Saturday, May 18, 2024

ਵਾਹਿਗੁਰੂ

spot_img
spot_img

ਧਰਮ ਅਧਿਐਨ ਦੀ ਐਮ.ਏ. ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 11 ਜੂਨ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿਚ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਦਾਨ ਕੀਤੇ।

ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਮਏ ਧਰਮ ਅਧਿਐਨ ਦੇ ਵਿਦਿਆਰਥੀਆਂ ਨੂੰ ਪ੍ਰਤੀ ਸਾਲਾਨਾ 24 ਹਜ਼ਾਰ ਰੁਪਏ ਵਜ਼ੀਫ਼ਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ।

ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਧਰਮ ਦੇ ਖੇਤਰ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਮੱਦਦਗਾਰ ਰਹੀ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਯੂਨੀਵਰਸਿਟੀਆਂ ਵਿਚ ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ 24 ਹਜ਼ਾਰ ਰੁਪਏ ਦਾ ਵਜ਼ੀਫ਼ਾ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਰਾਹੀਂ ਵੀ ਹਜ਼ਾਰਾਂ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫ਼ੇ ਅਤੇ ਸਨਮਾਨ ਪੱਤਰ ਦਿੱਤੇ ਜਾਂਦੇ ਹਨ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਧਰਮ ਦੇ ਖੇਤਰ ਵਿਚ ਉੱਚ ਵਿਦਿਆ ਪ੍ਰਾਪਤ ਕਰਨ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ।

ਇਸ ਮੌਕੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਇੰਚਾਰਜ ਡਾ. ਅਮਰਜੀਤ ਕੌਰ ਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...