Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਹੋਏ ‘ਆਪ’ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ, 18 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਇਸੇ ਕੜੀ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਆਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਆਗੂ ਵੀ ਮੌਜੂਦ ਸਨ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਸੀਨੀਅਰ ਐਡਵੋਕੇਟਜ਼ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਦੇ ਪੜੇ ਲਿਖੇ ਲੋਕ ਪੰਜਾਬ ਦੀ ਰਾਜਨੀਤੀ ਵਿੱਚ ਪਰਿਵਰਤਨ ਲਿਆਉਣਾ ਚਾਹੁੰਦੇ ਹਨ। ਲੰਮੇ ਸਮੇਂ ਤੋਂ ਪੰਜਾਬ ਨੂੰ ਲੁੱਟ ਰਹੀਆਂ ਰਿਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਸੂਬੇ ਨੂੰ ਬਚਾਉਣ ਲਈ ਆਮ ਲੋਕਾਂ ਦੇ ਨਾਲ ਨਾਲ ਡਾਕਟਰਜ਼, ਅਫ਼ਸਰ, ਅਧਿਆਪਕ ਅਤੇ ਐਡਵੋਕੇਟਜ਼ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਚੀਮਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਉਨਾਂ ਨੂੰ ਪੂਰਾ ਮਾਨ ਸਨਮਾਨ ਦੇਵੇਗੀ।

ਇਸ ਮੌਕੇ ਐਡਵੋਕੇਟ ਐਚ.ਪੀ.ਐਸ. ਰਾਹੀਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਲੋਕਾਂ ਲਈ ਕੀਤੇ ਜਾਂਦੇ ਕੰਮਾਂ ਤੋਂ ਵਕੀਲ ਭਾਈਚਾਰਾ ਬਹੁਤ ਪ੍ਰਭਾਵਿਤ ਹੋਇਆ ਹੈ, ਜਿਸ ਕਰਕੇ ਉਨਾਂ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਕਾਰਜਕਰਨੀ ਮੈਂਬਰ ਦਲਪ੍ਰੀਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...