ਯੈੱਸ ਪੰਜਾਬ
ਚੰਡੀਗੜ੍ਹ, 28 ਸਤੰਬਰ, 2024:
ਪੰਜਾਬ ਦੇ ਚੋਣ ਕਮਿਸ਼ਨ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ: ਗੁਲਪ੍ਰੀਤ ਸਿੰਘ ਔਲਖ਼ ਆਈ.ਏ.ਐਸ. ਦਾ ਤਬਾਦਲਾ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਸ: ਗੁਲਪ੍ਰੀਤ ਸਿੰਘ ਔਲਖ਼ ਨੇ ਅਜੇ ਤਿੰਨ ਦਿਨ ਪਹਿਲਾਂ ਹੀ ਤਬਾਦਲੇ ਮਗਰੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ।
ਪਤਾ ਲੱਗਾ ਹੈ ਕਿ ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਦੌਰਾਨ ਇੱਕ ਖ਼ਾਸ ਪੰਚਾਇਤ ਅੰਦਰ ਰਾਖਵੇਂਕਰਨ ਸੰਬੰਧੀ ਤਬਦੀਲੀ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਸੀ।