Sunday, May 19, 2024

ਵਾਹਿਗੁਰੂ

spot_img
spot_img

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ Longowal ਵੱਲੋਂ ਨਿਖੇਧੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਨਵੰਬਰ, 2020 –
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ। ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਫੜ੍ਹੇ ਗਏ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਹਵਾਈ ਅੱਡੇ ਪੁੁੱਜ ਕੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਲਿਆਂਦਾ।

ਜਾਣਕਾਰੀ ਅਨੁਸਾਰ ਪਾਵਨ ਸਰੂਪ ਅਟੈਚੀ ਵਿਚ ਬੰਦ ਕਰਕੇ ਜਹਾਜ਼ ਰਾਹੀਂ ਪੂਨੇ ਲਿਜਾਣ ਵਾਲੇ ਦੋਵੇਂ ਵਿਅਕਤੀ ਸ. ਜਵਾਲਾ ਸਿੰਘ ਤੇ ਸ. ਜਸਬੀਰ ਸਿੰਘ ਜੋ ਪਿਓ-ਪੁੱਤਰ ਹਨ, ਜੋ ਗੁਰਦੁਆਰਾ ਨਾਨਕਸਰ ਸਮਾਧ ਭਾਈ ਨਾਲ ਸਬੰਧਤ ਰੱਖਦੇ ਹਨ।

ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ ਵਿਅਕਤੀਆਂ ਅਨੁਸਾਰ ਇਹ ਪਾਵਨ ਸਰੂਪ ਗੁਰਦੁਆਰਾ ਨਾਨਕਸਰ ਸਮਾਧ ਭਾਈ ਦੇ ਬਾਬਾ ਕੁਲਵੰਤ ਸਿੰਘ ਵੱਲੋਂ ਪੂਨੇ ਭੇਜਿਆ ਜਾ ਰਿਹਾ ਸੀ। ਇਕ ਆਟੋ ਰਿਕਸ਼ਾ ਵਾਲੇ ਨੂੰ ਸ਼ੱਕ ’ਤੇ ਇਹ ਮਾਮਲਾ ਸਾਹਮਣੇ ਆਇਆ, ਜਿਸ ਮਗਰੋਂ ਸਥਾਨਕ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਕਾਰਵਾਈ ਕੀਤੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,119FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...