Wednesday, May 29, 2024

ਵਾਹਿਗੁਰੂ

spot_img
spot_img

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

- Advertisement -

ਯੈੱਸ ਪੰਜਾਬ
ਚੰਡੀਗੜ, 22 ਅਕਤੂਬਰ, 2020 –
ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ।

ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਬਿੰਦਰਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਕਿਸਾਨਾਂ, ਖਪਤਕਾਰਾਂ, ਖ਼ੁਰਾਕ ਸੁਰੱਖਿਆ ਅਤੇ ਇੱਥੋਂ ਤੱਕ ਦੇਸ਼ ਦੇ ਸੰਘੀ ਢਾਂਚੇ ਦੇ ਵਿਰੁੱਧ ਹਨ। ਉਹਨਾਂ ਕਿਹਾ ਕਿ ਇਨਾਂ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਬਿੱਲ ਪਾਸ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।

ਭਾਵੇਂ ਕਈ ਕਾਰਪੋਰੇਟ ਘਰਾਣੇ ਹੁਣ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਹਨ ਪਰ ਇਸ ਸਭ ਸਰਕਾਰ ਦੀ ਨਿਗਰਾਨੀ ਹੇਠ ਹੋਵੇਗਾ। ਕਿਸੇ ਝਗੜੇ ਦੀ ਸੂਰਤ ਵਿੱਚ ਕਿਸਾਨਾਂ ਕੋਲ ਕਾਨੂੰਨੀ ਰਾਹ ਅਖ਼ਤਿਆਰ ਕਰਨ ਦਾ ਹੱਕ ਵੀ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਬੋਰਡ, ਪੀੜਤ ਕਿਸਾਨਾਂ ਦੀ ਲੜਾਈ ਨੂੰ ਨਵੇਂ ਸ਼ਿਖ਼ਰਾਂ ਤੱਕ ਲੈ ਜਾਵੇਗਾ ਕਿਉਂ ਜੋ ਇਹੋ ਸਮੇਂ ਦੀ ਮੰਗ ਹੈ।

ਮੀਟਿੰਗ ਦੌਰਾਨ ਚੇਅਰਮੈਨ ਨੇ ਨੌਜਵਾਨਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਇਨਾਂ ਯੋਜਨਾਵਾਂ ਦਾ ਦਾਇਰਾ ਹੋਰ ਵਧਾਉਣ ਦੀ ਹਦਾਇਤ ਕੀਤੀ ਤਾਂ ਜੋ ਵੱਡੀ ਗਿਣਤੀ ਵਿੱਚ ਸਾਡੇ ਨੌਜਵਾਨਾਂ ਨੂੰ ਇਸਦਾ ਲਾਭ ਮਿਲ ਸਕੇ।

ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ਼, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਨਿਰਮਲ ਦੁੱਲਤ ਅਤੇ ਅਵਜਿੰਦਰ ਸਿੰਘ (ਸਾਰੇ ਮੈਂਬਰ) ਅਤੇ ਖੇਡਾਂ ਤੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰੀ ਡੀ.ਪੀ ਐਸ ਖਰਬੰਦਾ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇੇ ਬਾਲ ਵਿਕਾਸ, ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...