Sunday, May 19, 2024

ਵਾਹਿਗੁਰੂ

spot_img
spot_img

ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਤਾ ਠੁਕਰਾਇਆ: ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ , 14 ਜਨਵਰੀ 2022 –
ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਰਿਹਾਈ ਮੋਰਚੇ ਦੇ ਅੰਤ੍ਰਿੰਗ ਬੋਰਡ ਮੈਂਬਰ ਡਾਕਟਰ ਪਰਮਿੰਦਰ ਪਾਲ ਸਿੰਘ, ਅਵਤਾਰ ਸਿੰਘ ਕਾਲਕਾ, ਚਮਨ ਸਿੰਘ ਸ਼ਾਹਪੁਰਾ, ਇਕਬਾਲ ਸਿੰਘ ਤੇ ਦਲਜੀਤ ਸਿੰਘ ਨੇ ਦੱਸਿਆ ਕਿ ਦਿੱਲੀ ਸਕਤਰੇਤ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ ਸੀ।

ਇਸ ਮੀਟਿੰਗ ਵਿੱਚ ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ, ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ (ਗ੍ਰਹਿ) ਬੀ ਐਸ ਭੱਲਾ, ਡਾਇਰੈਕਟਰ ਜਨਰਲ ਜੇਲ੍ਹ ਸੰਦੀਪ ਗੋਇਲ, ਪ੍ਰਮੁੱਖ ਸਕੱਤਰ(ਲਾਅ ਐਂਡ ਜਸਟਿਸ) ਸੰਜੇ ਕੁਮਾਰ ਅਗਰਵਾਲ, ਵਧੀਕ ਜ਼ਿਲ੍ਹਾ ਜੱਜ ਸਤੀਸ਼ ਕੁਮਾਰ, ਡਾਇਰੈਕਟਰ ਸਮਾਜ਼ ਕਲਿਆਣ ਵਿਭਾਗ ਰਸ਼ਮੀ ਸਿੰਘ ਅਤੇ ਡੀਐਸਪੀ (ਲੀਗਲ) ਰਾਜੇਸ਼ ਦਿਓ ਸ਼ਾਮਲ ਸਨ।

ਰਿਹਾਈ ਮੋਰਚੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਭਾਈ ਭੁੱਲਰ ਦੀ ਰਿਹਾਈ ਲਈ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਕਟੂਬਰ 2019 ਵਿੱਚ ਨੋਟੀਫਿਕੇਸ਼ਨ ਜਾਰੀ ਕਰਦੀ ਹੈ। ਪਰ ਦਸੰਬਰ 2019 ਵਿੱਚ ਦਿੱਲੀ ਸਰਕਾਰ ਇਸ ਰਿਹਾਈ ਮੱਤੇ ਨੂੰ ਨਜ਼ਰਅੰਦਾਜ਼ ਕਰਦੇ ਹੋਏ ਭਾਈ ਭੁੱਲਰ ਨੂੰ ਰਾਸਟਰ ਵਿਰੋਧੀ/ਅਤਵਾਦੀ ਗਰਦਾਨਦੇ ਹੋਏ ਸਮੇਂ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਈ ਦੇ ਮੱਤੇ ਨੂੰ ਰੱਦ ਕਰ ਦਿੰਦੀ ਹੈ।

ਇਸ ਨਾਲ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਉਜਾਗਰ ਹੋ ਗਿਆ ਹੈ। ਜੇਕਰ 25 ਸਾਲ ਦੀ ਸਜ਼ਾ ਕੱਟਣ ਦੇ ਬਾਵਜੂਦ ਭਾਈ ਭੁੱਲਰ ਰਿਹਾਈ ਦੇ ਲਾਇਕ ਨਹੀਂ ਹਨ, ਤਾਂ ਇਸ ਤੋਂ ਵੱਡੀ ਤ੍ਰਾਸਦੀ ਹੋਰ ਕੋਈ ਨਹੀਂ ਹੋ ਸਕਦੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...