਨਵੰਬਰ ਨੁੰ ਫਿਰ ਤੋਂ ਢਕਵੰਜ ਕਰਨ ਲੱਗ ਪੈਂਦੀ ਹੈ।

ਹਨਾਂ ਕਿਹਾ ਕਿ ਆਪ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਵਿਚ 7 ਸਾਲਾਂ ਤੋਂ ਇਕ ਵੀ ਸਿੱਖ ਚੇਹਰਾ ਮੰਤਰੀ ਨਹੀਂ ਹੈ ਤੇ ਪੰਜਾਬੀ ਭਾਸ਼ਾ ਦਾ ਘਾਣ ਕੇਜਰੀਵਾਲ ਸਰਕਾਰ ਨੇ ਕੀਤਾ ਹੈ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਾਮਲਾ ਵੀ ਅਸੀਂ ਚੁੱਕ ਰਹੇ ਹਾਂ ਪਰ ਇਹਕੇਜਰੀਵਾਲ ਸਰਕਾਰ ਹੈ ਜੋ ਦਿੱਲੀ ਤੇ ਪੰਜਾਬ ਵਿਚ ਸਰਕਾਰ ਹੁੰਦੇ ਹੋਏ ਵੀ ਪ੍ਰੋਂ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਨਹੀਂ ਕਰ ਰਹੀ।

ਉਹਨਾਂ ਕਿਹਾ ਕਿ ਇਹ ਸਭ ਹਾਲਾਤਾਂ ਨੂੰ ਵੇਖਦਿਆਂ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਦੀ ਸਮੁੱਚੀ ਸਿੱਖ ਸੰਗਤ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਹਮਾਇਤ ਕਰੇਗੀ ਅਤੇ ਅਸੀਂ ਵਿਸ਼ਵਾਸ ਵੀ ਦੁਆਉਂਦੇ ਹਾਂ ਕਿ ਸੰਗਤ ਆਪੋ ਆਪਣੇ ਇਲਾਕੇ ਤੋਂ ਭਾਜਪਾ ਦੇ ਉਮੀਦਵਾਰਾਂ ਨੁੰ ਜੇਤੂ ਬਣਾ ਕੇ ਭੇਜੇਗੀ।

ਇਸ ਮੌਕੇ ਸਰਦਰਾ ਮਨਜਿੰਦਰ ਸਿੰਘ ਸਿਰਸਾ ਨੇ 1984 ਦੀ ਸਿੱਖ ਨਸਲਕੁਸ਼ੀ ਦਾ ਇਨਸਾਫ ਮੋਦੀ ਸਰਕਾਰ ਨੇ ਹੀ ਦਿੱਤਾ ਹੈ।

ਇਸ ਮੌਕੇ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਧੰਨਵਾਦੀ ਹਨ ਤੇ ਸਮੁੱਚੇ ਸਿੱਖ ਸੰਗਤ ਦਾ ਬਹੁਤ ਧੰਨਵਾਦ ਕਰਦੇ ਹਨ।

ਉਹਨਾਂ ਕਿਹਾ ਕਿ ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਨਗਰ ਨਿਗਮ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਵਿਚ ਅਸੀਂ 8 ਸਿੱਖ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ ਜਿਹਨਾਂ ਵਿਚੋਂ 3 ਮਹਿਲਾਵਾਂ ਹਨ। ਇਹਨਾਂ ਵਿਚੋਂ ਇਕ 1984 ਦੀ ਸਿੱਖ ਕਤਲੇਆਮ ਦੀ ਪੀੜਤ ਹੈ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਕਾਂਗਰਸ ਸੱਤਾ ਦੇ ਦਬਾਅ ਵਿਚ ਅਦਾਲਤਾਂ ਵਿਚ ਬਚਾਉਂਦੀ ਸੀ, ਉਹਨਾਂ ਨੂੰ ਜੇਲ੍ਹ ਵਿਚ ਪਹੁੰਚਾਉਣ ਦਾ ਕੰਮ ਮੋਦੀ ਸਰਕਾਰ ਨੇ ਕੀਤਾ ਹੈ।

ਇਹੀ ਨਹੀਂ ਬਲਕਿ ਕਾਨਪੁਰ ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵੀ ਜੇਲ੍ਹਾਂ ਅੰਦਰ ਸੁੱਟਿਆ ਗਿਆ ਹੈ। ਸਿੱਖਾਂ ਨੂੰ ਨਿਆਂ ਜੇਕਰ ਕਿਸੇ ਨੇ ਦੁਆਇਆਹੈ ਤਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੁਆਇਆ ਹੈ।

ਉਹਨਾਂ ਕਿਹਾ ਕਿ ਸ੍ਰੀ ਮੋਦੀ ਅਤੇ ਪੂਰੀ ਭਾਜਪਾ ਪਾਰਟੀ ਸਿੱਖਾਂ ਅਤੇ ਸਿੱਖ ਧਰਮ ਦਾ ਬਹੁਤ ਸਨਮਾਨ ਕਰਦੇ ਹਨ ਕਿਉਂਕਿ ਸਿੱਖਾਂ ਦਾ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਦੇਸ਼ ਵਿਚ ਸੰਕਟ ਆਇਆ ਤਾਂ ਉਹ ਦੇਸ਼ ਨਾਲ ਡੱਟ ਕੇ ਖੜ੍ਹੇ ਹਨ। ਉਹਨਾਂ ਕਿਹਾ ਕਿ ਕੋਰੋਨਾ ਵੇਲੇ ਵੀ ਵੱਡੀ ਗਿਣਤੀ ਵਿਚ ਸਿੱਖਾਂ ਨੇ ਵੱਡਾ ਦਾਨ ਦਿੱਤਾ ਜਦੋਂ ਇਕ ਹਫਤੇ ਵਿਚ ਐਫ ਸੀ ਆਰ ਏ ਦੀ ਪ੍ਰਵਾਨਗੀ ਦਿੱਤੀ ਗਈ।ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਕਾਲੀ ਸੂਚੀ ਵਿਚਲੇ ਸਿੱਖ ਭਰਾਵਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਭਾਜਪਾ ਸਿੱਖਾਂ ਦੇ ਦੁੱਖ ਸੁੱਖ ਤੇ ਹਰ ਵੇਲੇ ਉਹਨਾਂ ਦੇ ਨਾਲ ਹੈ ਤੇ ਉਹਨਾਂ ਦਾ ਸਾਥ ਨਿਭਾਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,094FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...