Friday, May 24, 2024

ਵਾਹਿਗੁਰੂ

spot_img
spot_img

ਪੰਜਾਬ ’ਚ ਕੋਵਿਡ ਨਿਯਮਾਂ ਦੀ ਉਲੰਘਣਾ – ਤਿੰਨ ਦਿਨਾਂ ਅੰਦਰ 560 ਐਫ਼.ਆਈ.ਆਰ., 630 ਗ੍ਰਿਫ਼ਤਾਰੀਆਂ, 6500 ਚਲਾਨ: ਡੀ.ਜੀ.ਪੀ. ਦਿਨਕਰ ਗੁਪਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2021 –
ਕੋਵਿਡ -19 ਮਾਮਲਿਆਂ ਵਿੱਚ ਭਾਰੀ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਸਬੰਧੀ ਦਿੱਤੇ ਨਵੇਂ ਦਿਸ਼ਾ ਨਿਰਦੇਸਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਵਿੱਚ ਪੰਜਾਬ ਪੁਲਿਸ ਕੋਈ ਕਸਰ ਨਹੀਂ ਛੱਡ ਰਹੀ ਤਾਂ ਜੋ ਲੋਕਾਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਇਆ ਜਾ ਸਕੇ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪਿਛਲੇ ਤਿੰਨ ਦਿਨਾਂ ਵਿੱਚ ਸੂਬੇ ਭਰ ਵਿੱਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਲਈ ਲਗਭਗ 6531 ਚਲਾਨ ਕੱਟੇ ਹਨ ਅਤੇ 629 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਗ੍ਰਹਿ ਵਿਭਾਗ ਵਲੋਂ ਐਤਵਾਰ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਮੁਤਾਬਕ ਰਾਜ ਵਿਚ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ ਜਦੋਂ ਕਿ ਸਾਰੇ 4-ਪਹੀਆ ਵਾਹਨਾਂ ਵਿੱਚ 2 ਤੋਂ ਵੱਧ ਸਵਾਰੀਆਂ ਨਹੀਂ ਬੈਠ ਸਕਣਗੀਆਂ ਅਤੇ ਸਕੂਟਰਾਂ ਜਾਂ ਮੋਟਰਸਾਈਕਲਾਂ `ਤੇ ਪਰਿਵਾਰਕ ਮੈਂਬਰ ਤੋਂ ਬਿਨਾਂ ਕੋਈ ਹੋਰ ਦੂਜੀ ਸਵਾਰੀ ਬਿਠਾਉਣ ਦੀ ਆਗਿਆ ਨਹੀਂ ਹੈ। ਇਸੇ ਤਰ੍ਹਾਂ ਵਿਆਹਾਂ / ਸਸਕਾਰ / ਰਸਮਾਂ ਦੌਰਾਨ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਆਗਿਆ ਨਹੀਂ ਹੈ।

ਡੀ.ਜੀ.ਪੀ. ਨੇ 2 ਮਈ ਤੋਂ 4 ਮਈ, 2021 ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਕੋਵਿਡ-੍19 ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿ਼ਲਾਫ਼ 560 ਦੇ ਕਰੀਬ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ ਪ੍ਰਮੁੱਖ ਹੋਟਲ, ਮੈਰਿਜ ਪੈਲੇਸ, ਰੈਸਟੋਰੈਂਟ, ਦੁਕਾਨਾਂ ਆਦਿ ਦੇ ਮਾਲਕ ਸ਼ਾਮਲ ਹਨ।

ਡੀ.ਜੀ.ਪੀ. ਨੇ ਕਿਹਾ ਕਿ ਜੁਰਮਾਨੇ ਕਰਨ ਤੋਂ ਇਲਾਵਾ,ਇਸੇ ਸਮੇਂ ਦੌਰਾਨ ਪੁਲਿਸ ਨੇ ਕੋਵਿਡ-19 ਦੇ ਢੁਕਵੇਂ ਵਿਹਾਰ ਨਾ ਅਪਣਾਉਣ ਵਾਲੇ 66000 ਤੋਂ ਵੱਧ ਵਿਅਕਤੀਆਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਏੇ। ਉਨ੍ਹਾਂ ਕਿਹਾ ਕਿ 19 ਮਾਰਚ 2021 ਤੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਪੰਜਾਬ ਪੁਲਿਸ ਨੇ 6.9 ਲੱਖ ਤੋਂ ਵੱਧ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਤੋਂ ਇਲਾਵਾ ਰਾਜ ਭਰ ਦੇ 1 ਲੱਖ ਲੋਕਾਂ ਨੂੰ ਫੇਸ ਮਾਸਕ ਨਾ ਪਹਿਨਣ ਲਈ ਜੁਰਮਾਨਾ ਕੀਤਾ ।

ਪ੍ਰਮੁੱਖ ਅਦਾਰਿਆਂ ਖਿ਼ਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੇ ਰੈਸਟੋਰੈਂਟ ਅਰੇਬੀਅਨ ਕਬਾਬ ਅਤੇ ਮਾਸਟਰ ਬਰਗਰ ਨੇੇ ਰਾਤ ਦੇ ਕਰਫਿਊ ਦੌਰਾਨ ਸਮੇਂ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ । ਇਸ ਤੋਂ ਇਲਵਾ ਪੈਟ੍ਰੋਲ ਪੰਪ ਮਾਲਕਾਂ ਖਿ਼ਲਾਫ਼ ਵੀ ਕੇਸ ਦਰਜ ਕੀਤਾ ਹੈ ਜਿੱਥੇ ਜਿ਼ਆਦਾਤਰ ਕਰਮਚਾਰੀ ਬਿਨਾਂ ਮਾਸਕ ਦੇ ਅਤੇ ਸਮਾਜਕ ਦੂਰੀ ਦੇ ਨਿਯਮ ਦੀ ਪਾਲਣਾ ਨਹੀਂ ਕਰਦੇ ਪਾਏ ਗਏ ਸਨ।

ਇਸੇ ਤਰ੍ਹਾਂ ਬਰਨਾਲਾ ਪੁਲਿਸ ਨੇ ਰਾਇਲ ਗ੍ਰੀਨ ਰਿਜ਼ਾਰਟਜ਼ ਦੇ ਮਾਲਕ ਖਿਲਾਫ ਕੋਵਡ -19 ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ, ਜਦੋਂ ਕਿ ਹੁਸਿ਼ਆਰਪੁਰ ਪੁਲਿਸ ਨੇ ਰਾਤ ਦੇ ਕਰਫਿਊ ਦੇ ਸਮੇਂ ਦੌਰਾਨ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਸ਼ਰਾਬ ਪੀਂਦੇ ਤਿੰਨ ਵਿਅਕਤੀਆਂ ਵਿਰੁੱਧ ਵੀ ਮਾਮਲਾ ਦਰਜ ਕੀਤਾ ਹੈ।

ਹਾਲ ਹੀ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਰਮਾਡਾ ਹੋਟਲ ਅਤੇ ਗੁਲਸ਼ਨ ਪੈਲੇਸ ਦੇ ਮਾਲਕਾਂ ਉੱਤੇ 20 ਤੋਂ ਵੱਧ ਮਹਿਮਾਨਾਂ ਵਾਲੀ ਪਾਰਟੀ ਦਾ ਆਯੋਜਨ ਕਰਨ ਲਈ ਵੀ ਕੇਸ ਦਰਜ ਕੀਤਾ ਸੀ, ਜਦੋਂ ਕਿ ਤਾਜ ਰੈਸਟੋਰੈਂਟ ਅਤੇ ਯੰਮੀ ਫਾਸਟ ਫੂਡ ਦੇ ਮਾਲਕਾਂ ਉੱਤੇ ਰਾਤ ਦੇ ਕਰਫਿਊ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ ।

ਡੀ.ਜੀ.ਪੀ. ਨੇ ਇਕ ਵਾਰ ਫਿਰ ਲੋਕਾਂ ਨੂੰ ਦੇਸ਼ ਦੇ 15 ਹੋਰ ਰਾਜਾਂ ਵਿਚ ਆਇਦ ਪਾਬੰਦੀਆਂ ਵਾਂਗ ਹੀ ਸੂਬੇ ਵਲੋਂ ਨਿਰਧਾਰਤ ਪਾਬੰਦੀਆਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਗ੍ਰਿਫਤਾਰੀਆਂ ਅਤੇ ਵਾਹਨਾਂ ਨੂੰ ਜ਼ਬਤ ਕਰਨ ਸਮੇਤ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।

ਇਸ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਜ਼ਰੂਰੀ ਚੀਜ਼ਾਂ, ਦੁੱਧ, ਰੋਟੀ, ਸਬਜ਼ੀਆਂ, ਫਲ, ਡੇਅਰੀ ਅਤੇ ਪੋਲਟਰੀ ਉਤਪਾਦ ਜਿਵੇਂ ਕਿ ਅੰਡੇ, ਮੀਟ, ਮੋਬਾਈਲ ਰਿਪੇਅਰ, ਕਰਿਆਨੇ ਦੀਆਂ ਦੁਕਾਨਾਂ, ਖਾਦ,ਬੀਜ,ਕੀਟਨਾਸ਼ਕ ਜਾਂ ਖੇਤੀ ਉਪਕਰਣ ਵੇਚਣ ਵਾਲੀਆਂ ਦੁਕਾਨਾਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਤੋਂ ਇਲਾਵਾ ਸ਼ਰਾਬ ਦੇ ਠੇਕਿਆਂ ਆਦਿ ਨੂੰ ਖੋਲ੍ਹਣ ਦੀ ਆਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...