Sunday, May 19, 2024

ਵਾਹਿਗੁਰੂ

spot_img
spot_img

ਦੋਰਾਹਾ ‘ਚ ਬਣੇਗਾ ਇੰਟਰਨੈਸ਼ਨਲ ਡਰਾਈਵਿੰਗ ਟ੍ਰੇਨਿੰਗ ਇੰਸਟੀਚਿਊਟ: ਡੀ.ਪੀ.ਐਸ. ਖਰਬੰਦਾ

- Advertisement -

ਯੈੱਸ ਪੰਜਾਬ
ਲੁਧਿਆਣਾ, 29 ਨਵੰਬਰ, 2022 –
ਹੁਨਰਮੰਦ, ਪੇਸ਼ੇਵਰ ਅਤੇ ਪ੍ਰਮਾਣਿਤ ਡਰਾਈਵਰ ਤਿਆਰ ਕਰਨ ਅਤੇ ਸੜ੍ਹਕ ਦੁਰਘਟਨਾਵਾਂ ਨੂੰ ਘੱਟ ਕਰਨ ਦੇ ਮੰਤਵ ਨਾਲ, ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ, ਦੋਰਾਹਾ ਵਿਖੇ 27 ਏਕੜ ਜ਼ਮੀਨ ‘ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਸੰਸਥਾਨ ਸਥਾਪਿਤ ਕਰੇਗੀ।

ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ ਅਤੇ 32.86 ਕਰੋੜ ਰੁਪਏ ਦੀ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਅਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ। ਇਹ ਸੰਸਥਾ ਇੱਕ ਸਾਲ ਵਿੱਚ 3600 ਨੌਜਵਾਨਾਂ ਨੂੰ ਐਲ.ਟੀ.ਵੀ. (ਲਾਈਟ ਟ੍ਰਾਂਸਪੋਰਟ ਵਹੀਕਲ) ਅਤੇ ਐਚ.ਟੀ.ਵੀ. (ਹੈਵੀ ਟ੍ਰਾਂਸਪੋਰਟ ਵਹੀਕਲ) ਵਾਹਨਾਂ, ਭਾਰੀ ਉਪਕਰਣਾਂ ਦੇ ਸੰਚਾਲਕਾਂ ਅਤੇ ਮਕੈਨਿਕਾਂ ਦੀ ਸਿਖਲਾਈ ਦੇਵੇਗੀ। ਜਿਨ੍ਹਾਂ 10ਵੀਂ ਜਮਾਤ ਪਾਸ ਕੀਤੀ ਹੋਵੇ ਉਨ੍ਹਾਂ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਇੰਸਟੀਚਿਊਟ ਵਿੱਚ ਡਰਾਈਵਿੰਗ ਟੈਸਟ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲਿਆਂ ਨੂੰ ਇੱਥੇ ਅੰਤਰਰਾਸ਼ਟਰੀ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਸਹਾਇਤਾ ਪ੍ਰਾਪਤ ਹੋਵੇਗੀ।

ਇਸ ਸੰਸਥਾ ਦੀ ਸਥਾਪਨਾ ਲਈ ਰੂਪ-ਰੇਖਾ ਅਤੇ ਸੰਭਾਵਿਤਾ ਬਾਰੇ ਵਿਚਾਰ ਕਰਨ ਲਈ ਸਥਾਨਕ ਉਦਯੋਗਪਤੀਆਂ ਅਤੇ ਲਾਈਟ/ਹੈਵੀ ਕਮਰਸ਼ੀਅਲ ਵਾਹਨਾਂ ਦੇ ਨਿਰਮਾਤਾਵਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ, ਡੀ.ਪੀ.ਐਸ. ਖਰਬੰਦਾ ਅਤੇ ਡਿਪਟੀ ਡਾਇਰੈਕਟਰ ਜਨਰਲ (ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ) ) ਸੰਧਿਆ ਸਲਵਾਨ ਨੇ ਕਿਹਾ ਕਿ ਦੇਸ਼ ਵਿੱਚ ਤਜ਼ਰਬੇਕਾਰ ਅਤੇ ਸਿਖਿਅਤ ਡਰਾਈਵਰਾਂ ਦੀ ਭਾਰੀ ਮੰਗ ਹੈ, ਖਾਸ ਕਰਕੇ ਐਲ.ਟੀ.ਵੀ/ਐਚ.ਟੀ.ਵੀ. ਕਮਰਸ਼ੀਅਲ ਵਾਹਨਾਂ ਲਈ।

ਖਰਬੰਦਾ ਨੇ ਕਿਹਾ ਕਿ ਇੰਸਟੀਚਿਊਟ ਵਿੱਚ ਸ਼ਾਨਦਾਰ ਕਲਾਸਰੂਮ, ਅਧਿਆਪਨ ਸਟਾਫ, ਟੈਸਟਿੰਗ ਉਪਕਰਣ, ਸਿਖਲਾਈ ਵਾਹਨ, ਇੱਕ ਵਰਕਸ਼ਾਪ, ਇੱਕ ਲੈਬ, ਇੱਕ ਲਾਇਬ੍ਰੇਰੀ, ਟਰੈਕ ਅਤੇ ਡਰਾਈਵਿੰਗ ਰੇਂਜ, ਇੱਕ ਕੰਟਰੋਲ ਰੂਮ ਅਤੇ ਸਿਮੂਲੇਟਰ ਹੋਣਗੇ। ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਪ੍ਰੋਗਰਾਮ ਦੇ ਤਹਿਤ, ਟੈਕਸੀ ਡਰਾਈਵਰ, ਕਮਰਸ਼ੀਅਲ ਵਾਹਨ ਡਰਾਈਵਰ, ਫੋਰਕਲਿਫਟ ਆਪਰੇਟਰ, ਐਂਬੂਲੈਂਸ ਡਰਾਈਵਰ, ਆਟੋ/ਈ-ਰਿਕਸ਼ਾ ਡਰਾਈਵਰ, (ਸਾਰੇ ਪੱਧਰ-4), ਡਰਾਈਵਰ ਸਿਖਲਾਈ (ਪੱਧਰ-5), ਜੂਨੀਅਰ ਬੈਕਹੋ ਲੋਡਰ ਆਪਰੇਟਰ, ਜੂਨੀਅਰ ਐਕਸੈਵੇਟਰ ਆਪਰੇਟਰ, ਜੂਨੀਅਰ ਇੰਜਣ ਅਤੇ ਮਕੈਨਿਕ ਸਮੇਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਗ ਦੇ ਨਾਲ ਵੱਖ-ਵੱਖ ਨੌਕਰੀਆਂ ਦੀਆਂ ਭੂਮਿਕਾਵਾਂ ਦੀ ਪੇਸ਼ਕਸ਼ ਕੀਤੀ ਜਾਵੇਗੀ।

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਨੇ ਦੱਸਿਆ ਕਿ ਇਹ ਆਉਣ ਵਾਲੀ ਸਿਖਲਾਈ ਸੰਸਥਾ ਉੱਤਰੀ ਭਾਰਤ ਅਤੇ ਖਾਸ ਤੌਰ ‘ਤੇ ਪੰਜਾਬ ਲਈ ਬੇਹੱਦ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਹੁਨਰਮੰਦ, ਪ੍ਰਮਾਣਿਤ ਅਤੇ ਸਿੱਖਿਅਤ ਡਰਾਈਵਰਾਂ ਨਾਲ ਸੜਕ ਹਾਦਸਿਆਂ ਵਿੱਚ ਜਿੱਥੇ ਗਿਰਾਵਟ ਆਵੇਗੀ ਉੱਥੇ ਕੀਮਤੀ ਜਾਨਾਂ ਵੀ ਬਚਣਗੀਆਂ। ਇਸ ਤੋਂ ਇਲਾਵਾ, ਇਹ ਵਿਦੇਸ਼ ਵਿੱਚ ਨੌਕਰੀ ਕਰਨ ਦੀ ਰੂਚੀ ਰੱਖਣ ਵਾਲੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਡਰਾਈਵਿੰਗ ਲਾਇਸੈਂਸ ਵੀ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਆਟੋਮੋਟਿਵ, ਉਸਾਰੀ ਅਤੇ ਲੌਜਿਸਟਿਕਸ ਖੇਤਰਾਂ ਵਿੱਚ ਪ੍ਰਮਾਣਿਤ ਕਮਰਸ਼ੀਅਲ ਡਰਾਈਵਰਾਂ ਦੀ ਵੱਡੀ ਮੰਗ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗੀ।

ਡਿਪਟੀ ਡਾਇਰੈਕਟਰ ਜਨਰਲ (ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾ) ਸੰਧਿਆ ਸਲਵਾਨ ਨੇ ਕਿਹਾ ਕਿ ਉਦਯੋਗਪਤੀਆਂ ਨੇ ਸਿਖਲਾਈ ਕੋਰਸਾਂ ਦੀ ਲੋੜ, ਸਮਾਂ-ਸਾਰਣੀ ਅਤੇ ਮਾਪਦੰਡਾਂ ਬਾਰੇ ਕੀਮਤੀ ਜਾਣਕਾਰੀ ਦਿੱਤੀ ਹੈ, ਜੋ ਕੇਂਦਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਸੰਸਥਾ ਲਈ ਮੁਫ਼ਤ ਜ਼ਮੀਨ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ, ਐਸ.ਐਮ.ਐਲ.ਇਸੂਜ਼ੂ ਲਿਮਟਿਡ, ਐਸਕਾਰਟਸ ਕੰਸਟਰਕਸ਼ਨ ਇਕੁਇਪਮੈਂਟ ਪ੍ਰਾਈਵੇਟ ਲਿਮਟਿਡ, ਲਾਰਸਨ ਐਂਡ ਟਰਬੋ ਲਿਮਟਿਡ, ਏ.ਸੀ.ਈ. ਕੰਸਟ੍ਰਕਸ਼ਨ ਇਕੁਇਪਮੈਂਟ, ਭਾਰਤਬੈਂਜ਼, ਟਾਟਾ ਇੰਡਸਟਰੀਜ਼ ਲਿਮਟਿਡ, ਈ.ਆਈ.ਸੀ.ਯੂ, ਅਸ਼ੋਕ ਲੇਲੈਂਡ, ਸ਼ਿਵਾਂਸ਼ ਇੰਡਸਟਰੀਜ਼, ਜੇ.ਸੀ.ਬੀ.ਐਲ. ਇੰਡੀਆ, ਜੇ.ਸੀ.ਬੀ. ਪਾਰਟਸ ਨਿਰਮਾਤਾ, ਅਰਥ ਮੂਵਿੰਗ ਉਪਕਰਣ, ਐਕਸੈਵੇਟਰ ਪਾਰਟਸ ਨਿਰਮਾਤਾ, ਪਾਇਨੀਅਰ ਕ੍ਰੇਨਜ਼ ਅਤੇ ਐਲੀਵੇਟਰਜ਼ ਲਿਮਿਟੇਡ, ਦਾਦਾ ਮੋਟਰਜ਼, ਗਰੋਵਰ ਲੇਲੈਂਡ, ਵੋਲਵੋ ਕੰਸਟ੍ਰਕਸ਼ਨ ਅਤੇ ਹੁੰਡਈ ਕੰਸਟਰਕਸ਼ਨ ਇਕੁਇਪਮੈਂਟ ਇੰਡੀਆ ਦੇ ਨੁਮਾਇੰਦੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...