Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਦੇ ਮੰਤਰੀ ਸਿੱਧੀ ਅਦਾਇਗੀ ਦੇ ਮਸਲੇ ਉੱਤੇ ਪਿਯੂਸ਼ ਗੋਇਲ ਸਾਹਮਣੇ ਕਿਸਾਨਾਂ ਦਾ ਪੱਖ ਰੱਖਣ ਵਿੱਚ ਫੇਲ੍ਹ ਸਾਬਤ ਹੋਏ: ‘ਆਪ’

- Advertisement -

ਯੈੱਸ ਪੰਜਾਬ
ਚੰਡੀਗੜ, 9 ਅਪ੍ਰੈਲ, 2021 –
ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾਈ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਮੌਜੂਦਾ ਸਮੇਂ ਵਿੱਚ ਫਸਲਾਂ ਦੀ ਸਿੱਧੀ ਅਦਾਇਗੀ ਸਬੰਧੀ ਚੱਲ ਰਹੇ ਰੇੜਕੇ ਉੱਤੇ ਕੇਂਦਰ ਅਤੇ ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਮਿਲ ਕੇ ਕਿਸਾਨਾਂ ਅਤੇ ਆੜਤੀਆਂ ਨੂੰ ਬੇਵਕੂਫ ਬਣਾ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਝੂਠੇ ਵਾਅਦੇ ਕਰ ਰਹੇ ਹਨ ਕਿ ਇਸ ਸੀਜ਼ਨ ਵਿੱਚ ਸਿੱਧੀ ਅਦਾਇਗੀ ਨਹੀਂ ਹੋਵੇਗੀ ਪ੍ਰੰਤੂ ਹੁਣ ਉਨ੍ਹਾਂ ਦੇ ਮੰਤਰੀ ਇਸ ਗੱਲ ਤੋਂ ਮੁੱਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਚਾਰ ਮੰਤਰੀਆਂ ਦੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੀਟਿੰਗ ਦੇ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਦਾ ਪੱਖ ਦ੍ਰਿੜ੍ਹਤਾ ਨਾਲ ਨਾ ਰੱਖਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਪੈਰ ਪੈਰ ਤੇ ਝੂਠ ਬੋਲ ਰਹੇ ਹਨ।

ਆਪ ਵਿਧਾਇਕਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਸੰਸਦ ਵਿੱਚ ਦਾਅਵੇ ਤੇ ਵਾਅਦੇ ਕਰਦੇ ਹਨ ਕਿ ਫਸਲਾਂ ‘ਤੇ ਐਮ.ਐਸ.ਪੀ ( ਘੱਟੋ ਘੱਟ ਸਮਰਥਨ ਮੁੱਲ) ਹੈ ਅਤੇ ਰਹੇਗਾ, ਪਰ ਪੰਜਾਬ ਦੇ ਕਿਸਾਨਾਂ ਨੇ ਵੱਖ ਵੱਖ ਥਾਵਾਂ ‘ਤੇ ਕਣਕ ਲੱਦੇ ਸੈਂਕੜੇ ਟਰਾਲੇ ਫੜ ਕੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੋਲ ਕੇ ਰੱਖ ਦਿਤੀ ਹੈ, ਜੋ ਹੋਰਨਾਂ ਸੂਬਿਆਂ ਤੋਂ ਐਮ.ਐਸ.ਪੀ ਤੋਂ ਘੱਟ ਮੁੱਲ ‘ਤੇ ਖਰੀਦੀ ਗਈ ਸੀ।

ਉਨਾਂ ਕਿਹਾ ਕਿ ਹੋਰਨਾਂ ਰਾਜਾਂ ਤੋਂ ਸਸਤੀਆਂ ਫਸਲਾਂ ਖਰੀਦ ਕੇ ਪੰਜਾਬ ਵਿੱਚ ਮਹਿੰਗੇ ਮੁੱਲ ‘ਤੇ ਵੇਚਣ ਦਾ ਵਰਤਾਰਾ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਸਰਪ੍ਰਸਤੀ ਵਾਲੇ ਫ਼ਸਲ ਮਾਫੀਏ ਵੱਲੋਂ ਕੀਤਾ ਜਾ ਰਿਹਾ ਹੈ।

ਵਿਧਾਇਕ ਮੀਤ ਹੇਅਰ ਨੇ ਕਿਹਾ ਫ਼ਸਲ ਮਾਫੀਏ ਨੂੰ ਸੱਤਾਧਾਰੀਆਂ ਦੀ ਸਰਪਰਸਤੀ ਹਾਸਲ ਹੈ। ਸੂਬੇ ਦਾ ਸਿਵਲ ਪ੍ਰਾਸ਼ਾਸਨ ਜਾਂ ਪੁਲਿਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੈ ਕਿਉਂਕਿ ਇਸ ਗੋਰਖਧੰਦੇ ਵਿੱਚ ਸੂਬੇ ਦੇ ਮੁਖ ਮੰਤਰੀ ਸਮੇਤ ਮੰਤਰੀ ਅਤੇ ਕਾਂਗਰਸੀ ਆਗੂ ਸ਼ਾਮਲ ਹਨ।

ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀ ਰਾਤ ਦੇ ਕਰਫਿਊ ਦੌਰਾਨ ਆਪਣੇ ਗੋਰਖਧੰਦੇ ਚਲਾ ਰਹੇ ਅਤੇ ਪੰਜਾਬ ਦੇ ਆਰਥਿਕ ਸਾਧਨਾਂ ਦੀ ਲੁੱਟ ਕਰ ਰਹੇ ਹਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਸੂਬੇ ‘ਚ ਝੋਨੇ ਦੇ ਸੀਜਨ ਦੌਰਾਨ ਉਤਪਾਦਨ ਤੋਂ 50 ਹਜ਼ਾਰ ਟਨ ਵਾਧੂ ਝੋਨਾਂ ਪੰਜਾਬ ਦੀਆਂ ਮੰਡੀਆਂ ਵਿਚ ਵੇਚਿਆ ਗਿਆ, ਪਰ ਕਾਂਗਰਸ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਸਰਕਾਰ ਜਾਂਚ ਕਮੇਟੀਆਂ ਬਣਾ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਉਨਾਂ ਨੂੰ ਕਲੀਨ ਚਿੱਟ ਦੇ ਦਿੰਦੀ ਹੈ।

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਦੱਸਿਆ ਕਿ ਉਨਾਂ ਦੇ ਜ਼ਿਲੇ ਦੇ ਕਿਸਾਨਾਂ ਨੇ 8 ਅਪ੍ਰੈਲ ਦੀ ਰਾਤ ਨੂੰ 45 ਟਰਾਲੇ ਕਣਕ ਦੇ ਫੜੇ,ਜੋ ਬਾਹਰਲੇ ਸੂਬਿਆਂ ਤੋਂ ਲਿਆਂਦੇ ਗਏ ਸਨ। ਉਨਾਂ ਕਿਹਾ ਕਿ ਕਿਸਾਨਾਂ ਨੇ ਜਾਣਕਾਰੀ ਦਿੱਤੀ ਹੈ ਕਿ 1 ਅਪ੍ਰੈਲ ਤੋਂ ਹਰ ਰੋਜ ਬਾਹਰਲੇ ਰਾਜਾਂ ਤੋਂ ਕਣਕ ਦੇ ਭਰੇ ਟਰੱਕ ਆ ਰਹੇ ਸਨ, ਪਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਆਖਰ ਕਿਸਾਨਾਂ ਨੇ ਹੀ ਇਹ ਟਰੱਕ ਫੜੇ ਅਤੇ ਪ੍ਰਸ਼ਾਸਨ ਦੇ ਹਵਾਲੇ ਕੀਤੇ ਅਤੇ ਹੁਣ ਕਿਸਾਨਾਂ ਵੱਲੋਂ ਲਾਏ ਧਰਨੇ ਕਰਕੇ ਪ੍ਰਸ਼ਾਸਨ ਨੇ ਇਹ ਟਰੱਕ ਪੰਜਾਬ ਤੋਂ ਬਾਹਰ ਭੇਜਣ ਦਾ ਫ਼ੈਸਲਾ ਕੀਤਾ ਹੈ।

ਵਿਧਾਇਕ ਮੀਤ ਹੇਅਰ ਅਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੀ ਲੁੱਟ ਨਹੀਂ ਹੋਣ ਦੇਵੇਗੀ ਅਤੇ ਨਾ ਹੀ ਸੂਬੇ ਦੀ ਹਿੱਤਾਂ ਨਾਲ ਖਿਲਵਾੜ ਹੋਣ ਦੇਵੇਗੀ। ਉਨਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਵੱਲੋਂ ਫੜੇ ਕਣਕ ਦੇ ਟਰਾਲਿਆਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਇਸ ਗੋਰਧੰਦੇ ਵਿਚ ਸ਼ਾਮਲ ਅਫ਼ਸਰਾਂ ਅਤੇ ਲੀਡਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...