Sunday, May 19, 2024

ਵਾਹਿਗੁਰੂ

spot_img
spot_img

ਨਤੀਜੇ ਵੋਟਾਂ ਤੋਂ ਤਿੰਨ ਦਿਨ ਬਾਅਦ ਕਿਉਂ? – ‘ਆਮ ਆਦਮੀ ਪਾਰਟੀ’ ਨੇ ਮਿਉਂਸਪਲ ਚੋਣਾਂ ਦੇ ਪ੍ਰੋਗਰਾਮ ’ਤੇ ਚੁੱਕੇ ਸਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2021 –
ਰਾਜ ਚੋਣ ਕਮਿਸ਼ਨ ਦੁਆਰਾ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਉੱਤੇ ਸਵਾਲੀਆ ਚਿੰਨ੍ਹ ਖੜੇ ਕੀਤੇ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਦੇ ਇਸ਼ਾਰਿਆਂ ਉੱਤੇ ਚੱਲਦੇ ਹੋਏ ਵੋਟਿੰਗ ਅਤੇ ਨਤੀਜਿਆਂ ਦੇ ਦਰਮਿਆਨ ਤਿੰਨ ਦਿਨ ਦਾ ਵਕਫਾ ਰੱਖਿਆ ਹੈ।

ਜਿਸ ਨਾਲ ਕਿ ਇਨ੍ਹਾਂ ਚੋਣਾਂ ਵਿੱਚ ਸਰਕਾਰ ਦੁਆਰਾ ਧਾਂਦਲੀ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਵੋਟਿੰਗ ਤੋਂ ਬਾਅਦ ਨਤੀਜੇ ਐਲਾਨਣ ਵਿਚ ਇੰਨਾ ਲੰਬਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀਆਂ ਦੇ ਨਕਸ਼ੇ ਕਦਮ ਉੱਤੇ ਚੱਲਦੀ ਹੋਈ ਇਨ੍ਹਾਂ ਚੋਣਾਂ ਨੂੰ ਸੱਤਾ ਦੇ ਜ਼ੋਰ ਨਾਲ ਲੁੱਟਣਾ ਚਾਹੁੰਦੀ ਹੈ।

ਚੀਮਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਹਰ ਵਾਰਡ ਵਿੱਚ 3500 ਦੇ ਕਰੀਬ ਵੋਟਰ ਹੁੰਦੇ ਹਨ ਅਤੇ ਇੰਨੀਆਂ ਵੋਟਾਂ ਦੀ ਗਿਣਤੀ ਲਈ ਦੋ ਘੰਟੇ ਤੋਂ ਵੱਧ ਸਮਾਂ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਉਸ ਦਿਨ ਨਤੀਜੇ ਨਾ ਐਲਾਨ ਕੇ ਸਰਕਾਰ ਲੋਕਾਂ ਨਾਲ ਧੱਕਾ ਕਰਨ ਜਾ ਰਹੀ ਹੈ।

ਅਸਲ ਵਿੱਚ ਕੈਪਟਨ ਸਰਕਾਰ ਇਸ ਗੱਲ ਤੋਂ ਜਾਣੂ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ। ਜਿਸ ਨਾਲ ਲੋਕਾਂ ਦਾ ਰੋਹ ਸਰਕਾਰ ਦੇ ਖ਼ਿਲਾਫ਼ ਹੈ। ਆਪਣੀ ਹਾਰ ਨੂੰ ਵੇਖਦੇ ਹੋਏ ਸਰਕਾਰ ਗਲਤ ਤਰੀਕੇ ਨਾਲ ਜਿੱਤ ਪ੍ਰਾਪਤ ਕਰਨਾ ਚਾਹੁੰਦੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...