Tuesday, May 28, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

- Advertisement -

ਯੈੱਸ ਪੰਜਾਬ
ਚੰਡੀਗੜ, 18 ਜਨਵਰੀ, 2021 –
ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ।

ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ।

ਉਨਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲੇ ਜਾਣ।

ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ਼ ਮੁੜ ਖੋਲਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,089FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...