ਯੈੱਸ ਪੰਜਾਬ
ਅੰਮ੍ਰਿਤਸਰ, 15 ਜਨਵਰੀ, 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਜਿਲ੍ਹਾ Faridkot ਦੇ ਪਿੰਡ Golewala ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ Dhami ਨੇ ਕਿਹਾ ਕਿ Punjab ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲਗ ਸਕੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕੇ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਅਤੇ ਸੰਭਾਲ ਕਰਨ।