Tuesday, May 28, 2024

ਵਾਹਿਗੁਰੂ

spot_img
spot_img

ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਅਤੇ ਸਟਾਰਟਅੱਪ ਦੇ ਸਮਰੱਥ ਮੌਕੇ ਉਪਲਬਧ ਕਰਵਾਏਗੀ ‘ਆਪ’ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਸਭ ਤੋਂ ਵੱਡੀ ਸਮੱਸਿਆ ਬੇਰੋਜ਼ਗਾਰੀ ਹੈ। ਐਤਵਾਰ ਨੂੰ ਮੀਡਿਆ ਨੂੰ ਸੰਬੋਧਿਤ ਕਰਦੇ ਹੋਏ ਮਾਨ ਨੇ ਕਿਹਾ ਕਿ ਪਹਿਲਾਂ ਕਾਲਜਾਂ ਅਤੇ ਯੂਨੀਵਰਸਿਟੀ ਤੋਂ ਡਿਗਰੀ ਮਿਲਣ ਤੋਂ ਬਾਅਦ ਨੌਜਵਾਨ ਸਿੱਧੇ ਨੌਕਰੀ ਜਾਂ ਆਪਣਾ ਕੋਈ ਨਵਾਂ ਪੇਸ਼ਾ ਕਰਦੇ ਸਨ।

ਅੱਜ ਨੌਜਵਾਨ ਰੋਜਗਾਰ ਦੀ ਅਣਹੋਂਦ ਵਿੱਚ ਉੱਚ ਸਿੱਖਿਆ ਦੀ ਡਿਗਰੀ ਲੈ ਕੇ ਘਰ ਬੈਠ ਰਹੇ ਹਨ ਅਤੇ ਡਿਪਰੈੱਸ਼ਨ ‘ਤੇ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ।ਰੋਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕਿਆਂ ਦੀ ਅਣਹੋਂਦ ਵਿੱਚ ਅੱਜ ਪੰਜਾਬ ਦਾ ਪੈਸਾ ਅਤੇ ਪ੍ਰਤੀਭਾ ਦੋਵੇਂ ਵਿਦੇਸ਼ ਜਾ ਰਹੇ ਹਨ। ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਦੀ ਪ੍ਰਤੀਭਾ ਅਤੇ ਉਰਜਾ ਦਾ ਪਲਾਇਨ ਰੋਕਣਾ ਸਭ ਤੋਂ ਜ਼ਿਆਦਾ ਜਰੂਰੀ ਹੈ ।

ਕਾਂਗਰਸ ਦੀ ਨਿਖੇਧੀ ਕਰਦੇ ਹੋਏ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਨੌਜਵਾਨਾਂ ਦੇ ਵੋਟ ਲਏ ਸਨ. ਲੇਕਿਨ ਸਰਕਾਰ ਬਣਨ ਤੋਂ ਬਾਅਦ ਡਿਗਰੀਧਾਰੀ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਨੇਤਾਵਾਂ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਨੌਕਰੀ ਦਿੱਤੀ। ਕਾਂਗਰਸ ਸਰਕਾਰ ਨੇ ਆਪਣੇ ਕਿਸੇ ਵਿਧਾਇਕ ਦੇ ਬੱਚੇ ਨੂੰ ਡੀਐਸਪੀ ਲਗਾ ਦਿੱਤਾ ਤਾਂ ਕਿਸੇ ਨੂੰ ਤਹਿਸੀਲਦਾਰ ਬਣਾ ਦਿੱਤਾ। ਰੋਜ਼ਗਾਰ ਦੀ ਅਣਹੋਂਦ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਮਜ਼ਬੂਰ ਹੋਕੇ ਵਿਦੇਸ਼ਾਂ ਦਾ ਰੁੱਖ ਕੀਤਾ ਅਤੇ ਆਪਣੀ ਮਾਤਭੂਮੀ ਨੂੰ ਛੱਡਕੇ ਵਿਦੇਸ਼ਾਂ ਵਿੱਚ ਰਹਿਣ ਨੂੰ ਮਜ਼ਬੂਰ ਹੋਏ।

ਮਾਨ ਨੇ ਕਿਹਾ ਕਿ ਪੰਜਾਬ ਦੇ ਆਦਰਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਸ਼ੁਰਵੀਰਾਂ ਨੇ ਅੰਗਰੇਜਾਂ ਨੂੰ ਦੇਸ਼ ਤੋਂ ਭਜਾਉਣ ਦੇ ਲਈ ਲੰਬਾ ਸੰਘਰਸ਼ ਕੀਤਾ ਅਤੇ ਆਪਣੀ ਜਾਨ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਵਾਰਿਸ ਆਪਣੀ ਮਾਂ ਦੇ ਗਹਿਣੇ ਅਤੇ ਬਾਪ ਦੀ ਜਾਇਦਾਦ ਵੇਚਕੇ ਉਨ੍ਹਾਂ ਅੰਗਰੇਜਾਂ ਕੋਲ ਨੌਕਰੀ ਕਰਣ ਲਈ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਸਾਡੇ ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਕਰ ਦਿੱਤਾ ।

ਮਾਨ ਨੇ ਕਿਹਾ ਕਿ ਜਲੰਧਰ ਵਿੱਚ ਬਸ ਸਟੈਂਡ ਵਿੱਚ ਖੜੀਆਂ ਬੱਸਾਂ ‘ਤੇ ਭਰੇ ਆਇਲਟਸ ਕੋਚਿੰਗ ਅਤੇ ਵਿਦੇਸ਼ ਭੇਜਣ ਵਾਲੇ ਏਜੇਂਟਾਂ ਦੇ ਬੈਨਰ ਵੇਖਕੇ ਲੱਗੇਗਾ ਕਿ ਇਹ ਬਸ ਅਮ੍ਰਿਤਸਰ-ਚੰਡੀਗੜ੍ਹ ਨਹੀਂ,ਕਨੇਡਾ ਤੇ ਨਿਊਜੀਲੈਂਡ ਜਾ ਰਹੀ ਹੈ। ਪਲਾਇਨ ਦੇ ਕਾਰਨ ਕਨੇਡਾ ਹੁਣ ਪੰਜਾਬ ਬਣ ਗਿਆ ਹੈ। ਅੱਜ ਕਨੇਡਾ ਵਿੱਚ ਪੰਜਾਬ ਤੋਂ ਜ਼ਿਆਦਾ ਪੰਜਾਬੀ ਸੰਸਦ ਬਣ ਰਹੇ ਹਨ। ਲੇਕਿਨ ਇਹ ਸਭ ਮਜ਼ਬੂਰੀ ਵਿੱਚ ਉੱਥੇ ਗਏ ਹਨ। ਕਿਸੇ ਨੂੰ ਵੀ ਆਪਣੀ ਮਾਤਭੂਮੀ ਤੋਂ ਦੂਰ ਜਾਣ ਦਾ ਸ਼ੌਕ ਨਹੀਂ ਹੁੰਦਾ। ਬੇਰੋਜ਼ਗਾਰੀ ਅਤੇ ਸੁਰੱਖਿਆ ਦੀ ਅਣਹੋਂਦ ਵਿੱਚ ਲੱਖਾਂ ਪੰਜਾਬੀਆਂ ਨੇ ਮਜਬੂਰ ਹੋ ਕੇ ਪੰਜਾਬ ਛੱਡਿਆ।

ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪ੍ਰਤੀਭਾ ਅਤੇ ਪੈਸਾ ਨੂੰ ਬਾਹਰ ਜਾਣ ਤੋਂ ਰੋਕੇਗੀ। ਅਸੀਂ ਪੰਜਾਬ ਵਿੱਚ ਰੋਜ਼ਗਾਰ ਅਤੇ ਪੇਸ਼ੇ ਦੇ ਸਮਰੱਥ ਮੌਕੇ ਉਪਲੱਬਧ ਕਰਵਾਵਾਂਗੇ। ਯੋਗਤਾ ਦੇ ਹਿਸਾਬ ਨਾਲ ਰੋਜ਼ਗਾਰ ਅਤੇ ਤਨਖ਼ਾਹ ਸਮੇਤ ਪ੍ਰਤਿਭਾਸ਼ੀਲ ਨੌਜਵਾਨਾਂ ਨੂੰ ਸਟਾਰਟਅਪ ਦਾ ਮੌਕਾ ਦੇਵਾਂਗੇ ਅਤੇ ਸਹਿਯੋਗ ਕਰਾਂਗੇ ਤਾਂਕਿ ਉਹ ਆਪਣੇ ਨਾਲ ਹੋਰ ਲੋਕਾਂ ਨੂੰ ਵੀ ਰੋਜ਼ਗਾਰ ਦੇ ਸਕਣ। ਸਾਡਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ‘ਜਾਬ ਸੀਕਰ’ ਨਹੀਂ ‘ਜਾਬ ਪ੍ਰੋਵਾਇਡਰ’ ਬਣਾਉਣਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,094FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...