Sunday, May 19, 2024

ਵਾਹਿਗੁਰੂ

spot_img
spot_img

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨ ਦਾ ਸੱਦਾ; ਲੁਧਿਆਣਾ ਪੁਲਿਸ ਨੇ ਮਨਾਇਆ ਪੁਲਿਸ ਸ਼ਹੀਦੀ ਦਿਵਸ

- Advertisement -

ਯੈੱਸ ਪੰਜਾਬ
ਲੁਧਿਆਣਾ, 21 ਅਕਤੂਬਰ, 2021 –
ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੋਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਦੇ ਖਿਲਾਫ ਸਾਂਝੇ ਤੌਰ ‘ਤੇ ਲੜਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪੁਲਿਸ ਮੁਖੀ ਸ਼੍ਰੀ ਡੀ.ਆਰ. ਭੱਟੀ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਅਤੇ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਪਿਛਲੇ ਇੱਕ ਸਾਲ ਦੌਰਾਨ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ ਗਈ।

ਸ੍ਰੀ ਭੁੱਲਰ ਨੇ ਕਿਹਾ ਕਿ ਅੱਜ ਦਾ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਸ਼ਾਂਤੀ ਅਤੇ ਫਿਰਕੂ ਸਦਭਾਵਨਾਂ ਬਣਾਈ ਰੱਖਣ ਲਈ ਪੰਜਾਬ ਵਿੱਚ ਖਾੜਕੂਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅੰਦਰੂਨੀ ਗੜਬੜੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਦੀਆਂ ਕੁਰਬਾਨੀਆਂ ਦੀ ਵੀ ਪ੍ਰਸ਼ੰਸ਼ਾ ਕੀਤੀ।

ਉਨ੍ਹਾਂ ਪੰਜਾਬ ਸੂਬੇ ਵਿੱਚ ਕੋਵਿਡ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਫੋਰਸ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।

ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਂਦੀਆਂ ਹਨ।

ਇਸ ਮੌਕੇ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...