Sunday, May 19, 2024

ਵਾਹਿਗੁਰੂ

spot_img
spot_img

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੋਨੀਟਰਿੰਗ ਕਮੇਟੀ ਮੋਗਾ ਪੁੱਜੀ, 5 ਜ਼ਿਲ੍ਹਿਆਂ ’ਚ ਲਿਆ ਹਾਲਾਤ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਮੋਗਾ, 4 ਮਾਰਚ, 2021 –
ਮਾਲਵਾ ਖਿੱਤੇ ਦੇ ਪੰਜ ਮਹੱਤਵਪੂਰਨ ਜ਼ਿਲ੍ਹਿਆਂ ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਣ ਸੋਧੇ ਪਾਣੀ ਅਤੇ ਮਲ ਨੂੰ ਡਰੇਨਾਂ ਅਤੇ ਹੋਰ ਜਲ ਸੰਗਠਨਾਂ ਵਿਚ ਛੱਡੇ ਜਾਣ ਕਾਰਨ ਪੈਦਾ ਹੋ ਰਹੇ ਹਾਲਾਤ ਅਤੇ ਵੱਖ ਵੱਖ ਥਾਵਾਂ ਉੱਤੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮੁੱਚੀ ਪ੍ਰਗਤੀ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੋਨੀਟਰਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ।

ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ (ਸੇਵਾ ਮੁਕਤ) ਨੇ ਕੀਤੀ। ਮੀਟਿੰਗ ਵਿੱਚ ਕਮੇਟੀ ਮੈਂਬਰ ਸ਼੍ਰੀ ਐੱਸ ਸੀ ਅਗਰਵਾਲ ਸੇਵਾ ਮੁਕਤ ਮੁੱਖ ਸਕੱਤਰ ਪੰਜਾਬ ਸਰਕਾਰ, ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਾਕਟਰ ਬਾਬੂ ਰਾਮ, ਉਕਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਜਸਟਿਸ ਜਸਬੀਰ ਸਿੰਘ ਨੇ ਦੱਸਿਆ ਕਿ ਵਿਕਰਮ ਅਹੂਜਾ ਬਨਾਮ ਸਟੇਟ ਆਫ ਪੰਜਾਬ ਕੇਸ ਦੇ ਸਬੰਧ ਵਿੱਚ ਨੈਸਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਮੋਨੀਟਰਿੰਗ ਕਮੇਟੀ ਦੀ ਡਿਊਟੀ ਲਗਾਈ ਗਈ ਹੈ ਕਿ ਮਾਲਵੇ ਖਿੱਤੇ, ਖਾਸ ਕਰਕੇ ਫਾਜ਼ਿਲਕਾ ਜ਼ਿਲ੍ਹੇ ਵਿੱਚ, ਉਕਤ ਸਮੱਸਿਆ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਕਿੱਥੇ ਪਹੁੰਚੀ ਹੈ, ਬਾਰੇ ਰਿਪੋਰਟ ਪੇਸ਼ ਕੀਤੀ ਜਾਵੇ।

ਇਸ ਮੀਟਿੰਗ ਦੀ ਕਰਵਾਈ ਬਾਰੇ ਕਮੇਟੀ ਵੱਲੋ ਰਿਪੋਰਟ ਨੈਸ਼ਨਲ ਗਰੀਨ ਟ੍ਰਿਬਿਊਨਲ ਨੂੰ ਭੇਜੀ ਜਾਵੇਗੀ। ਉਹਨਾਂ ਉਕਤ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮੁੱਚੀ ਕਾਰਗੁਜ਼ਾਰੀ ਦੀ ਸਮੀਖਿਆ ਮਹੀਨਾਵਾਰ ਮੀਟਿੰਗਾਂ ਵਿੱਚ ਯਕੀਨੀ ਬਣਾਉਣ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ।

ਉਹਨਾਂ ਕਿਹਾ ਕਿ ਡਰੇਨਾਂ ਵਿੱਚ ਪਾਣੀ ਦੀ ਕੁਆਲਟੀ ਬਹੁਤ ਹੀ ਮਾੜੀ ਹੈ। ਇਸ ਦਿਸ਼ਾ ਵਿਚ ਕੀਤੇ ਗਏ ਉਪਰਾਲਿਆਂ ਨਾਲ ਸਥਿਤੀ ਵਿਚ ਕਾਫੀ ਸੁਧਾਰ ਦਰਜ ਕੀਤਾ ਗਿਆ ਹੈ ਜਦਕਿ ਹਾਲੇ ਕਾਫੀ ਕੁਝ ਕੀਤਾ ਜਾਣਾ ਬਾਕੀ ਹੈ। ਲੋਕਾਂ ਅਤੇ ਜਾਨਵਰਾਂ ਦੀ ਸਿਹਤ ਨੂੰ ਅੱਗੇ ਰੱਖਿਆ ਜਾਵੇ ਤਾਂ ਇਹ ਮੁੱਦਾ ਬਹੁਤ ਹੀ ਗੰਭੀਰ ਹੈ ਜਿਸ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿੱਚੋਂ ਲੰਘਦੀਆਂ ਤਕਰੀਬਨ 22 ਡਰੇਨਾਂ ਅਤੇ ਹੋਰ ਜਲ ਸੰਗਠਨਾਂ ਵਿਚ ਅਣ ਸੋਧੇ ਪਾਣੀ ਅਤੇ ਮਲ ਨੂੰ ਛੱਡੇ ਜਾਣ ਕਾਰਨ ਪੈਦਾ ਹੋ ਰਹੇ ਹਾਲਾਤ ਮਨੁੱਖਤਾ ਲਈ ਠੀਕ ਨਹੀਂ ਹਨ। ਇਹਨਾਂ ਹਾਲਾਤਾਂ ਨੂੰ ਠੀਕ ਕਰਨ ਲਈ ਜਰੂਰੀ ਹੈ ਕਿ ਲੋੜੀਂਦੀਆਂ ਥਾਵਾਂ ਉੱਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣ ਅਤੇ ਉਹਨਾਂ ਨੂੰ ਉਚਿਤ ਤਰੀਕੇ ਨਾਲ ਚਲਾਇਆ ਜਾਵੇ।

ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਸੀਵਰੇਜ ਟਰੀਟਮੈਂਟ ਪਲਾਂਟ ਚਾਲੂ ਹੋ ਚੁੱਕੇ ਹਨ ਉਹਨਾਂ ਨੂੰ ਵਧੀਆ ਤਰੀਕੇ ਨਾਲ ਚਲਾਇਆ ਅਤੇ ਰੱਖ ਰਖਾਵ ਕੀਤਾ ਜਾਵੇ। ਜੋ ਹਾਲੇ ਚਾਲੂ ਨਹੀਂ ਹੋਏ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ।

ਜਿਹੜੇ ਠੇਕੇਦਾਰ ਕੰਮ ਨਹੀਂ ਕਰਦੇ ਉਹਨਾਂ ਦੇ ਟੈਂਡਰ ਵਿਭਾਗੀ ਕਾਰਵਾਈ ਕਰਕੇ ਰੱਦ ਕਰ ਦਿੱਤੇ ਜਾਣ ਅਤੇ ਨਵੀਆਂ ਕੰਪਨੀਆਂ ਨੂੰ ਕੰਮ ਦਿੱਤਾ ਜਾਵੇ।

ਉਹਨਾਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਕਮੇਟੀਆਂ ਨੂੰ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਪੈਮੇਂਟ ਸਮੇਂ ਸਿਰ ਕੀਤੀ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਿਚਾਰ ਕਰ ਰਹੀ ਹੈ ਕਿ ਭਵਿੱਖ ਵਿਚ ਇਹਨਾਂ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਅਦਾਇਗੀ ਸਰਕਾਰ ਵੱਲੋਂ ਸਿੱਧੇ ਤੌਰ ਉੱਤੇ ਕਰ ਦਿੱਤੀ ਜਾਇਆ ਕਰੇ।

ਉਹਨਾਂ ਕਿਹਾ ਕਿ ਪੁਰਾਣੇ ਬਕਾਏ ਕਿਸ਼ਤਾਂ ਵਿੱਚ ਅਤੇ ਨਵੇਂ ਮਹੀਨੇਵਾਰ ਮਿਲਣ ਬਾਰੇ ਸਰਕਾਰ ਦਾ ਫੈਸਲਾ ਜਲਦ ਹੋਣ ਜਾ ਰਿਹਾ ਹੈ। ਪੁਰਾਣੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਡਿਸਪੋਜ਼ਲ ਸਿਸਟਮ ਵਿੱਚ ਸੁਧਾਰ ਕੀਤਾ ਜਾਵੇ। ਇਹਨਾਂ ਵਿੱਚੋਂ ਨਿਕਲਣ ਵਾਲੀ ਗਾਰ ਦਾ ਰਿਕਾਰਡ ਰੱਖਿਆ ਜਾਵੇ।

ਉਹਨਾਂ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਇਹਨਾਂ ਇਲਾਕਿਆਂ ਵਿਚ ਧਰਤੀ ਹੇਠਲਾ ਪਾਣੀ ਬੈਕਟੀਰੀਆ ਹੋਣ ਕਾਰਨ ਪੀਣਯੋਗ ਨਹੀਂ ਹੈ। ਇਸ ਲਈ ਬਾਕੀ ਜ਼ਿਲ੍ਹਿਆਂ ਦੀ ਤਰਜ਼ ਉੱਤੇ ਉਕਤ ਜ਼ਿਲ੍ਹਿਆਂ ਨੂੰ ਵੀ ਨਹਿਰੀ ਪਾਣੀ ਸੋਧ ਕੇ ਪੀਣ ਲਈ ਮੁਹੱਈਆ ਕਰਾਉਣ ਲਈ ਯੋਜਨਾ ਬਣਾਈ ਜਾਵੇ।

ਖੇਤੀਬਾੜੀ ਲੋੜਾਂ ਲਈ ਮੋਘੇ ਆਦਿ ਬਣਵਾਏ ਜਾਣ। ਉਹਨਾਂ ਸਲਾਹ ਦਿੱਤੀ ਕਿ ਜੌ ਡਰੇਨਾਂ ਸਾਫ ਚੱਲ ਰਹੀਆਂ ਹਨ ਉਹਨਾਂ ਦੇ ਕਿਨਾਰਿਆਂ ਨੂੰ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਵੀ ਯਤਨ ਕੀਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਡਰੇਨਾਂ ਆਦਿ ਵਿੱਚੋਂ ਨਿਕਲਣ ਵਾਲਾ ਸੋਲਿੱਡ ਅਤੇ ਲਿਕੁਇਡ ਵੇਸਟ ਖੇਤੀਬਾੜੀ ਲਈ ਵਰਦਾਨ ਸਾਬਿਤ ਹੋ ਸਕਦਾ ਹੈ। ਇਸ ਦੀ ਸੁਚੱਜੀ ਵਰਤੋਂ ਕੀਤੀ ਜਾਵੇ।

ਉਹਨਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਿਹਾ ਕਿ ਉਕਤ ਇਲਾਕਿਆਂ ਵਿਚ ਹਰੇਕ 15 ਦਿਨਾਂ ਵਿੱਚ 10 ਨਲਕਿਆਂ ਦਾ ਪਾਣੀ ਜਾਂਚਿਆ ਜਾਵੇ। ਜੇਕਰ ਪਾਣੀ ਪੀਣਯੋਗ ਨਹੀਂ ਹੈ ਤਾਂ ਉਹ ਨਲਕੇ ਬੰਦ ਕਰਵਾਏ ਜਾਣ। ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਸਿਹਤ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਜਲਦ ਹੀ ਇਸ। ਇਸੇ ਉੱਤੇ ਮੁੜ ਸਮੀਖਿਆ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਅਤੇ ਆਬੋ ਹਵਾ ਮਨੁੱਖਤਾ ਨਾਲ ਜੁੜੇ ਹੋਏ ਮੁੱਦੇ ਹਨ। ਇਸ ਲਈ ਅਧਿਕਾਰੀਆਂ ਨੂੰ ਆਪਣੀ ਨੈਤਿਕ ਡਿਊਟੀ ਵੀ ਨਿਭਾਉਣੀ ਚਾਹੀਦੀ ਹੈ। ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਉਪਰਾਲੇ ਲਗਾਤਾਰ ਜਾਰੀ ਰੱਖਣੇ ਚਾਹੀਦੇ ਹਨ ਅਤੇ ਟ੍ਰੀਟ ਕੀਤਾ ਪਾਣੀ ਫਸਲਾਂ ਲਈ ਵਰਤਿਆ ਜਾਣਾ ਚਾਹੀਦਾ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...