Sunday, May 19, 2024

ਵਾਹਿਗੁਰੂ

spot_img
spot_img

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਸੋਸ਼ਲ ਮੀਡੀਆ ਚੈਨਲਾਂ ਨੂੰ ਅਪੀਲ; ਭਾਈਚਾਰਕ ਸਾਂਝ ਅਤੇ ਸ਼ਾਂਤੀ ਕਾਇਮ ਰੱਖਣ ਲਈ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਕੰਮ

- Advertisement -

ਲੁਧਿਆਣਾ, 03 ਦਸੰਬਰ, 2022 –
ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ/ਵੈਬ ਚੈਨਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਜਿੰਮੇਵਾਰੀ ਨਾਲ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਦਿਲੋਂ ਸਹਿਯੋਗ ਕਰਨ।

ਕਮਿਸ਼ਨਰ ਸਿੱਧੂ ਬੀਤੀ ਸ਼ਾਮ ਸਥਾਨਕ ਸਿੰਗਲ ਵਿੰਡੋ ਬਿਲਡਿੰਗ ਵਿਖੇ ਆਯੋਜਿਤ ਰਸਮੀ ਮੀਟਿੰਗ ਦੌਰਾਨ ਵੱਖ-ਵੱਖ ਸੋਸ਼ਲ/ਵੈਬ ਮੀਡੀਆ ਪਲੇਟਫਾਰਮਾਂ ਨਾਲ ਜੁੜੇ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਕਰ ਰਹੇ ਸਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਚੈਨਲਾਂ ਦੀ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਨਫ਼ਰਤ ਫੈਲਾਉਣ ਲਈ ਦੁਰਵਰਤੋਂ ਨਾ ਕੀਤੀ ਜਾਵੇ।

ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਮੀਡੀਆ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਗਰਿਕ ਹਾਂ ਅਤੇ ਲੋਕਾਂ ਵਿੱਚ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸੋਸ਼ਲ ਮੀਡੀਆ ਚੈਨਲਾਂ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਪੁਲਿਸ ਕਮਿਸ਼਼ਨਰ ਸਿੱਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਤੋਂ ਭਲੀਭਾਂਤ ਜਾਣੂ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...