Tuesday, May 28, 2024

ਵਾਹਿਗੁਰੂ

spot_img
spot_img

ਪਠਾਨਕੋਟ ਦੇ ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਦਿੱਤਾ ਅਸਤੀਫ਼ਾ, ਚਰਚਾਵਾਂ ਦਾ ਬਜ਼ਾਰ ਗ਼ਰਮ

- Advertisement -

ਯੈੱਸ ਪੰਜਾਬ

ਪਠਾਨਕੋਟ, 1 ਜੂਨ, 2020:

ਪਠਾਨਕੋਟ ਦੇ ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਕੋਵਿਡ 19 ਦੇ ਚੱਲਦਿਆਂ ਸਿਵਲ ਸਰਜਨ ਵੱਲੋਂ ਦਿੱਤੇ ਗਏ ਇਸ ਅਸਤੀਫ਼ੇ ਨਾਲ ਚਰਚਾਵਾਂ ਦਾ ਬਜ਼ਾਰ ਗਰਮ ਹੋ ਗਿਆ ਹੈ।

ਪਤਾ ਲੱਗਾ ਹੈ ਕਿ ਅਸਤੀਫ਼ੇ ਵਿਚ ਡਾ: ਸਰੀਨ ਨੇ ਆਪਣੇ ਅਸਤੀਫ਼ੇ ਦਾ ਕਾਰਨ ਘਰੇਲੂ ਹੀ ਦੱਸਿਆ ਹੈ ਪਰ ਅਪੁਸ਼ਟ ਸੂਤਰਾਂ ਦਾ ਕਹਿਣਾ ਹੈ ਕਿ ਇਹ ਅਸਤੀਫ਼ਾ ਕੋਵਿਡ 19 ਦੇ ਚੱਲਦਿਆਂ ਸਿਵਲ ਸਰਜਨਾਂ ਅਤੇ ਹੈਲਥ ਸਟਾਫ਼ ’ਤੇ ਦਬਾਅ ਦਾ ਨਤੀਜਾ ਹੈ।

ਜ਼ਿਕਰਯੋਗ ਹੈ ਕਿ ਯੈੱਸ ਪੰਜਾਬ ਪਹਿਲਾਂ ਹੀ ਇਹ ਰਿਪੋਰਟ ਪ੍ਰਕਾਸ਼ਿਤ ਕਰ ਚੱਕਾ ਹੈ ਜਿਸ ਵਿਚ ਇਹ ਸੰਕੇਤ ਦਿੱਤੇ ਗਏ ਸਨ ਕਿ ਕੋਵਿਡ 19 ਦੇ ਪਾਜ਼ਿਟਿਵ ਕੇਸਾਂ ਤੋਂ ਲੈ ਕੇ ਮੌਤਾਂ ਤਕ ਦੇ ਅੰਕੜਿਆਂ ਦੇ ਹੇਰ ਫ਼ੇਰ ਦੀ ਖ਼ੇਡ ਜਾਰੀ ਹੈ।

ਅਸਤੀਫ਼ੇ ਦੇ ਕਾਰਨ ਦੀ ਪੁਸ਼ਟੀ ਲਈ ਡਾ: ਸਰੀਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਸਫ਼ਲ ਨਹੀਂ ਹੋ ਸਕੀ ਪਰ ਜਦ ਵੀ ਉਨ੍ਹਾਂ ਦਾ ਇਸ ਸੰਬੰਧੀ ਕੋਈ ਪੱਖ ਆਏਗਾ ਤਾਂ ਇਸ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰ ਦਿੱਤਾ ਜਾਵੇਗਾ।


ALSO READ
Punjab Transfers – Two Civil Surgeons Transferred


ਜ਼ਿਕਰਯੋਗ ਹੈ ਕਿ ਸਰਕਾਰ ਦਾ 31 ਮਈ ਦਾ ਮੈਡੀਕਲ ਬੁਲੇਟਿਨ ਦੱਸਦਾ ਹੈ ਕਿ ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤਕ 60 ਪਾਜ਼ਿਟਿਵ ਕੇਸ ਆ ਚੁੱਕੇ ਹਨ ਅਤੇ 2 ਮੌਤਾਂ ਹੋ ਚੁੱਕੀਆਂ ਹਨ। ਬੁਲੇਟਿਨ ਅਨੁਸਾਰ ਇਸ ਵੇਲੇ ਐਕਟਿਵ ਕੇਸ 27 ਹਨ ਜਦਕਿ 31 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਪਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਂਅ ’ਤੇ 31 ਮਈ ਨੂੰ ਜਾਰੀ ਬਿਆਨ ਵਿਚ ਹੀ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ 24 ਕੋਰੋਨਾ ਪਾਜ਼ਿਟਿਵ ਮਰੀਜ਼ ਹਨ। ਉਨ੍ਹਾਂ ਦਸਿਆ ਸੀ ਕਿ ਜ਼ਿਲ੍ਹੇ ਦੇ 28 ਪਾਜ਼ਿਟਿਵ ਲੋਕਾਂ ਵਿਚੋਂ6 ਨੂੰ ਡਿਸਚਾਰਜ ਪਾਲਿਸੀ ਅਧੀਨ ਘਰ ਭਜਿਆ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਸੀ ਕਿ ਜ਼ਿਲ੍ਹੇ ਦੇ 24 ਕੋਰੋਨਾ ਪਾਜ਼ਿਟਿਵ ਮਰੀਜ਼ਾਂ ਵਿਚੋਂ 1 ਮੋਹਾਲੀ ਵਿਚ, ਅੰਮ੍ਰਿਤਸਰ ਅਤੇ 2 ਲੋਕ ਜਲੰਧਰ ਵਿਚ ਇਲਾਜ ਅਧੀਨ ਹਨ ਜਦਕਿ ਬਾਕੀ 19 ਲੋਕਾਂ ਦਾ ਇਲਾਜ ਆਈਸੋਲੇਸ਼ਨ ਹਸਪਤਾਲ ਚਿੰਤਪੁਰਨੀ ਮੈਡੀਕਲ ਕਾਲਜ ਵਿਖ਼ੇ ਚੱਲ ਰਿਹਾ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,091FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...