Tuesday, May 28, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲੇ ਜਾਣਗੇ ਕਲਾਸਰੂਮ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਚੰਡੀਗੜ, 18 ਅਗਸਤ, 2022:
ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਕੈਦੀਆਂ ਦੀ ਜਿੰਦਗੀ ਸੁਧਾਰਕੇ ਉਨਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ਹਰੇਕ ਜੇਲ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।

ਸ.ਬੈਂਸ ਨੇ ਦੱਸਿਆ ਕਿ ਪਹਿਲਾਂ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ ਵਿੱਚ ਪੰਜਾਹ ਵਿਦਿਆਥੀ ਦੀ ਸਮਰਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸਦੀ ਵੀ ਪਹਿਲਾਂ ਹੀ ਜਗਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨਾਂ ਨੂੰ ਸੇਧ ਦਿੱਤੀ ਜਾ ਸਕੇ।

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਰਾਹ ਤੇ ਵਿਆਪਕ ਉਪਰਾਲੇ ਕੀਤੇ ਗਏ ਹਨ, ਇਹਨਾਂ ਉਪਰਾਲਿਆਂ ਤਹਿਤ ਹੀ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਜੇਲ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ । ਵਿੱਦਿਅਕ ਯੋਗਤਾ ‘ੳ’ ਅਧੀਨ ਕੁੱਲ 271 ਕੈਦੀ ਆਉਂਦੇ ਹਨ, ਜੋ ਬਿਲਕੁਲ ਅਨਪੜ ਹਨ ਜਿਨਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਪ੍ਰੋਗਰਾਮ ਰਾਹੀਂ ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇੱਛੁਕ ਹਨ । ਇਨਾਂ ਕੈਦੀਆਂ ਦੇ ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨਾਂ ਕੈਦੀਆਂ ਦੀ ਗਿਣਤੀ 75 ਹੈ।

ਇਸੇ ਤਰਾਂ ਕੈਟਾਗਰੀ ‘ੲ’ ਅਧੀਨ ਕੁੱਲ 49 ਕੈਦੀ ਹਨ, ਇਹ ਉਹ ਕੈਦੀ ਹਨ ਜੋ 12ਵੀਂ ਪਾਸ ਹਨ ਅਤੇ ਗਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇੱਛੁਕ ਹਨ । ਇਨਾਂ ਵਿਦਿਆਰਥੀਆਂ ਦੇ ਨਾਮ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਦੇ ਵੱਖ ਵੱਖ ਕੋਰਸਾਂ ਵਿੱਚ ਦਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂ ਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,091FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...