Saturday, May 18, 2024

ਵਾਹਿਗੁਰੂ

spot_img
spot_img

ਪੈਨਸ਼ਨ ਸਕੀਮਾਂ ਦਾ ਲਾਭ ਯੋਗ ਪਾਤਰਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ 17 ਅਗਸਤ ਨੂੰ ਲੱਗਣਗੇ ਸੁਵਿਧਾ ਪੈਨਸ਼ਨ ਕੈਂਪ: ਡਾ. ਬਲਜੀਤ ਕੌਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2022 –
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਦੱਸਿਆ ਗਿਆ ਕਿ ਵੱਖ-ਵੱਖ ਪੈਨਸ਼ਨ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਰਾਜ ਵਿੱਚ ਵੱਖ ਵੱਖ ਥਾਵਾਂ ਤੇ 17 ਅਗਸਤ, 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਅੱਜ ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਦਾ ਲਾਭ ਸਮਾਜ ਦੇ ਜ਼ਰੂਰਤਮੰਦ ਨਾਗਰਿਕਾਂ ਨੂੰ ਪਹੁੰਚਾਉਣ ਲਈ 17 ਅਗਸਤ ਨੂੰ ਸਵਿਧਾ ਪੈਨਸ਼ਨ ਕੈਂਪ ਲਗਾਏ ਜਾਣਗੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਦਾ ਇਸ ਸਮੇਂ 30,67,927 ਲਾਭਪਾਤਰੀ ਲਾਭ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋ ਮਹੀਨਾ ਜੁਲਾਈ 2022 ਦੀ ਪੈਨਸਨ ਲਈ 460.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਪੈਨਸ਼ਨ ਸਕੀਮਾਂ ਦਾ ਲਾਭ ਰਾਜ ਦੇ ਲੋੜਵੰਦ ਨਾਗਰਿਕਾਂ ਤੱਕ ਪਹੰਚਾਉਣ ਲਈ ਵੱਖ ਵੱਖ ਥਾਵਾਂ ਤੇ ਲਗਾਏ ਜਾਣ ਵਾਲੇ ਸੁਵਿਧਾ ਕੈਂਪਾ ਦੀ ਸ਼ੁਰੂਆਤ 17 ਅਗਸਤ ਤੋਂ ਕੀਤੀ ਜਾਵੇਗੀ, ਜਿਸ ਅਨੁਸਾਰ ਕੋਈ ਵੀ ਯੋਗ ਨਾਗਰਿਕ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦਾ ਹੋਵੇ ਇਹਨਾਂ ਸੁਵਿਧਾ ਕੈਂਪਾ ਵਿੱਚ ਆ ਕੇ ਆਪਣੀ ਅਰਜ਼ੀ ਫਾਰਮ ਜਮਾਂ ਕਰਵਾ ਸਕਦਾ ਹੈ।

ਜਿਸ ਅਨੁਸਾਰ ਮੌਕੇ ਤੇ ਹੀ ਮੌਜੂਦ ਅਧਿਕਾਰੀਆਂ ਵੱਲੋਂ ਲੋੜਵੰਦ ਯੋਗ ਵਿਅਕਤੀਆਂ ਦੀ ਪੈਨਸ਼ਨ ਮੰਨਜੂਰ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਹੀ ਮਹੀਨਾ ਅਗਸਤ 2022 ਅਤੇ ਸਤੰਬਰ 2022 ਦੇ ਹਰੇਕ ਹਫਤੇ ਦੇ ਬੁੱਧਵਾਰ ਵਾਲੇ ਦਿਨ ਰਾਜ ਵਿੱਚ ਵੱਖ ਵੱਖ ਥਾਂਵਾ ਤੇ ਸੁਵਿਧਾ ਕੈਂਪ ਲਗਾਏ ਜਾਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...