Sunday, May 19, 2024

ਵਾਹਿਗੁਰੂ

spot_img
spot_img

ਪਰਗਟ ਸਿੰਘ ਦਾ ਕੈਪਟਨ ’ਤੇ ਵੱਡਾ ਹਮਲਾ: ਭਾਜਪਾ ਨਾਲ ਮਿਲ ਕੇ ਪੰਜਾਬ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਅਮਰਿੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021:
ਪੰਜਾਬ ਵਿੱਚ ਬੀ.ਐਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦੇ ਮਾਮਲੇ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਵੱਡਾ ਹਮਲਾ ਕਰਾਰ ਦਿੰਦਿਆਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕੀਤੇ ਜਾਣ ’ਤੇ ਤਲਖ਼ ਟਿੱਪਣੀ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ: ਪਰਗਟ ਸਿੰਘ ਨੇ ਕਿਹਾ ਹੈ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਰਲ ਕੇ ਪੰਜਾਬ ਦੇ ਖਿਲਾਫ਼ ਸਾਜ਼ਿਸ਼ਾਂ ਰਚ ਰਹੇ ਹਨ।

ਅੱਜ ਇੱਥੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਨਾਲ ਇਕ ਸਾਂਝੇ ਪੱਤਰਕਾਰ ਸੰਮੇਲਨ ਨੂੂੰ ਸੰਬੋਧਨ ਕਰਦਿਆਂ ਸ: ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਦਿੱਲੀ ਗਏ ਤਾਂ ਉਹ ਝੋਨੇ ਦੀ ਖ਼ਰੀਦ ਵਿੱਚ 10 ਦਿਨ ਦੀ ਦੇਰੀ ਦਾ ਫ਼ੈਸਲਾ ਕਰਵਾ ਕੇ ਆਏ ਸਨ ਜਦਕਿ ਹੁਣ ਉਹ ਆਪਣੀ ਦੂਜੀ ਫ਼ੇਰੀ ਦੌਰਾਨ ਬੀ.ਐਸ.ਐਫ. ਬਾਰੇ ਫ਼ੈਸਲਾ ਕਰਵਾ ਕੇ ਮੁੜੇ ਹਨ।

ਸ: ਪਰਗਟ ਸਿੰਘ ਨੇ ਕਿਹਾ ਕਿ ਬੀ.ਐਸ.ਐਫ. ਵਾਲੇ ਕੇਂਦਰ ਦੇ ਫ਼ੈਸਲੇ ਤੋਂ ਬਾਅਦ ਆਏ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੇ ਸਭ ਕੁਝ ਸਪਸ਼ਟ ਕਰ ਦਿੱਤਾ ਹੈ।

ਉਹਨਾਂ ਦੋਸ਼ ਲਗਾਇਆ ਕਿ ਭਾਜਪਾ ਦੇ ਨਾਲ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਰਾਜ ਅੰਦਰ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਦੇ ਆਹਰ ਵਿੱਚ ਹਨ। ਉਹਨਾਂ ਆਖ਼ਿਆ ਕਿ ਬੀ.ਐਸ.ਐਫ. ਨੂੰ ਵੱਧ ਅਧਿਕਾਰਾਂ ਵਾਲਾ ਫ਼ੈਸਲਾ ਅੱਧੇ ਪੰਜਾਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਾਲਾ ਫ਼ੈਸਲਾ ਹੈ।

ਸ: ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਵੁਕ ਅਪੀਲ ਕਰਦਿਆਂ ਆਖ਼ਿਆ ਕਿ ‘ਕੈਪਟਨ ਅਮਰਿੰਦਰ ਸਿੰਘ ਜੀ ਇਦਾਂ ਨਾ ਕਰੋ। ਅਸੀਂ ਤੁਹਾਨੂੰ ਹੋਰ ਤਰ੍ਹਾਂ ਨਾਲ ਦੇਖ਼ਦੇ ਹਾਂ, ਕਿ ਤੁਸੀਂ ਬਹੁਤ ਵੱਡੇ ਲੀਡਰ ਹੋ।’

ਉਹਨਾਂ ਆਖ਼ਿਆ ਕਿ ਅਸਲ ਗੱਲ ਤਾਂ ਇਹ ਹੈ ਕਿ ਇਸ ਨਵੇਂ ਫ਼ੈਸਲੇ ਨੂੰ ਵੀ ਭਾਜਪਾ ਅਤੇ ਕੇਂਦਰ ਸਰਕਾਰ ਦੇ ਸਾਰੇ ਵਰਤਾਰੇ ਨਾਲ ਜੋੜ ਕੇ ਵੇਖ਼ਣਾ ਹੋਵੇਗਾ। ਉਹਨਾਂ ਆਖਿਆ ਕਿ ਪੰਜਾਬ, ਬੰਗਾਲ, ਕਿਸਾਨ ਅੰਦੋਲਨ ਅਤੇ ਲਖ਼ੀਮਪੁਰੀ ਵਾਲੀ ਘਟਨਾ, ਇਹ ਸਾਰੀਆਂ ਹੀ ਇਕੋ ਕੜੀ ਦਾ ਹਿੱਸਾ ਹਨ। ਉਹਨਾਂ ਦੋਸ਼ ਲਗਾਇਆ ਕਿ ਭਾਜਪਾ ਜਿਸ ਤਰ੍ਹਾਂ ਦੀ ‘ਪੋਲਰਾਈਜ਼ੇਸ਼ਨ’ ਸਾਰੇ ਦੇਸ਼ ਵਿੱਚ ਕਰ ਰਹੀ ਹੈ, ਉਵੇਂ ਹੀ ਪੰਜਾਬ ਵਿੱਚ ਕਰਨਾ ਚਾਹੁੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...