Saturday, May 18, 2024

ਵਾਹਿਗੁਰੂ

spot_img
spot_img

ਨਵਜੋਤ ਸਿੱਧੂ ਨੇ ਅਦਾਲਤ ਅੱਗੇ ‘ਸਰੰਡਰ’ ਕਰਨ ਲਈ ਹੋਰ ਸਮਾਂ ਮੰਗਿਆ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਕਰ ਸਕਦੇ ਹਨ ਸੁਣਵਾਈ

- Advertisement -

ਯੈੱਸ ਪੰਜਾਬ
ਪਟਿਆਲਾ, 20 ਮਈ, 2022:
34 ਸਾਲ ਪੁਰਾਣੇ ਸੜਕੀ ਹਿੰਸਾ ਦੇ ਇਕ ਮਾਮਲੇ ਵਿੱਚ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਐਮ.ਪੀ.ਸ: ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕਰਟ ਤਕ ਪਹਬੁੰਚ ਕਰਕੇ ‘ਸਰੰਡਰ’ ਕਰਨ ਲਈ ਹੋਰ ਸਮਾਂ ਮੰਗਿਆ ਹੈ, ਪਰ ਸੁਪਰੀਮ ਕਰਟ ਦੇ ਇਕ ਜੱਜ ਨੇ ਸਿੱਧੂ ਨੂੰ ਇਹ ਮਾਮਲਾ ਚੀਫ਼ ਜਸਟਿਸ ਸਾਹਮਣੇ ਲਿਜਾਣ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਇਹ ਖ਼ਬਰ ਸੀ ਕਿ ਸ: ਸਿੱਧੂ ਸ਼ੁੱਕਰਵਾਰ ਸਵੇਰੇ 10 ਵਜੇ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਇਸ ਸੰਬੰਧ ਵਿੱਚ ਬਕਾਇਦਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਵੱਲੋਂ ਸੂਚਿਤ ਕੀਤਾ ਗਿਆ ਸੀ ਪਰ ਸ: ਸਿੱਧੂ 10 ਵਜੇ ਅਦਾਲਤ ਨਹੀਂ ਪਹੁੰਚੇ ਜਿਸ ਮਗਰੋਂ ਇਹ ਕਿਹਾ ਗਿਆ ਕਿ ਉਹ ਲੰਚ ਤੋਂ ਬਾਅਦ ਆਤਮ ਸਮਰਪਣ ਕਰ ਸਕਦੇ ਹਨ।

ਦੂਜੇ ਬੰਨੇ ਸ: ਸਿੱਧੂ ਨੇ ਆਪਣੇ ਵਕੀਲ ਸ੍ਰੀ ਅਭਿਸ਼ੇਕ ਮਨੂ ਸਿੰਘਵੀ ਰਾਹੀਂ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਜਿਸ ਵਿੱਚ ਸ: ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ ਗਿਅ ਕਿ ਉਹ ਆਤਮ ਸਮਰਪਣ ਕਰਨਗੇ ਪਰ ਉਨ੍ਹਾਂ ਨੂੰ ਕੁਝ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ।

ਇਸ ’ਤੇ ਜਸਟਿਸ ਖ਼ਾਨਵਿਲਕਰ ਨੇ ਸ: ਸਿੱਧੂ ਦੇ ਵਕੀਲ ਨੂੰ ਕਿਹਾ ਕਿ ਉਹ ਅਰਜ਼ੀ ਦਾਖ਼ਲ ਕਰਕੇ ਮੁੱਖ ਜੱਜ ਤੋਂ ਮਾਮਲੇ ਦੀ ਸੁਣਵਾਈ ਦੀ ਮੰਗ ਕਰਨ ਕਿਉਂਕਿ ਇਹ ਕੇਸ ਇਕ ਸਪੈਸ਼ਲ ਬੈਂਚ ਵੱਲੋਂ ਸੁਣਿਆ ਗਿਆ ਸੀੇ। ਇਸ ਬੈੱਚ ਵਿੱਚ ਜਸਟਿਸ ਖ਼ਨਵਿਲਕਰ ਤੋਂ ਇਲਾਵਾ ਜਸਟਿਸ ਸੰਜੇ ਕਿਸ਼ਨ ਕੌਲ ਸ਼ਾਮਲ ਸਨ ਅਤੇ ਉਨ੍ਹਾਂ ਨੇ 1988 ਦੇ ਇਸ ਮਾਮਲੇ ਵਿੱਚ ਗੁਰਨਾਮ ਸਿੰਘ ਨਾਂਅ ਦੇ ਪੀੜਤ ਦੀ ਸੜਕੀ ਹਿੰਸਾ ਵਿੱਚ ਹੋਈ ਮੌਤ ਲਈ ਸ: ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਸੀ ਕਿ ਇਸ ਕੇਸ ਵਿੱਚ ਕੇਵਲ ਇਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਣਾ ਸਹੀ ਨਹੀਂ ਸੀ ਇਸ ਲਈ ਸ: ਸਿੱਧੂ ਨੂੰ ਇਕ ਸਾਲ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਸ੍ਰੀ ਸਿੰਘਵੀ ਨੇ ਕਿਹਾ ਹੈ ਕਿ ਉਹ ਇਹ ਮਾਮਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅੱਗੇ ਅੱਜ ਹੀ ਲਿਜਾਣ ਦੀ ਕੋਸ਼ਿਸ਼ ਕਰਨਗੇ।

ਸਮਝਿਆ ਜਾਂਦਾ ਹੈ ਕਿ ਸ: ਸਿੱਧੂ ਆਤਮ ਸਮਰਪਣ ਤੋਂ ਪਹਿਲਾਂ ਕਾਨੂੰਨ ਅਨੁਸਾਰ ਉਨ੍ਹਾਂ ਕੋਲ ਮੌਜੂਦ ਸਾਰੇ ਬਦਲ ਅਜ਼ਮਾਉਣ ਤੋਂ ਬਾਅਦ ਹੀ ਆਤਮ ਸਮਰਪਣ ਕਰਨਗੇ।

ਜ਼ਿਕਰਯੋਗ ਹੈ ਕਿ ਸ: ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਵੀ ਵੀਰਵਾਰ ਰਾਤ ਅੰਮ੍ਰਿਤਸਰ ਤੋਂ ਪਟਿਆਲਾ ਪਹੁੰਚ ਗਏ ਸਨ ਅਤੇ ਸ: ਸਿੱਧੂ ਦੇ ਸਮਰਥਕ ਵੀ ਉਨ੍ਹਾਂ ਨੂੰ ਨੈਤਿਕ ਸਮਰਥਨ ਦੇਣ ਲਈ ਪਹੁੰਚੇ ਹਨ।

ਸ: ਸਿੱਧੂ ਨੂੰ ਸਜ਼ਾ ਸੁਣਾਏ ਜਾਣ ਦੀ ਖ਼ਬਰ ਬੀਤੇ ਕਲ੍ਹ ਉਸ ਵੇਲੇ ਮਿਲੀ ਸੀ ਜਦ ਉਹ ਪਟਿਆਲਾ ਵਿੱਚ ਹੀ ਮਹਿੰਗਾਈ ਦੇ ਖਿਲਾਫ਼ ਇਕ ਰੋਸ ਪ੍ਰਦਰਸ਼ਨ ਦੀ ਅਗਵਾਈ ਹਾਥੀ ’ਤੇ ਚੜ੍ਹ ਕੇ ਕਰ ਰਹੇ ਸਨ। ਇਸ ਮਗਰੋਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਕਾਨੂੰਨ ਦੀ ਇੱਜ਼ਤ ਕਰਦੇ ਹਨ ਅਤੇ ਅਦਾਲਤ ਦੇ ਫੈਸਲੇ ’ਤੇ ਫੁੱਲ ਚੜ੍ਹਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...